Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਵਿਧਾਇਕਾਂ ਤੇ ਡਿਪਟੀ ਕਮਿਸ਼ਨਰ ਨੇ ਕੀਤੀ ਸ਼ਰਧਾਂਜਲੀ ਭੇਟ

ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, Rajneesh Kumar Dahiya, Rajneesh Dahiya, Dr BR Ambedkar, Dr Bhim Rao Ambedkar, Deepshikha Sharma, DC Ferozepur, Deputy Commissioner Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 14 Apr 2025

Last updated on: Apr 15, 2025, 14:05 IST

ਕੈਬਨਿਟ ਵਿੱਚ 6 ਐਸਸੀ ਮੰਤਰੀਆਂ ਦੇ ਨਾਲ, ਏਜੀ ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਅਤੇ ਐਸਸੀ ਸਕਾਲਰਸ਼ਿਪ ਦੀ ਮੁਸ਼ਕਲ ਰਹਿਤ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਗੁਰੂਹਰਸਾਏ ਸ. ਫੌਜਾ ਸਿੰਘ ਸਰਾਰੀ ਅਤੇ ਵਿਧਾਇਕ ਜੀਰਾ ਸ਼੍ਰੀ ਨਰੇਸ਼ ਕਟਾਰੀਆ ਨੇ ਪੰਜਾਬ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 134ਵੇਂ ਜਨਮ ਦਿਵਸ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਫੋਟੋ ਤੇ ਫ਼ੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਉਪਰੰਤ ਕੀਤਾ। 

ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਵੀ ਸ਼ਰਧਾ ਤੇ ਸਤਿਕਾਰ ਦੇ ਫੁੱਲ ਭੇਟ ਕੀਤੇ।ਇਸ ਮੌਕੇ ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਅੱਜ ਅਸੀਂ ਭਾਰਤੀ ਸੰਵਿਧਾਨ ਦੇ ਨਿਰਮਾਤਾ, ਮਹਾਨ ਸਮਾਜ ਸੁਧਾਰਕ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਇੱਕ ਅਜਿਹੇ ਮਹਾਨ ਵਿਅਕਤੀ ਸਨ ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਸਮਾਜਿਕ ਬਰਾਬਰੀ, ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਸਥਾਪਨਾ ਲਈ ਸਮਰਪਿਤ ਕਰ ਦਿੱਤਾ। 

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਕੇਵਲ ਦਲਿਤਾਂ ਤੇ ਪਛੜੇ ਵਰਗਾਂ ਦੇ ਮਸੀਹਾ ਹੀ ਨਹੀਂ ਸਗੋਂ ਹਰੇਕ ਵਰਗ ਦੇ ਮਸੀਹਾ ਹਨ, ਜਿਨ੍ਹਾਂ ਨੇ ਭਾਰਤੀ ਸਮਾਜ ਵਿੱਚ ਫੈਲੀਆਂ ਜਾਤੀਵਾਦੀ ਕੁਰੀਤੀਆਂ ਅਤੇ ਭੇਦਭਾਵ ਵਿਰੁੱਧ ਸਖ਼ਤ ਸੰਘਰਸ਼ ਕੀਤਾ ਅਤੇ ਹਾਸ਼ੀਏ 'ਤੇ ਧੱਕੇ ਗਏ ਲੋਕਾਂ ਨੂੰ ਸਨਮਾਨ ਅਤੇ ਅਧਿਕਾਰ ਦਿਵਾਉਣ ਲਈ ਅਣਥੱਕ ਯਤਨ ਕੀਤੇ ਅਤੇ ਸੰਵਿਧਾਨ ਰਾਹੀਂ ਹਰੇਕ ਨੂੰ ਬਰਾਬਰਤਾ ਦਾ ਅਧਿਕਾਰ ਦਿਵਾਇਆ। ਉਨ੍ਹਾਂ ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜਰ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਉਹ ਇਕ ਵਾਰ ਬਾਬਾ ਸਾਹਿਬ ਦੇ ਜੀਵਨ ਬਾਰੇ ਜ਼ਰੂਰ ਪੜ੍ਹਣ ਅਤੇ ਉਨ੍ਹਾਂ ਦੇ ਵਿਖਾਏ ਮਾਰਗ ’ਤੇ ਚਲਣ। 

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਜੀਵਨ ਤੋਂ ਸਾਨੂੰ ਪੜ੍ਹਣ, ਜੁੜਨ ਅਤੇ ਸੰਘਰਸ਼ ਕਰਨ ਦੀ ਪ੍ਰੇਰਨਾ ਮਿਲਦੀ ਹੈ।ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਦੁਆਰਾ ਰਚਿਤ ਭਾਰਤੀ ਸੰਵਿਧਾਨ ਸਾਡੇ ਦੇਸ਼ ਦੀ ਰੂਹ ਹੈ, ਜੋ ਸਾਰੇ ਨਾਗਰਿਕਾਂ ਨੂੰ ਬਰਾਬਰ ਦੇ ਅਧਿਕਾਰ ਅਤੇ ਮੌਕੇ ਪ੍ਰਦਾਨ ਕਰਦਾ ਹੈ। ਉਨ੍ਹਾਂ ਦੇ ਦੂਰਅੰਦੇਸ਼ੀ ਵਿਚਾਰ ਅਤੇ ਸਮਾਜਿਕ ਨਿਆਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਅੱਜ ਵੀ ਸਾਨੂੰ ਪ੍ਰੇਰਿਤ ਕਰਦੀ ਹੈ। 

ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਨੇ ਸਮਾਜਿਕ ਨਿਆਂ, ਬਰਾਬਰੀ ਅਤੇ ਪਿਛੜੇ ਵਰਗਾਂ ਲਈ ਆਪਣੀ ਪੂਰੀ ਜ਼ਿੰਦਗੀ ਸਮਰਪਿਤ ਕਰ ਦਿੱਤੀ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਦੇ ਆਦਰਸ਼ਾਂ ਅਤੇ ਸਿੱਖਿਆਵਾਂ 'ਤੇ ਚੱਲ ਕੇ ਹੀ ਇਕ ਬਰਾਬਰਤਾ ਵਾਲੇ ਸ਼ਕਤੀਸ਼ਾਲੀ ਦੇਸ਼ ਦਾ ਨਿਰਮਾਣ ਸੰਭਵ ਹੋ ਸਕਦਾ ਹੈ। ਇਸ ਮੌਕੇ ਵਿਧਾਇਕ ਸ. ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜੀਵਨ ਹਰੇਕ ਵਰਗ ਲਈ ਪ੍ਰੇਰਨਾ ਸਰੋਤ ਹੈ। 

ਡਾ. ਅੰਬੇਡਕਰ ਜੀ ਦਾ ਜੀਵਨ ਦੁਨੀਆਂ ਭਰ ਵਿੱਚ ਸਮਾਨਤਾ, ਸਮਾਜਿਕ ਨਿਆਂ ਅਤੇ ਮਾਨਵ ਅਧਿਕਾਰਾਂ ਲਈ ਸੰਘਰਸ਼ ਕਰਨ ਬਾਰੇ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਭਾਰਤ ਵਿੱਚ ਸਮਾਜਿਕ ਨਿਆਂ ਅਤੇ ਹਾਸ਼ੀਏ ਉੱਤੇ ਧੱਕੇ ਭਾਈਚਾਰਿਆਂ ਦੇ ਸਸ਼ਕਤੀਕਰਨ ਲਈ ਸਮਰਪਿਤ ਕਰ ਦਿੱਤਾ। ਅੱਜ ਦੇ ਇਸ ਵਿਸ਼ੇਸ਼ ਦਿਨ ਅਸੀਂ ਸਾਰੇ ਮਿਲ ਕੇ ਬਾਬਾ ਸਾਹਿਬ ਦੇ ਸੁਪਨਿਆਂ ਦਾ ਭਾਰਤ ਨਿਰਮਾਣ ਕਰਨ ਲਈ ਅਹਿਦ ਕਰੀਏ ਅਤੇ ਇੱਕ ਅਜਿਹੇ ਸਮਾਜ ਦੀ ਸਿਰਜਣਾ ਲਈ ਕੰਮ ਕਰੀਏ ਜਿੱਥੇ ਕਿਸੇ ਨਾਲ ਵੀ ਜਾਤ, ਰੰਗ, ਨਸਲ, ਜਾਂ ਲਿੰਗ ਦੇ ਆਧਾਰ 'ਤੇ ਕੋਈ ਭੇਦਭਾਵ ਨਾ ਹੋਵੇ।

ਵਿਧਾਇਕ ਸ਼੍ਰੀ ਨਰੇਸ਼ ਕਟਾਰੀਆ ਨੇ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਨੇ ਸਮਾਜ ਵਿੱਚ ਅਜਿਹੀ ਕਿਸੇ ਵੀ ਸੋਚ’ ਦੀ ਨਿੰਦਾ ਕੀਤੀ ਹੈ ਜੋ ਸਮਾਜ ਨੂੰ ਜਾਤ, ਰੰਗ, ਨਸਲ ਆਰਥਿਕ ਸਥਿਤੀ ਦੇ ਆਧਾਰ ਉਤੇ ਵੰਡਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰੇ ਭਾਰਤੀਆਂ ਦਾ ਵੀ ਫਰਜ਼ ਬਣਦਾ ਹੈ ਕਿ ਬਾਬਾ ਸਾਹਿਬ ਦੇ ਜੀਵਨ ਤੋਂ ਸੇਧ ਲੈ ਕੇ ਅਜਿਹੀ ਮਾਨਸਿਕਤਾ ਨੂੰ ਨਕਾਰ ਕੇ ਆਪਸੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਵਧਾਵਾ ਦੇਈਏ ਅਤੇ ਬਾਬਾ ਸਾਹਿਬ ਦੀ ਵਿਚਾਰਧਾਰ ਨਾਲ ਜੁੜ ਕੇ ਇਕ ਬਰਾਬਰਤਾ ਵਾਲੇ ਮਜ਼ਬੂਤ ਰਾਸ਼ਟਰ ਦਾ ਨਿਰਮਾਣ ਕਰੀਏ।

ਸਮੂਹ ਵਿਧਾਇਕਾਂ ਨੇ ਲੋਕਾਂ ਨੂੰ ਵਧਾਈ ਦਿੰਦਿਆਂ ਇਸ ਵਿਸ਼ੇਸ਼ ਦਿਨ ਨੂੰ ਸਮਰਪਿਤ ਭਾਵਨਾ ਨਾਲ ਮਨਾਉਣ ਅਤੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਦਰਸਾਏ ਰਸਤੇ 'ਤੇ ਤੁਰਦੇ ਹੋਏ ਭੇਦਭਾਵ, ਜਾਤ ਪਾਤ, ਊਚ ਨੀਚ ਦੀ ਭਾਵਨਾ ਤੋਂ ਰਹਿਤ ਇੱਕ ਬਰਾਬਰਤਾ, ਆਪਸੀ ਭਾਈਚਾਰਕ ਸਾਂਝ ਵਾਲੇ ਮਜ਼ਬੂਤ ਰਾਸ਼ਟਰ ਦੇ ਨਿਰਮਾਣ ਲਈ ਇਕਜੁਟ ਹੋ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ। 

ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਿਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀਆਂ ਭਲਾਈ ਸਕੀਮਾਂ ਦਾ ਕਿਤਾਬਚਾ ਵੀ ਜਾਰੀ ਕੀਤਾ ਗਿਆ, ਜਿਸ ਵਿੱਚ ਉਕਤ ਭਲਾਈ ਸਕੀਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ ਗਈ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੀ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸੋਚ ਅਤੇ ਜੀਵਨ ਹਮੇਸ਼ਾ ਸਾਡਾ ਮਾਰਗ ਦਰਸ਼ਨ ਕਰਦੇ ਰਹਿਣਗੇ।

ਇਸ ਤੋਂ ਪਹਿਲਾਂ ਡਾ. ਰਾਮੇਸ਼ਵਰ ਸਿੰਘ ਕਟਹਿੜਾ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜੀਵਨ, ਸੰਘਰਸ਼, ਉਪਲੱਬਧੀਆਂ ਅਤੇ ਸਮਾਜ ਸੁਧਾਰ ਦੇ ਕੰਮਾਂ ਬਾਰੇ ਹਾਜ਼ਰੀਨ ਨੂੰ ਬਹੁਤ ਹੀ ਵਧੀਆ ਤੇ ਵਿਸਥਾਰਪੂਰਵਕ ਢੰਗ ਨਾਲ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਸੁੰਦਰ ਗੀਤ ਗਾਇਨ ਅਤੇ ਹੋਰ ਪੇਸ਼ਕਾਰੀਆਂ ਪ੍ਰਸਤੁਤ ਕੀਤੀਆਂ ਗਈਆਂ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਅਤੇ ਮਿਲੇ ਆਰਥਿਕ ਲਾਭ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ। 

ਇਸ ਮੌਕੇ ਐਸਡੀਐਮ ਫ਼ਿਰੋਜ਼ਪੁਰ ਦਿਵਿਆ ਪੀ., ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਸ. ਚੰਦ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਮੀਤ ਸਿੰਘ ਬਰਾੜ, ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ ਬਲਰਾਜ ਸਿੰਘ ਕਟੋਰਾ, ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਬੇਅੰਤ ਸਿੰਘ ਹਕੂਮਤ ਵਾਲਾ, ਚੇਅਰਮੈਨ ਮਾਰਕੀਟ ਕਮੇਟੀ ਗੁਰੂਹਰਸਹਾਏ ਸੁਸ਼ੀਲ ਬੱਟੀ, ਚੇਅਰਮੈਨ ਮਾਰਕੀਟ ਕਮੇਟੀ ਮੱਲਾਂਵਾਲਾ ਸੁਖਦੇਵ ਸਿੰਘ ਫੌਜੀ, ਚੇਅਰਮੈਨ ਮਾਰਕੀਟ ਕਮੇਟੀ ਜ਼ੀਰਾ ਇਕਬਾਲ ਸਿੰਘ ਢਿੱਲੋਂ, ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਬਲਰਾਜ ਸਿੰਘ ਸੰਧੂ, ਚੇਅਰਮੈਨ ਮਾਰਕੀਟ ਕਮੇਟੀ ਮੱਖੂ ਕੈਪਟਨ ਨਛੱਤਰ ਸਿੰਘ ਨੇ ਵੀ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਨਮਨ ਕੀਤਾ। 

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Rajneesh Kumar Dahiya , Rajneesh Dahiya , Dr BR Ambedkar , Dr Bhim Rao Ambedkar , Deepshikha Sharma , DC Ferozepur , Deputy Commissioner Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD