Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਬਾਬਾ ਸਾਹਿਬ ਜੀ ਦੇ ਸੰਘਰਸ਼ ਪੂਰਨ ਜ਼ਿੰਦਗੀ ਤੋਂ ਸਾਨੂੰ ਸੇਧ ਲੈ ਕੇ ਸਮਾਜ ਵਿੱਚ ਲੋੜਵੰਦਾਂ ਦੀ ਸੇਵਾ ਕਰਨੀ ਚਾਹੀਦੀ : ਕੁਲਦੀਪ ਸਿੰਘ ਧਾਲੀਵਾਲ

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr BR Ambedkar, Dr Bhim Rao Ambedkar, Aditya Uppal, DC Pathankot, Deputy Commissioner Pathankot, Pathankot

Web Admin

Web Admin

5 Dariya News

ਪਠਾਨਕੋਟ , 14 Apr 2025

Last updated on: Apr 15, 2025, 14:13 IST

ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ, ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ 134ਵੀਂ ਜੈਯੰਤੀ ਦੇ ਦਿਹਾੜੇ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ. ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਬਤੌਰ ਮੁੱਖ ਮਹਿਮਾਨ ਸਾਮਲ ਹੋਏ। ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਮੁੱਖ ਮਹਿਮਾਨ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਨਮਾਨਤ ਕੀਤਾ ਗਿਆ। 

ਮੁੱਖ ਮਹਿਮਾਨ ਜੀ ਵੱਲੋਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਸਰਧਾ ਦੇ ਫੁੱਲ ਭੇਂਟ ਕੀਤੇ ਅਤੇ ਦੀਪਕ ਰੋਸਨ ਕਰਕੇ ਸਮਾਰੋਹ ਦਾ ਸੁਭਾਅਰੰਭ ਕੀਤਾ ਗਿਆ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਵਿਭੂਤੀ ਸਰਮਾ ਚੇਅਰਮੈਨ ਨਗਰ ਸੁਧਾਰ ਟਰੱਸਟ, ਠਾਕੁਰ ਮਨੋਹਰ ਸਿੰਘ ਚੇਅਰਮੈਨ ਮਾਰਕਿੱਟ ਕਮੇਟੀ ਨਰੋਟ ਜੈਮਲ ਸਿੰਘ, ਸੁਨੀਲ ਗੁਪਤਾ ਚੇਅਰਮੈਨ ਪੈਸਕੋ ਪੰਜਾਬ, ਚੇਅਰਮੈਨ ਮਾਰਕਿੱਟ ਕਮੇਟੀ ਵਿਕਾਸ ਸੈਣੀ, ਬੱਬਲੀ ਕੁਮਾਰ ਪ੍ਰਧਾਨ ਨਗਰ ਪੰਚਾਇਤ ਨਰੋਟ ਜੈਮਲ ਸਿੰਘ, ਰੇਖਾ ਮਨੀ ਸਰਮਾ ਸਟੇਟ ਸੈਕਟਰੀ ਮਹਿਲਾ ਵਿੰਗ, ਅਨਿਲ ਭਾਰਦਵਾਜ ਪ੍ਰਧਾਨ ਟ੍ਰੇਡ ਵਿੰਗ , ਗੋਤਮ ਮਾਨ ਜੁਆਇੰਟ ਸੈਕਟਰੀ ਪੰਜਾਬ ਨੋਜਵਾਨ ਵਿੰਗ, ਹਰਦੀਪ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਡਾ. ਅਰਪਨਾ ਪਿ੍ਰੰਸੀਪਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਅਤੇ ਹੋਰ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਹਾਜਰ ਸਨ।

ਸਮਾਰੋਹ ਦੋਰਾਨ ਪਿ੍ਰੰਸੀਪਲ ਡਾ. ਅਰਪਨਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਇਸ ਮਗਰੋਂ ਮਿਸ ਨਰਮਦਾ ਅਤੇ ਸ੍ਰੀ ਵਿਸਾਲ ਸਰਮਾ ਵੱਲੋਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਜੀਵਨ ਤੇ ਰੋਸਨੀ ਪਾਈ ਡਾ. ਪੂਨਮ ਮਹਾਜਨ ਅਤੇ ਸ੍ਰੀ ਹਰਜੀਤ ਸਿੰਘ ਵੱਲੋਂ ਸਕਾਲਰਸਿਪ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮਿਸ ਰੱਜੀ ਅਤੇ ਮਿਸ ਸਾਵਨ ਵੱਲੋਂ ਜੋ ਕਿ ਸਕਾਲਰਸਿਪ ਦੀਆਂ ਲਾਭਪਾਤਰੀ ਵਿਦਿਆਰਥਣਾਂ ਨੇ ਅਪਣੇ ਜੀਵਨ ਦਾ ਅਨੁਭਵ ਸਾਂਝਾ ਕੀਤਾ। ਇਸ ਮੋਕੇ ਤੇ ਮੁੱਖ ਮਹਿਮਾਨ ਜੀ ਵੱਲੋਂ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਵਸ ਤੇ ਕਿਤਾਬਚਾ ਜਾਰੀ ਕੀਤਾ ਗਿਆ।

ਸਮਾਰੋਹ ਦੋਰਾਨ ਸੰਬੋਧਤ ਕਰਦਿਆਂ ਸ. ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਸਾਡੇ ਯੁੱਗਪੁਰਸ ਹਨ। ਅਜਿਹੀਆਂ ਮਹਾਨ ਸਖਸੀਅਤਾਂ ਨੂੰ ਅਸੀਂ ਹਮੇਸਾ ਯਾਦ ਰੱਖ ਸਕੀਏ ਇਸ ਉਦੇਸ ਨਾਲ ਅਜਿਹੇ ਸਮਾਗਮ ਕਰਵਾਏ ਜਾਂਦੇ ਹਨ ਤਾਂ ਜੋ ਉਨ੍ਹਾਂ ਦੇ ਦੱਸੇ ਰਸਤਿਆਂ ਤੇ ਚਲ ਕੇ ਇੱਕ ਚੰਗੇ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ। 

ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਤਾਂ ਹਰੇਕ ਸਰਕਾਰੀ ਦਫਤਰਾਂ ਅੰਦਰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਅਤੇ ਸਹੀਦੇ ਆਜਮ ਸ. ਭਗਤ ਸਿੰਘ ਦੀਆਂ ਯਾਦਗਾਰ ਤਸਵੀਰਾਂ ਲਗਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੀ ਨੇ ਸਮਾਜ ਲਈ ਕੀਤੇ ਕਾਰਜਾਂ ਨੇ ਲੋਕਾਂ ਦੇ ਜੀਵਨ ਵਿੱਚ ਬਹੁਤ ਬਦਲਾਅ ਲਿਆਂਦਾ। 

ਭਾਰਤ ਦੇ ਸਵਿਧਾਨ ਦੇ ਨਿਰਮਾਤਾ ਨੂੰ ਭਾਰਤ ਰਤਨ ਦੀ ਉਪਾਧੀ ਦੇ ਨਾਲ ਨਮਾਜਿਆ ਗਿਆ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੀ ਵੱਲੋਂ ਸਵਿਧਾਨ ਦੀ ਰਚਨਾ ਕਰਕੇ ਸਮਾਜ ਨੂੰ ਅਤੇ ਦੇਸ ਨੂੰ ਤਰੱਕੀ ਦੀ ਰਾਹ ਦੇ ਲਿਆਂਦਾ।ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ, ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਤੇ ਭਾਰਤ ਰਤਨ ਨਾਲ ਸਨਮਾਨਿਤ ਡਾਕਟਰ ਭੀਮ ਰਾਓ ਅੰਬੇਡਕਰ ਯੁੱਗ ਪੁਰਸ਼ ਸਨ। 

ਉਨ੍ਹਾਂ ਨੇ ਆਪਣਾ ਸਾਰਾ ਜੀਵਨ ਦਲਿਤ, ਸ਼ੋਸ਼ਿਤ ਤੇ ਕਮਜ਼ੋਰ ਵਰਗਾਂ ਨੂੰ ਉਚਿਤ ਥਾਂ ਦਿਵਾਉਣ ਲਈ ਹੀ ਨਹੀਂ ਲਾਇਆ ਸਗੋਂ ਆਪਣੇ ਜੀਵਨ ’ਚ ਸਮਾਜਿਕ, ਆਰਥਿਕ, ਰਾਜਨੀਤਕ, ਵਿੱਦਿਅਕ, ਧਾਰਮਿਕ, ਔਰਤਾਂ ਨੂੰ ਸਨਮਾਨ ਦਿਵਾਉਣ ਤੇੇ ਸੰਵਿਧਾਨਕ ਖੇਤਰਾਂ ’ਚ ਵੀ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਡਾਕਟਰ ਸਾਹਿਬ ਦੇ ਸੰਘਰਸ਼ ਪੂਰਨ ਜ਼ਿੰਦਗੀ ਤੋਂ ਸਾਨੂੰ ਸੇਧ ਲੈ ਕੇ ਉੱਚ ਸਿੱਖਿਆ ਪ੍ਰਾਪਤ ਕਰਕੇ ਸਮਾਜ ਵਿੱਚ ਲੋੜਵੰਦਾਂ ਦੀ ਸੇਵਾ ਕਰਨੀ ਚਾਹੀਦੀ ਹੈ ਅਤੇ ਆਪਣਾ ਜੀਵਨ ਲੋਕ ਸੇਵਾ ਹਿਤ ਸਮਰਪਣ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਰਤਨ ਡਾਕਟਰ ਭੀਮ ਰਾਓ ਦੀ ਸਖਸ਼ੀਅਤ ਬਹੁਤ ਵੱਡੀ ਅਤੇ ਮਹਾਨ ਹੈ ਅਤੇ ਵਿਦਿਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕਾਲਰਸ਼ਿਪ ਸਕੀਮਾਂ ਲਾਗੂ ਕੀਤੀਆ ਗਈਆਂ ਹਨ ਅਤੇ ਅੱਜ ਵਿਦਿਆਰਥੀ ਇਨ੍ਹਾਂ ਸਕੀਮਾਂ ਦਾ ਲਾਭ ਲੈਂਦਿਆਂ ਹੋਇਆ ਕਾਲਜਾਂ ਅੰਦਰ ਪੜਾਈ ਕਰ ਰਹੇ ਹਨ।ਸਮਾਰੋਹ ਦੇ ਅੰਤ ਵਿੱਚ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਮੁੱਖ ਮਹਿਮਾਨ ਜੀ ਨੂੰ ਦੋਸਾਲਾ ਅਤੇ ਯਾਦਗਾਰ ਚਿਨ੍ਹ ਭੇਂਟ ਕਰਕੇ ਸਨਮਾਨਤ ਕੀਤਾ। ਸਮਾਰੋਹ ਦਾ ਸਮਾਪਨ ਰਾਸਟਰੀ ਗਾਣ ਨਾਲ ਕੀਤਾ ਗਿਆ। 

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr BR Ambedkar , Dr Bhim Rao Ambedkar , Aditya Uppal , DC Pathankot , Deputy Commissioner Pathankot , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD