Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਬਾਬਾ ਸਾਹਿਬ ਦੀ ਸੋਚ ਅਨੁਸਾਰ ਗਰੀਬ ਵਰਗ ਦੀ ਭਲਾਈ ਲਈ ਬਚਨਬੱਧ : ਕੁਲਤਾਰ ਸਿੰਘ ਸੰਧਵਾਂ

ਏਜੀ ਦਫਤਰ ਵਿੱਚ ਰਾਖਵਾਂ ਕਰਨ ਲਾਗੂ ਕਰਨਾਂ ,ਗਰੀਬ ਵਰਗ ਲਈ ਸਕਾਲਰਸ਼ਿਪ ਮੁੜ ਸ਼ੁਰੂ ਕਰਨਾ ਅਤੇ ਬਾਬਾ ਸਾਹਿਬ ਦੀਆਂ ਸਰਕਾਰੀ ਦਫਤਰਾਂ ਵਿੱਚ ਤਸਵੀਰਾਂ ਲਗਵਾਈਆਂ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Dr BR Ambedkar, Dr Bhim Rao Ambedkar

Web Admin

Web Admin

5 Dariya News

ਫ਼ਰੀਦਕੋਟ , 14 Apr 2025

Last updated on: Apr 15, 2025, 14:15 IST

ਅੱਜ ਮਹਾਨ ਯੁਗ ਪੁਰਸ਼ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ , ਪ੍ਰਸਿੱਧ ਸਮਾਜ ਸੁਧਾਰਕ ਡਾਕਟਰ ਭੀਮ ਰਾਓ ਅੰਬੇਦਕਰ ਦੀ  134ਵੀਂ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਭਗਤ ਚੇਤਨ ਦੇਵ ਸਰਕਾਰੀ ਬੀ ਐਡ ਕਾਲਜ ਫਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ।ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਵਿਧਾਇਕ ਫਰੀਦਕੋਟ ਸ.  ਗੁਰਦਿੱਤ ਸਿੰਘ ਸੇਖੋਂ  ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ । ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸਐਸਪੀ ਡਾ.  ਪ੍ਰਗਿਆ ਜੈਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਆਪਣੇ ਸੰਬੋਧਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੇ ਹਮੇਸ਼ਾ ਸਮਾਜ ਸੁਧਾਰ ,ਅਤੇ ਸਮਾਜ ਦੇ ਦੱਬੇ ਕੁਚਲੇ ਲੋਕਾਂ ਦੇ ਉਥਾਨ ਲਈ ਕੰਮ ਕੀਤਾ ਅਤੇ ਉਹਨਾਂ ਨੂੰ ਭਾਰਤ ਦਾ ਸੰਵਿਧਾਨ ਨਿਰਮਾਤਾ ਵੀ ਕਿਹਾ ਜਾਂਦਾ ਹੈ ।ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੀ ਸਥਾਪਤੀ ਮੌਕੇ ਹੀ ਜਿੱਥੇ ਸ਼ਹੀਦਾਂ ਨੂੰ ਮਾਣ ਸਤਿਕਾਰ ਦਿੱਤਾ ਉੱਥੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਹਰੇਕ ਸਰਕਾਰੀ ਦਫਤਰ ਵਿੱਚ ਲਗਾਈਆਂ ਤਾਂ ਜੋ ਲੋਕ ਉਨ੍ਹਾਂ ਤੋਂ ਪ੍ਰੇਰਨਾ ਲੈਣ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਤੋਂ ਗਰੀਬ , ਪੱਛੜੇ ਵਰਗਾਂ  ਦੀ ਬੰਦ ਪਈ ਸਕਾਲਰਸ਼ਿਪ ਤੇ ਹੋਰ ਸਕੀਮਾਂ ਨੂੰ ਵੀ ਮੁੜ ਤੋਂ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਇਸ ਵਰਗ ਦੇ ਬੱਚਿਆਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਡਾਕਟਰ ਅੰਬੇਦਕਰ ਜੀ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਪ੍ਰਤੀਕ ਸਨ ਤੇ ਪੰਜਾਬ ਸਰਕਾਰ ਨੇ ਇਹ ਤਹੀਆ ਕੀਤਾ ਹੈ ਕਿ ਉਹ ਡਾਕਟਰ ਅੰਬੇਦਕਰ ਜੀ ਦੀ ਸੋਚ ਨੂੰ ਅੱਗੇ ਲਿਜਾ ਕੇ ਦੇਸ਼ ਦੇ ਦੱਬੇ ਤੇ ਕੁਚਲੇ ਲੋਕਾਂ ਲਈ ਕੰਮ ਕਰਕੇ ਇਸ ਵਰਗ ਦੇ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਅਤ ਕਰਨਗੇ ਤਾਂ ਜੋ ਉਹ ਸਮਾਜ ਵਿੱਚ ਸਨਮਾਨਜਨਕ ਸਥਾਨ ਪ੍ਰਾਪਤ ਕਰ ਸਕਣ ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਮੰਤਰੀ ਮੰਡਲ ਵਿੱਚ ਛੇ ਅਨਸੂਚਿਤ ਜਾਤੀ  ਭਾਈਚਾਰੇ ਦੇ ਮੰਤਰੀਆਂ ਨੂੰ ਸ਼ਾਮਿਲ ਕਰਕੇ ਇਤਿਹਾਸ ਕਾਇਮ ਕੀਤਾ ਹੈ ਤੇ ਇਸ ਵਰਗ ਨੂੰ ਬਣਦੀ ਨੁਮਾਇੰਦਗੀ ਦਿੱਤੀ ਹੈ ।ਉਹਨਾਂ ਇਹ ਵੀ ਕਿਹਾ ਕਿ ਏਜੀ ਦਫਤਰ ਵਿੱਚ ਵੀ ਰਾਖਵੇਂਕਰਨ ਨੂੰ ਲਾਗੂ ਕੀਤਾ ਗਿਆ ਹੈ ਅਤੇ ਗਰੀਬ ਵਰਗ ਦੀ ਭਲਾਈ ਲਈ ਹੋਰ ਸਹੂਲਤਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ ।

ਵਿਧਾਇਕ ਸ.  ਗੁਰਦਿੱਤ ਸਿੰਘ ਸੇਖੋ ਨੇ ਆਪਣੇ ਸੰਬੋਧਨ ਵਿੱਚ ਡਾਕਟਰ ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਤੇ ਵਧਾਈ ਦਿੰਦਿਆਂ ਕਿਹਾ ਕਿ ਉਹਨਾਂ ਨੇ ਦੇਸ਼ ਦੇ ਵੱਖ-ਵੱਖ ਫਿਰਕਿਆਂ ,ਜਾਤਾਂ -ਧਰਮਾਂ ਨੂੰ ਸੰਵਿਧਾਨ ਰਾਹੀਂ ਬਰਾਬਰਤਾ ਦਾ ਅਧਿਕਾਰ ਦੇ ਕੇ ਇਕ ਲੜੀ ਵਿੱਚ ਪਰੋਇਆ ਤੇ ਸਾਰੇ ਵਰਗਾਂ ਦੇ ਅਧਿਕਾਰ ਸੁਰੱਖਿਤ ਕੀਤੇ ।ਉਹਨਾਂ ਕਿਹਾ ਕਿ ਸਾਨੂੰ ਡਾਕਟਰ ਸਾਹਿਬ ਦੀਆਂ ਸਿੱਖਿਆਵਾਂ ਤੇ ਚੱਲ ਕੇ ਗਰੀਬ ਵਰਗ ਦੀ ਤਰੱਕੀ ਤੇ ਵਿਕਾਸ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਿੱਖਿਅਤ ਕੀਤਾ ਜਾ ਸਕੇ ।

ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸੰਵਿਧਾਨ ਨਿਰਮਾਤਾ ਡਾਕਟਰ ਅੰਬੇਦਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਹਨਾਂ ਦੇ ਜੀਵਨ ,ਸੰਘਰਸ਼ ਤੇ ਸੰਵਿਧਾਨ ਨੂੰ ਦੇਣ ਸਬੰਧੀ ਸੰਖੇਪ ਵਿੱਚ ਵਿਚਾਰ ਸਾਂਝੇ ਕੀਤੇ ।ਉਹਨਾਂ ਕਿਹਾ ਕਿ ਸਾਨੂੰ ਆਪਣੇ ਅਧਿਕਾਰਾਂ ਦੇ ਨਾਲ ਨਾਲ ਆਪਣੇ ਫਰਜਾਂ ਪ੍ਰਤੀ ਵੀ ਸੁਚੇਤ ਹੋਣ ਦੀ ਲੋੜ ਹੈ ।ਉਹਨਾਂ ਪ੍ਰੋਗਰਾਮ ਦੀ ਸਫਲਤਾ ਲਈ ਸਮੂਹ ਮਹਿਮਾਨਾਂ ਤੇ ਪਤਵੰਤਿਆਂ ਦਾ ਧੰਨਵਾਦ ਕੀਤਾ ।  

 ਇਸ ਤੋਂ ਪਹਿਲਾਂ ਤਹਿਸੀਲ ਸਮਾਜਿਕ ਨਿਆ ਤੇ ਅਧਿਕਾਰਤਾ ਅਫਸਰ ਸ੍ਰੀ ਗੁਰਮੀਤ ਕੜਿਆਲਵੀ ਨੇ ਆਪਣੇ ਕੁੰਜੀਵਤ ਭਾਸ਼ਣ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ,ਸੰਘਰਸ਼  ਵਿੱਦਿਆ ਤੇ ਸਮਾਜ ਤੇ ਸੰਵਿਧਾਨ ਨੂੰ ਦੇਣ ਬਾਰੇ ਚਰਚਾ ਕੀਤੀ ।ਕਾਲਜ ਦੀ ਵਿਦਿਆਰਥਨ ਨਵਜੋਤ ਕੌਰ ਤੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਪੰਜਾਬ ਸਰਕਾਰ ਦੁਆਰਾ ਗਰੀਬ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ,ਸਕਾਲਰਸ਼ਿਪ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ ।ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸਕਾਲਰਸ਼ਿਪ ਤੇ ਹੋਰ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣ ਵਾਲਾ ਕਿਤਾਬਚਾ ਵੀ ਲੋਕ ਅਰਪਣ ਕੀਤਾ ਗਿਆ ।ਜਿਲਾ ਪ੍ਰਸ਼ਾਸਨ ਵੱਲੋਂ ਸਪੀਕਰ ਸਰਦਾਰ ਸੰਧਵਾਂ ਨੂੰ ਬਾਬਾ ਸਾਹਿਬ ਦੀ ਫੋਟੋ ਨਾਲ ਸਨਮਾਨਿਤ ਕੀਤਾ ਗਿਆ ।

ਇਸ ਮੌਕੇ ਪ੍ਰਿੰਸੀਪਲ ਸ੍ਰੀ ਰਜੇਸ਼ ਮੋਹਨ ,ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ,ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰਸਟ ,ਧਰਮਜੀਤ ਸਿੰਘ ਰਾਮੇਆਣਾ ਉਪ ਚੇਅਰਮੈਨ ਵਾਟਰ ਸਪਲਾਈ ਤੇ ਸੀਵਰੇਜ ਪੰਜਾਬ, ਗੁਰਤੇਜ ਸਿੰਘ ਖੋਸਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ,   ਰਮਨਦੀਪ ਸਿੰਘ ਮੁਮਾਰਾ ਚੇਅਰਮੈਨ ਸਾਦਿਕ, ਤੋਂ ਇਲਾਵਾ ਸ੍ਰੀ ਵਰਿੰਦਰ  ਸਿੰਘ ਐਸਡੀਐਮ ਕੋਟਕਪੂਰਾ ,ਮੇਜਰ ਵਰਨ ਕੁਮਾਰ ਐਸਡੀਐਮ ਫਰੀਦਕੋਟ , ਤੁਸ਼ਿਤਾ ਗੁਲਾਟੀ ਜੀਏ ਤੋਂ ਇਲਾਵਾ ਕਾਲਜ ਦੇ ਅਧਿਆਪਕ ,ਵੱਖ-ਵੱਖ ਸੰਸਥਾਵਾਂ ਤੋਂ ਵਿਦਿਆਰਥੀ ਅਤੇ ਜਿਲ੍ਹਾਂ  ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Dr BR Ambedkar , Dr Bhim Rao Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD