Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿੱਖਿਆ ਸ਼ੇਰਨੀ ਦਾ ਐਸਾ ਦੁੱਧ ਹੈ ਜੋ ਪੀਵੇਗਾ ਉਹੀ ਦਹਾੜੇਗਾ : ਹਰਭਜਨ ਸਿੰਘ ਈ.ਟੀ.ਓ.

ਕੈਬਨਿਟ ਮੰਤਰੀ ਨੇ ਬਾਬਾ ਸਾਹਿਬ ਦੇ ਨਕਸ਼ੇ ਕਦਮਾਂ ’ਤੇ ਚੱਲਣ ਦਾ ਵਿਦਿਆਰਥੀਆਂ ਨੂੰ ਦਿੱਤਾ ਸੁਨੇਹਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sakshi Sawhney, DC Amritsar, Amritsar, Deputy Commissioner Amritsar, Dr BR Ambedkar, Dr Bhim Rao Ambedkar

Web Admin

Web Admin

5 Dariya News

ਅੰਮ੍ਰਿਤਸਰ , 14 Apr 2025

Last updated on: Apr 15, 2025, 14:20 IST

ਡਾ. ਭੀਮ ਰਾਓ ਅੰਬੇਦਕਰ ਦਾ ਕਹਿਣਾ ਹੈ ਕਿ ਸਿੱਖਿਆ ਸ਼ੇਰਨੀ ਦਾ ਐਸਾ ਦੁੱਧ ਹੈ ਜੋ ਪੀਵੇਗਾ ਉਹੀ ਦਹਾੜੇਗਾ। ਉਨ੍ਹਾਂ ਹਮੇਸ਼ਾ ਦੱਬੇ-ਕੁਚਲੇ ਤੇ ਪਛੜੇ ਵਰਗਾਂ ਦੀ ਸਮੁੱਚੀ ਭਲਾਈ ਨੂੰ ਬਿਹਤਰ ਬਣਾਉਣ ਵਿੱਚ ਸਿੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਜਿਨ੍ਹਾਂ ਦੇ ਯਤਨਾਂ ਸਦਕਾ ਕਈ ਵਿਦਿਅਕ ਸੰਸਥਾਵਾਂ ਦੀ ਸਥਾਪਨਾ ਹੋਈ, ਜਿਸ ਨਾਲ ਹਜ਼ਾਰਾਂ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਤੱਕ ਪਹੁੰਚਣ ਦੇ ਮੌਕੇ ਮਿਲੇ। 

ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ.ਟੀ.ਓ. ਨੇ  ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ. ਅੰਬੇਦਕਰ ਜੀ ਦੇ 134ਵੇਂ ਜਨਮ ਦਿਵਸ ਮੌਕੇ ਉਨ੍ਹਾਂ ਦੀ ਤਸਵੀਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਨਗਰ ਨਿਗਮ ਸ ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਐਸ ਡੀ ਐਮ ਸ ਖੁਸ਼ਪ੍ਰੀਤ ਸਿੰਘ, ਰਜਿਸਟਰਾਰ ਸ ਕਰਨਜੀਤ ਸਿੰਘ ਚਾਹਾਲ, ਡੀ ਸੀ ਪੀ ਸ੍ਰੀ ਆਲਮ ਵਿਜੇ ਸਿੰਘ, ਮੈਡਮ ਸੁਹਿੰਦਰ ਕੌਰ, ਪ੍ਰੋਫੈਸਰ ਕੁਲਜੀਤ ਕੌਰ, ਡਾਕਟਰ ਵਿਕਰਮ  ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਅਤੇ ਲੋਕ ਹਾਜ਼ਰ ਸਨ। 

ਇਸ ਮੌਕੇ ਕੈਬਨਿਟ ਮੰਤਰੀ  ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇੱਕ ਅਜਿਹੀ ਉੱਚੀ ਸ਼ਖਸੀਅਤ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ ਜਿਨ੍ਹਾਂ ਦੇ ਦ੍ਰਿਸ਼ਟੀਕੋਣ ਅਤੇ ਅਣਥੱਕ ਯਤਨਾਂ ਨੇ ਇੱਕ ਸਮਾਵੇਸ਼ੀ ਅਤੇ ਪ੍ਰਗਤੀਸ਼ੀਲ ਭਾਰਤ ਦੀ ਨੀਂਹ ਰੱਖੀ। ਉਨ੍ਹਾਂ ਇਹ ਵੀ ਕਿਹਾ ਕਿ ਸੰਵਿਧਾਨ ਦੇ ਮੁੱਖ ਨਿਰਮਾਤਾ ਡਾ. ਅੰਬੇਦਕਰ ਸਿਰਫ਼ ਇੱਕ ਕਾਨੂੰਨੀ ਵਿਦਵਾਨ ਹੀ ਨਹੀਂ ਸਨ ਸਗੋਂ ਇੱਕ ਇਨਕਲਾਬੀ ਚਿੰਤਕ, ਇੱਕ ਸਮਾਜ ਸੁਧਾਰਕ ਅਤੇ ਸਮਾਨਤਾ ਦੇ ਚੈਂਪੀਅਨ ਸਨ।

ਉਨਾਂ  ਨੇ ਕਿਹਾ ਕਿ ਡਾ. ਅੰਬੇਡਕਰ ਦੇ ਜਾਤੀ-ਅਧਾਰਤ ਵਿਤਕਰੇ ਨੂੰ ਖਤਮ ਕਰਨ ਅਤੇ ਸਮਾਜਿਕ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਅਣਥੱਕ ਯਤਨ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਹਾਸ਼ੀਏ 'ਤੇ ਧੱਕੇ ਗਏ ਲੋਕਾਂ ਦੇ ਅਧਿਕਾਰਾਂ ਲਈ ਲੜਾਈ ਲੜੀ ਅਤੇ ਇੱਕ ਵਧੇਰੇ ਸਮਾਵੇਸ਼ੀ ਸਮਾਜ ਬਣਾਉਣ ਲਈ ਕੰਮ ਕੀਤਾ। ਉਨ੍ਹਾਂ ਔਰਤਾਂ ਦੇ ਅਧਿਕਾਰਾਂ ਤੇ ਸਿੱਖਿਆ ਲਈ ਮਹੱਤਵਪੂਰਨ ਸੁਧਾਰਾਂ ਦੀ ਅਗਵਾਈ ਕੀਤੀ, ਜਿਨ੍ਹਾਂ ਵਿੱਚ ਹਿੰਦੂ ਕੋਡ ਬਿੱਲ ਅਤੇ ਜਣੇਪਾ ਲਾਭਾਂ ਦੀ ਸ਼ੁਰੂਆਤ ਸ਼ਾਮਲ ਹੈ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਹਨੀ  ਨੇ ਵਿਦਿਆਰਥੀਆਂ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਅਤੇ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚੱਲਣ ਦਾ ਸੁਨੇਹਾ ਦਿੱਤਾ। ਮੇਅਰ ਸ੍ ਭਾਟੀਆ ਨੇ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਸਾਨੂੰ ਇੱਕ ਅਜਿਹੇ ਭਵਿੱਖ ਵੱਲ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ ਜਿੱਥੇ ਹਰ ਨਾਗਰਿਕ ਬਰਾਬਰ ਖੜ੍ਹਾ ਹੋਵੇ।

 

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sakshi Sawhney , DC Amritsar , Amritsar , Deputy Commissioner Amritsar , Dr BR Ambedkar , Dr Bhim Rao Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD