Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ’ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀ ਆਉਣ ਦਿੱਤੀ ਜਾਵੇਗੀ-ਵਿਧਾਇਕ ਗੋਲਡੀ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲਾਲਾਬਾਦ , 14 Apr 2025

Last updated on: Apr 15, 2025, 14:04 IST

ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਵੱਲੋਂ ਅੱਜ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ’ਚ ਆੜ੍ਹਤੀ ਐਸੋਸੀਏਸ਼ਨ ਦੇ ਚੇਅਰਮੈਨ ੳਮ ਪ੍ਰਕਾਸ਼ ਕੁੱਕੜ ਦੀ ਆੜ੍ਹਤ ਤੋਂ ਕਣਕ ਦੀ ਸਰਕਾਰੀ ਖਰੀਦ ਦਾ ਸ੍ਰੀ ਗਣੇਸ਼ ਕਰਵਾਇਆ ਗਿਆ। ਇਸਤੋਂ ਬਿਨ੍ਹਾਂ ਉਨ੍ਹਾਂ ਵੱਲੋਂ ਘੁਬਾਇਆ ਮੰਡੀ ਦਾ ਵੀ ਦੌਰਾ ਕਰਕੇ ਇੱਥੇ ਵੀ ਸਰਕਾਰੀ ਖਰੀਦ ਸ਼ੁਰੂ ਕਰਵਾਈ।

ਇਸ ਮੌਕੇ ਉਨ੍ਹਾਂ ਦੇ ਨਾਲ ਜਲਾਲਾਬਾਦ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਦਰਗਨ, ਮਾਰਕੀਟ ਕਮੇਟੀ ਚੇਅਰਮੈਨ ਦੇਵ ਰਾਜ ਸ਼ਰਮਾ, ਜ਼ਿਲ੍ਹਾ ਫ਼ਾਜ਼ਿਲਕਾ ਮੰਡੀ ਬੋਰਡ ਡਿਪਟੀ ਡੀ.ਐਸ ਕਮ ਮਾਰਕੀਟ ਕਮੇਟੀ ਸਕੱਤਰ ਜਸਵਿੰਦਰ ਸਿੰਘ ਚਾਹਲ ,ਜ਼ਿਲ੍ਹਾ ਖੁਰਾਕ ਸਪਲਾਈ ਅਫਸਰ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਨਾਲ ਹਾਜ਼ਰ ਸਨ। 

ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਕਣਕ ਦੀ ਪਹਿਲੀ ਢੇਰੀ ਖਰੀਦ ਸ਼ੁਰੂ ਕਰਵਾਉਣ ਤੇ ਕਿਸਾਨ ਨੂੰ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਰਕੀਟ ਕਮੇਟੀ ਜਲਾਲਾਬਾਦ ਸਣੇ 16 ਫੋਕਲ ਪੁਆਇੰਟਾਂ ’ਚ ਬਿਜਲੀ , ਪੀਣ ਵਾਲਾ, ਪਖਾਨੇ ਤੇ ਕਿਸਾਨਾਂ ਮਜ਼ਦੂਰਾਂ ਦੇ ਬੈਠਣ ਲਈ ਛਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਕਿ ਫਸਲ ਵੇਚਣ ਸਮੇਂ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। 

ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰੇਦਸ਼ ਜਾਰੀ ਕੀਤੇ ਕਿ ਉਹ ਆਪਣੀ ਡਿਊਟੀ ਪ੍ਰਤੀ ਸੁਚੇਤ ਰਹਿਣ ਜੇਕਰ ਕੋਈ ਵੀ ਅਧਿਕਾਰੀ ਕਣਕ ਦੇ ਸੀਜਨ ਦੌਰਾਨ ਅਣਗਹਿਲੀ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 12 ਫੀਸਦੀ ਨਮੀ ਵਾਲੀ ਹੀ ਫਸਲ ਮੰਡੀਆਂ ’ਚ ਲੈ ਕੇ ਆਉਣ ਤਾਂ ਉਨ੍ਹਾਂ ਨੂੰ ਫਸਲ ਵੇਚਣ ਸਮੇਂ ਸਮੱਸਿਆਂ ਦਾ ਸਾਹਮਣਾ ਨਾ ਕਰਨਾ ਪਵੇ। 

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਦੇਵ ਰਾਜ ਸ਼ਰਮਾ ਅਤੇ  ਜ਼ਿਲ੍ਹਾ ਫ਼ਾਜ਼ਿਲਕਾ ਮੰਡੀ ਬੋਰਡ ਡਿਪਟੀ ਡੀ.ਐਸ ਕਮ ਮਾਰਕੀਟ ਕਮੇਟੀ ਸਕੱਤਰ ਜਸਵਿੰਦਰ ਸਿੰਘ ਚਾਹਲ , ਮੰਡੀ ਸੁਪਰਵਾਇਜ਼ਰ ਗਗਨ ਕਮਰਾ ਨੇ ਦੱਸਿਆ ਕਿ ਮੰਡੀਆਂ ’ਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸੇ ਨੂੰ ਵੀ ਪ੍ਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD