Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕ ਭਲਾਈ ਕਾਰਜਾਂ ਲਈ ਹਮੇਸ਼ਾਂ ਤੱਤਪਰ ਰਹਿਣਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜ਼ਲੀ : ਡਾ. ਹਿਮਾਂਸ਼ੂ ਅਗਰਵਾਲ

ਬਾਬਾ ਸਾਹਿਬ ਦੇ ਜਨਮ ਦਿਵਸ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਸ਼ਰਧਾ ਦੇ ਫੁੱਲ ਕੀਤੇ ਅਰਪਿਤ

Himanshu Aggarwal, DC Jalandhar, Jalandhar, Deputy Commissioner Jalandhar, Dr BR Ambedkar, Dr Bhim Rao Ambedkar

Web Admin

Web Admin

5 Dariya News

ਜਲੰਧਰ , 14 Apr 2025

Last updated on: Apr 15, 2025, 13:54 IST

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਅੱਜ ਭਾਰਤ ਰਤਨ ਡਾ. ਬੀ.ਆਰ.ਅੰਬੇਡਕਰ ਦੇ 134ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜਲੰਧਰ ਵਿਖੇ ਬਾਬਾ ਸਾਹਿਬ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਦਫ਼ਤਰੀ ਸਟਾਫ  ਮੌਜੂਦ ਸੀ।

ਡਿਪਟੀ ਕਮਿਸ਼ਨਰ ਨੇ ਭਾਰਤ ਰਤਨ ਡਾ. ਬੀ.ਆਰ.ਅੰਬੇਡਕਰ ਨੂੰ ਸਮੁੱਚੀ ਮਨੁੱਖਤਾ ਦਾ ਮਹਾਨ ਆਗੂ ਦੱਸਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਸਮੁੱਚੇ ਦੇਸ਼ ਨੂੰ ਇੱਕ ਧਾਗੇ ਵਿੱਚ ਪਰੋਦਿਆਂ ਬਰਾਬਰੀ ਵਾਲੇ ਸਮਾਜ 'ਤੇ ਆਧਾਰਿਤ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਸੰਵਿਧਾਨ ਦਿੱਤਾ। ਡਾ. ਅਗਰਵਾਲ ਨੇ ਕਿਹਾ ਕਿ ਆਦਰਸ਼ ਸਮਾਜ ਦੀ ਸਿਰਜਣਾ ਲਈ ਸਾਨੂੰ ਸਭ ਨੂੰ ਬਾਬਾ ਸਾਹਿਬ ਦੇ ਫ਼ਲਸਫੇ ਅਤੇ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਨਾਉਣ ਦੀ ਲੋੜ ਹੈ। ਉ

ਨ੍ਹਾਂ ਅੱਗੇ ਕਿਹਾ ਕਿ ਸਾਡੇ ਦੇਸ਼ ਦੇ ਵਿਕਾਸ ਵਿੱਚ ਡਾ. ਅੰਬੇਡਕਰ ਦਾ ਯੋਗਦਾਨ ਇੰਨਾ ਮਹਾਨ ਹੈ ਕਿ ਉਨ੍ਹਾਂ ਨੂੰ ਸਦੀਆਂ ਬਾਅਦ ਵੀ ਵਿਸ਼ਵ ਭਰ ਵਿੱਚ ਯਾਦ ਕੀਤਾ ਜਾਵੇਗਾ। ਡਾ. ਅਗਰਵਾਲ ਨੇ ਇਹ ਵੀ ਕਿਹਾ ਕਿ ਇਸ ਮਹਾਨ ਰਾਸ਼ਟਰੀ ਨਾਇਕ ਦਾ ਜੀਵਨ ਅਤੇ ਫ਼ਲਸਫਾ ਲੋਕਾਂ ਨੂੰ ਦੇਸ਼ ਅਤੇ ਦੇਸ਼ ਵਾਸੀਆਂ ਦੀ ਨਿਰਸਵਾਰਥ ਸੇਵਾ ਲਈ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। 

ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਸਮਾਜ ਦੇ ਕਿਸੇ ਇੱਕ ਫਿਰਕੇ ਜਾਂ ਵਰਗ ਦੇ ਨਹੀਂ ਸਗੋਂ ਸਮੁੱਚੀ ਮਨੁੱਖਤਾ ਦੇ ਆਗੂ ਸਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਇੱਕ ਦੂਰਅੰਦੇਸ਼ੀ ਆਗੂ ਸਨ। ਜਿਨ੍ਹਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਣਥੱਕ ਕੰਮ ਕੀਤਾ ਅਤੇ ਸਭ ਤੋਂ ਵਧ ਕੇ ਉਹ ਔਰਤਾਂ ਦੇ ਸਸ਼ਕਤੀਕਰਨ ਦੇ ਸੱਚੇ ਸਮਰਥਕ ਸਨ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਡਾ. ਅੰਬੇਡਕਰ ਇੱਕ ਸਧਾਰਣ ਪਰਿਵਾਰ ਨਾਲ ਸਬੰਧਤ ਸਨ ਪਰ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੇ ਉਨ੍ਹਾਂ ਨੂੰ ਆਲਮੀ ਪੱਧਰ ਦੀਆਂ ਸ਼ਖਸੀਅਤਾਂ ਵਿੱਚ ਸ਼ੁਮਾਰ ਕੀਤਾ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਅੰਦੇਸ਼ੀ ਦਾ ਨਤੀਜਾ ਹੈ। 

ਉਨ੍ਹਾਂ ਕਿਹਾ ਕਿ ਸੰਵਿਧਾਨ ਤਿਆਰ ਕਰਨ ਦੇ ਨਾਲ-ਨਾਲ ਡਾ. ਅੰਬੇਡਕਰ ਨੇ ਭਾਰਤੀ ਰਿਜ਼ਰਵ ਬੈਂਕ ਦੀ ਸਥਾਪਨਾ ਵਿੱਚ ਅਹਿਮ ਭੂਮਿਕਾ ਨਿਭਾਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਸਾਰੀ ਜਿੰਦਗੀ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਰਹੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵਲੋਂ ਭਾਰਤੀ ਸੰਵਿਧਾਨ ਦੀ ਰਚਨਾ ਕਰਦਿਆਂ ਦੇਸ਼ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਸੁਪਨਿਆਂ ਵਾਲਾ ਸਮਾਜ ਸਿਰਜਣ ਲਈ ਸਾਨੂੰ ਸਭ ਨੂੰ ਹਮੇਸ਼ਾਂ ਹੀ ਗਰੀਬ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਤੱਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਆਦਰਸ਼ ਸਮਾਜ ਦੀ ਸਿਰਜਣਾ ਲਈ ਬਾਬਾ ਸਾਹਿਬ ਦੇ ਜੀਵਨ ਤੇ ਫ਼ਲਸਫੇ ਨੂੰ ਜੀਵਨ ਵਿੱਚ ਅਪਣਾਉਂਦਿਆਂ ਲੋਕ ਭਲਾਈ ਦੇ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਈ ਜਾਵੇ।

ਇਸ ਮੌਕੇ ’ਤੇ ਕਰਮਚਾਰੀਆਂ ਵਲੋਂ ਵੀ ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਜੀ ਦੇ ਬੁੱਤ ’ਤੇ ਫੁੱਲ ਅਰਪਿਤ ਕਰਕੇ ਪ੍ਰਣ ਲਿਆ ਗਿਆ ਕਿ ਉਹਨਾਂ ਵਲੋਂ ਬਾਬਾ ਸਾਹਿਬ ਦੁਆਰਾ ਦਰਸਾਏ ਗਏ ਮਾਰਗ ’ਤੇ ਚੱਲਦਿਆਂ ਹਰ ਸਮੇਂ ਲੋਕ ਭਲਾਈ ਦੇ ਕਾਰਜਾਂ ਵਿੱਚ ਹੋਰ ਵੱਧ ਚੜ੍ਹਕੇ ਯੋਗਦਾਨ ਪਾਇਆ ਜਾਵੇਗਾ।

 

Tags: Himanshu Aggarwal , DC Jalandhar , Jalandhar , Deputy Commissioner Jalandhar , Dr BR Ambedkar , Dr Bhim Rao Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD