Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਅੰਬੇਡਕਰ ਨੇ ਜਗਾਈ ਸਮਾਜ ‘ਚ ਸਦਭਾਵਨਾ, ਸਮਾਨਤਾ ਤੇ ਸਮਾਜਿਕ ਨਿਆਂ ਦੀ ਅਲਖ: ਬ੍ਰਮ ਸ਼ੰਕਰ ਜਿੰਪਾ

ਵਿਧਾਇਕ ਨੇ ਡਾ. ਭੀਮ ਰਾਓ ਅੰਬੇਡਕਰ ਜੈਯੰਤੀ ‘ਤੇ ਕੀਤੀ ਸ਼ਰਧਾਂਜਲੀ ਭੇਂਟ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Dr BR Ambedkar, Dr Bhim Rao Ambedkar

Web Admin

Web Admin

5 Dariya News

ਹੁਸ਼ਿਆਰਪੁਰ , 14 Apr 2025

Last updated on: Apr 15, 2025, 14:11 IST

ਸਥਾਨਕ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ 134ਵੀਂ ਜੈਯੰਤੀ ਮੌਕੇ ਸਥਾਨਕ ਬੱਸ ਸਟੈਂਡ ਨੇੜੇ ਅੰਬੇਡਕਰ ਚੌਕ ਵਿਖੇ ਸਥਿਤ ਬਾਬਾ ਸਾਹਿਬ ਦੀ ਮੂਰਤੀ 'ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਤੋਂ ਇਲਾਵਾ ਵੱਡੀ ਸੰਖਿਆ ਵਿਚ ਪਤਵੰਤੇ ਮੌਜੂਦ ਸਨ।

ਵਿਧਾਇਕ ਜਿੰਪਾ ਨੇ ਇਸ ਮੌਕੇ ਕਿਹਾ ਕਿ ਡਾ. ਅੰਬੇਡਕਰ ਨੇ ਸਮਾਜ ਵਿੱਚ ਸਦਭਾਵਨਾ, ਸਮਾਨਤਾ ਅਤੇ ਸਮਾਜਿਕ ਨਿਆਂ ਦੀ ਜੋ ਅਲਖ ਜਗਾਈ , ਉਹ ਅੱਜ ਵੀ ਪ੍ਰਸੰਗਿਕ ਹੈ। ਭਾਰਤੀ ਸੰਵਿਧਾਨ ਦਾ ਖਰੜਾ ਤਿਆਰ ਕਰਕੇ, ਉਨ੍ਹਾਂ ਨੇ ਨਾ ਸਿਰਫ਼ ਦੇਸ਼ ਨੂੰ ਦਿਸ਼ਾ ਦਿੱਤੀ ਸਗੋਂ ਕਮਜ਼ੋਰ, ਦਲਿਤ ਅਤੇ ਪਛੜੇ ਵਰਗਾਂ ਨੂੰ ਅਧਿਕਾਰ ਪ੍ਰਦਾਨ ਕਰਨ ਲਈ ਵੀ ਕੰਮ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਸਮਾਜ ਵਿੱਚ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਸਮਾਜਿਕ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਜਿੰਪਾ ਨੇ ਕਿਹਾ ਕਿ ਸਾਨੂੰ ਅੱਜ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਡਾ. ਅੰਬੇਡਕਰ ਦੇ ਦਿਖਾਏ ਮਾਰਗ 'ਤੇ ਚੱਲ ਕੇ ਸਮਾਜ ਵਿੱਚ ਸਮਾਨਤਾ, ਭਾਈਚਾਰੇ ਅਤੇ ਨਿਆਂ ਦੀ ਭਾਵਨਾ ਨੂੰ ਮਜ਼ਬੂਤ ਕਰਾਂਗੇ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ, ਮੈਂਬਰ ਗਊਸੇਵਾ ਕਮਿਸ਼ਨ ਜਸਪਾਲ ਸਿੰਘ ਚੇਚੀ, ਵਾਈਸ ਚੇਅਰਮੈਨ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਹਰਮਿੰਦਰ ਸਿੰਘ ਬਖਸ਼ੀ, ਪ੍ਰਧਾਨ ਬੁੱਧੀਜੀਵੀ ਸੈੱਲ ਸਤਵੰਤ ਸਿੰਘ ਸਿਆਣ, ਹਰਿੰਦਰ ਸਿੰਘ, ਬਲਾਕ ਪ੍ਰਧਾਨ ਜਸਪਾਲ ਸੁਮਨ, ਕੌਂਸਲਰ ਮੁਕੇਸ਼ ਮੱਲ, ਮਹਿਲਾ ਵਿੰਗ ਦੀ ਪ੍ਰਧਾਨ ਮਨਜੋਤ ਕੌਰ, ਮਨਜੀਤ ਸਿੰਘ ਆਦਿ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Dr BR Ambedkar , Dr Bhim Rao Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD