Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਰਿੰਦਰ ਪਾਲ ਸਿੰਘ ਸਵਨਾ ਨੇ ਨੌਜ਼ਵਾਨ ਸਮਾਜ ਸੇਵਾ ਸੰਸਥਾ ਵੱਲੋਂ ਅੰਬੇਦਕਰ ਜਯੰਤੀ ਸਬੰਧੀ ਕਰਵਾਏ ਸਮਾਗਮ ਵਿਚ ਕੀਤੀ ਸ਼ਿਰਕਤ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab, Dr BR Ambedkar, Dr Bhim Rao Ambedkar

Web Admin

Web Admin

5 Dariya News

ਫਾਜ਼ਿਲਕਾ , 14 Apr 2025

Last updated on: Apr 15, 2025, 14:04 IST

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕੈਬਨਿਟ ਵਿੱਚ 6 ਅਨੁਸੂਚਿਤ ਜਾਤੀਆਂ ਦੇ ਨਾਲ ਸੰਬੰਧਤ ਮੰਤਰੀਆਂ ਬਣਾ ਕਿ ਅਤੇ ਐਡਵੋਕੇਟ ਜਨਰਲ ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਕਰਕੇ ਭਾਰਤ ਰਤਨ ਬਾਬਾ ਸਾਹਿਬ ਬੀ ਆਰ ਅੰਬੇਡਕਰ ਦੇ ਸੁਪਨੇ ਨੂੰ ਹਕੀਕਤ ਵਿੱਚ ਸਾਕਾਰ ਕਰ ਰਹੀ ਹੈ।

ਇਹ ਗੱਲ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਇੱਥੇ ਨਵੇਂ ਬੱਸ ਅੱਡੇ ਵਿਖੇ ਨੌਜਵਾਨ ਸਮਾਜ ਸੇਵਾ ਸੰਸਥਾ ਵੱਲੋਂ ਭਾਰਤ ਰਤਨ ਡਾ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਸਬੰਧੀ ਕਰਵਾਏ ਸਮਾਗਮ ਦੌਰਾਨ ਆਖੀ।

ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ਵ ਦੇ ਮਹਾਨ ਦਾਰਸ਼ਨਿਕ, ਅਰਥਸ਼ਾਸਤਰੀ, ਸਮਾਜ ਸੁਧਾਰਕ ਅਤੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮਨਾਇਆ ਗਿਆ ਹੈ ਤਾਂ ਜੋ ਬਾਬਾ ਸਾਹਿਬ ਦੇ ਵਿਚਾਰਾਂ ਨੂੰ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਤੱਕ ਪਹੁੰਚਾਇਆ ਜਾ ਸਕੇ।

ਵਿਧਾਇਕ ਨੇ ਕਿਹਾ ਕਿ ਬਾਬਾ ਸਾਹਿਬ ਨੇ ਆਪਣਾ ਪੂਰਾ ਜੀਵਨ ਲੋੜਵੰਦ ਲੋਕਾਂ ਦੇ ਅਧਿਕਾਰਾਂ ਨੂੰ ਸੁਰੱਖਿਅਤ ਅਤੇ ਯਕੀਨੀ ਕਰਨ ਲਈ ਸਮਰਪਿਤ ਕਰ ਦਿੱਤਾ ਅਤੇ ਉਨ੍ਹਾਂ ਤੋਂ ਮਾਰਗ ਦਰਸ਼ਨ ਲੈਂਦੇ ਹੋਏ ਹੁਣ ਪੰਜਾਬ ਸਰਕਾਰ ਹਰ ਵਰਗ ਨੂੰ ਸਮਾਨਤਾ ਦਾ ਅਧਿਕਾਰ ਦਿੰਦੇ ਹੋਏ ਆਪਣੀ ਵਚਨਬੱਧਤਾ ਨਿਭਾਅ ਰਹੀ ਹੈ। ਜਿਸ ਕਰਕੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੈਬਨਿਟ ਵਿੱਚ 6 ਅਨੁਸੂਚਿਤ ਜਾਤੀਆਂ ਦੇ ਨਾਲ ਸੰਬੰਧਤ ਮੰਤਰੀਆਂ ਤੇ ਐਡਵੋਕੇਟ ਜਰਨਲ ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਕੀਤਾ ਹੈ ਅਤੇ ਇਸ ਨੂੰ ਸੂਬੇ ਦੇ ਸਾਰੇ ਖੇਤਰਾਂ ਵਿੱਚ ਲਾਗੂ ਕੀਤਾ ਜਾਵੇਗਾ। 

ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਅੰਬੇਡਕਰ ਜੀ ਦਾ ਜੀਵਨ ਖਾਸ ਤੌਰ ਉੱਤੇ ਸਾਡੇ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ ਕਿ ਕਿਵੇਂ ਆਰਥਿਕ ਤੇ ਸਮਾਜਿਕ ਤਕਲੀਫਾਂ ਦੇ ਬਾਵਜੂਦ ਵੀ ਉਨ੍ਹਾਂ ਸਿੱਖਿਆ ਦੇ ਖੇਤਰ ਵਿੱਚ ਮੀਲ ਪੱਥਰ ਸਥਾਪਿਤ ਕੀਤੇ। ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਐਸ ਸੀ ਸਕਾਲਰਸ਼ਿਪ ਮੁਹਈਆ ਕਰਵਾਉਣਾ ਵੀ ਹੋਰ ਸੁਖਾਲਾ ਕਰ ਦਿੱਤਾ ਹੈ ਤਾਂ ਜੋ ਹਰ ਲੋੜਵੰਦ ਵਿਦਿਆਰਥੀ ਉਚੇਰੀ ਸਿੱਖਿਆ ਤੋ ਵਾਂਝਾ ਨਾ ਰਹਿ ਜਾਵੇ। ਜਿਸ ਲਈ ਕੇਵਲ ਸਰਕਾਰੀ ਕਾਲਜ ਫਾਜ਼ਿਲਕਾ ਦੇ ਵਿਦਿਆਰਥੀਆਂ ਨੂੰ ਹੀ 40 ਲੱਖ ਤੋਂ ਵੱਧ ਦਾ ਵਜੀਫਾ ਇਸ ਸਾਲ ਜਾਰੀ ਕੀਤਾ ਗਿਆ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਪੁੱਜੇ ਵਿਧਾਇਕ ਸ੍ਰੀ ਸਵਨਾ ਦੇ ਧਰਮ ਪਤਨੀ ਖੁਸਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਅੱਜ ਪਹਿਲੀ ਵਾਰ ਹੋਇਆ ਹੈ ਕਿ ਹਰ ਨਾਗਰਿਕ ਬਾਬਾ ਸਾਹਿਬ ਦੇ ਜਨਮ ਦਿਵਸ ਨੂੰ ਮਨਾ ਰਿਹਾ ਹੈ ਜਿਨ੍ਹਾਂ ਦਾ ਜੀਵਨ ਸਮਾਨਤਾ, ਨਿਆਂ, ਲੋੜਵੰਦ ਲੋਕਾਂ ਦੇ ਅਧਿਕਾਰਾਂ, ਛੂਆਛੂਤ ਅਤੇ ਜਾਤੀ ਪ੍ਰਥਾ ਦੇ ਖਿਲਾਫ਼ ਜੰਗ ਲਈ ਸਮਰਪਿਤ ਸੀ।

ਉਨ੍ਹਾਂ  ਨੇ ਕਿਹਾ ਕਿ ਬਾਬਾ ਸਾਹਿਬ ਵਲੋਂ ਲੋੜਵੰਦ ਲੋਕਾਂ ਅਤੇ ਔਰਤਾਂ ਦੇ ਅਧਿਕਾਰਾਂ ਲਈ ਵਿਆਪਕ ਪੱਧਰ ਉਤੇ ਅੰਦੋਲਨ ਚਲਾਏ ਗਏ। ਜਿਸ ਲਈ ਬਾਬਾ ਸਾਹਿਬ ਨੂੰ ਅੰਤਰਰਾਸ਼ਟਰੀ ਮਾਨਤਾ ਮਿਲੀ ਜਿਸ ਵਿੱਚ ਯੂ.ਐਨ. ਵਲੋਂ ਸਨਮਾਨ, ਵਿਦੇਸ਼ਾਂ ਵਿੱਚ ਮੂਰਤੀਆਂ ਲੱਗਣਾ ਅਤੇ ਕੋਲੰਬੀਆ ਯੂਨੀਵਰਸਿਟੀ ਵਲੋਂ ਉਨ੍ਹਾਂ ਨੂੰ ਆਪਣਾ ਸਭ ਤੋਂ ਮਹੱਤਵਪੂਰਨ ਵਿਦਿਆਰਥੀ ਮੰਨਣਾ ਆਦਿ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਵੀ ਬਾਬਾ ਸਾਹਿਬ ਦੇ ਵਿਚਾਰਾਂ ਦੀ ਲੋੜ ਅਤੇ ਅਹਿਮੀਅਤ ਉਨੀ ਹੀ ਹੈ ਜਿੰਨੀ ਪਹਿਲਾਂ ਸੀ ਅਤੇ ਇਨ੍ਹਾਂ ਦੇ ਲੋਕਤੰਤਰ, ਸਮਾਨਤਾ, ਸਿੱਖਿਆ, ਸਵੈ-ਗੌਰਵ ਪ੍ਰਤੀ ਵਿਚਾਰ ਅੱਜ ਦੇ ਸਮਾਜਿਕ ਅਤੇ ਰਾਜਨੀਤਿਕ ਪ੍ਰਸੰਗ ਵਿੱਚ ਬਹੁਤ ਹੀ ਮਾਇਨੇ ਰੱਖਦੇ ਹਨ। ਜਿਸ ਲਈ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੀਆਂ ਸਿੱਖਿਆ ਅਤੇ ਤਰਕਸ਼ੀਲਤਾ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।ਇਸ ਮੌਕੇ ਸ੍ਰੀ ਅਰੁਣ ਵਧਵਾ, ਬਿੱਟੂ ਸੇਤੀਆ, ਸੰਦੀਪ ਚਲਾਣਾ, ਵਿਜੈ ਨਾਗਪਾਲ, ਲਵਲੀ ਵਾਲਮਿਕੀ, ਨਿਸਾਂਤ ਸੇਤੀਆ, ਅਰਪਿਤ ਗੁਪਤਾ, ਪੰਕਜ, ਬੱਬੂ ਚੇਤੀਵਾਲ ਆਦਿ ਵੀ ਹਾਜਰ ਸਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab , Dr BR Ambedkar , Dr Bhim Rao Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD