Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਿੱਖਿਆ ਕ੍ਰਾਂਤੀ : ਤਿੰਨ ਸਾਲਾਂ ਚ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਤਰੁਨਪ੍ਰੀਤ ਸਿੰਘ ਸੌਂਦ

ਸੌਂਦ ਵੱਲੋਂ ਹਲਕਾ ਖੰਨਾ ਦੇ 4 ਹੋਰ ਸਰਕਾਰੀ ਸਕੂਲਾਂ ਵਿੱਚ 34.50 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਖੰਨਾ , 15 Apr 2025

Last updated on: Apr 15, 2025, 16:50 IST

ਕੈਬਿਨਟ ਮੰਤਰੀ ਅਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੇ 4 ਹੋਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਕਿਹਾ ਕਿ ਤਿੰਨ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਜਦਕਿ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਕੁਝ ਵੀ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਜੇਕਰ ਨੀਅਤ ਚੰਗੀ ਹੋਵੇ ਤਾਂ ਸਭ ਕੁਝ ਸੰਭਵ ਹੈ।

ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਪੰਜਾਬ ਸਿੱਖਿਆ ਕ੍ਰਾਂਤੀ' ਪ੍ਰੋਗਰਾਮ ਤਹਿਤ ਮੰਗਲਵਾਰ ਨੂੰ ਹਲਕਾ ਖੰਨਾ ਦੇ ਚਾਰ ਸਰਕਾਰੀ ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 34.50 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। 

ਇਸ ਤੋਂ ਪਹਿਲਾਂ ਵੀ ਹਲਕੇ ਦੇ ਕਈ ਸਕੂਲਾਂ ਦੀ ਨੁਹਾਰ ਬਦਲੀ ਜਾ ਚੁੱਕੀ ਹੈ।  ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਦਾ ਸਿਲਸਿਲਾ ਜਾਰੀ ਰਹੇਗਾ। ਕੈਬਨਿਟ ਮੰਤਰੀ ਨੇ ਜਿਹੜੇ 4 ਸਕੂਲਾਂ ਵਿੱਚ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਹੈ, ਉਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਜਾ ਵਿਚ 9.65 ਲੱਖ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ ਤਿਆਰ ਕਰਵਾਈ ਗਈ, 3 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਕੀਤੀ ਗਈ ਅਤੇ 1.40 ਲੱਖ ਰੁਪਏ ਦੀ ਲਾਗਤ ਨਾਲ ਬੱਚਿਆਂ ਲਈ ਬਾਥਰੂਮ ਤਿਆਰ ਕਰਵਾਇਆ ਗਿਆ ਹੈ। 

ਸਰਕਾਰੀ ਹਾਈ ਸਕੂਲ ਭੁਮੱਦੀ ਵਿਚ 11 ਲੱਖ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ ਤਿਆਰ ਕਰਵਾਈ ਗਈ ਹੈ।ਸਰਕਾਰੀ ਪ੍ਰਾਇਮਰੀ ਸਕੂਲ ਫੈਜਗੜ੍ਹ ਵਿਚ 6.26 ਲੱਖ ਰੁਪਏ ਦੀ ਲਾਗਤ ਨਾਲ ਕਮਰਾ ਤਿਆਰ ਕਰਵਾਇਆ ਗਿਆ ਅਤੇ 1.25 ਲੱਖ ਰੁਪਏ ਦੀ ਲਾਗਤ ਨਾਲ ਪ੍ਰੋਜੈਕਟਰ ਪੈਨਲ ਤੇ ਡੈਸਕ ਲਏ ਗਏ ਹਨ। 

ਸਰਕਾਰੀ ਪ੍ਰਾਇਮਰੀ ਸਕੂਲ ਕੰਮਾ ਵਿੱਚ 1.44 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਦੀਵਾਰ ਕੀਤੀ ਗਈ ਅਤੇ ਬੱਚਿਆਂ ਲਈ ਬਾਥਰੂਮ 'ਤੇ 50 ਹਜ਼ਾਰ ਰੁਪਏ ਖਰਚ ਕੀਤੇ ਗਏ ਹਨ। ਸੌਂਦ ਨੇ ਦੱਸਿਆ ਕਿ ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। 

ਇਹੋ ਕਾਰਨ ਹੈ ਕਿ ਤਿੰਨਾਂ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਜਿੱਥੇ ਸਰਕਾਰੀ ਸਕੂਲਾਂ 'ਤੇ 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਪੈਸੇ ਲਗਾ ਦਿੱਤੇ ਹਨ ਉੱਥੇ ਹੀ ਬੱਚਿਆਂ ਦਾ ਸੁਨਹਿਰੀ ਭਵਿੱਖ ਬਨਾਉਣ ਲਈ ਅਧਿਆਪਕਾਂ ਨੂੰ ਸਿੰਘਾਪੁਰ, ਫਿਨਲੈਂਡ ਦੇਸ਼ਾਂ ਵਿੱਚ ਟ੍ਰੇਨਿੰਗ ਲਈ ਭੇਜਿਆ ਜਾ ਰਿਹਾ ਹੈ। ਸੌਂਦ ਨੇ ਕਿਹਾ ਕਿ ਦੇਸ਼ ਨੂੰ ਅਜ਼ਾਦ ਹੋਏ 75 ਵਰ੍ਹੇ ਤੋਂ ਵੱਧ ਹੋ ਗਏ ਹਨ ਪਰ ਦਿਨ ਪ੍ਰਤੀ ਦਿਨ ਸਾਡੇ ਸਰਕਾਰੀ ਸਕੂਲਾਂ ਦੀ ਦਸ਼ਾ ਮਾੜੀ ਹੁੰਦੀ ਜਾ ਰਹੀ ਸੀ। 

ਅੱਜ ਤੱਕ ਕਿਸੇ  ਵੀ ਸਰਕਾਰ ਨੇ ਨਹੀਂ ਸੋਚਿਆ ਕਿ ਵਿੱਦਿਆ ਦੇ ਇਹ ਮੰਦਰ ਜਿੱਥੇ ਪੜ੍ਹਾਈ ਕਰਕੇ ਸਾਡੇ ਬੱਚਿਆਂ ਦਾ ਭਵਿੱਖ ਸਵਰਨਾ ਹੈ, ਉਸਦੇ ਸੁਧਾਰ ਲਈ ਵੀ ਕੋਈ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਭ ਤੋਂ ਪਹਿਲਾਂ ਵਾਅਦਾ ਹੀ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਵਧੀਆ ਬਣਾਉਣ ਦਾ ਕੀਤਾ ਸੀ। 

ਜਿਸ ਤਹਿਤ ਹੁਣ ਵਧੀਆ ਸਿਹਤ ਸਹੂਲਤਾਂ ਤੋਂ ਬਾਅਦ ਹੁਣ ਸਰਕਾਰੀ ਸਕੂਲ ਵੀ ਤਰੱਕੀ ਦੀ ਰਾਹ 'ਤੇ ਨਵੀਂਆਂ ਪੈੜਾ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ ਬੀ ਆਰ ਅੰਬੇਡਕਰ ਦੇ ਜੀਵਨ ਤੋਂ ਸਾਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ, ਜਿਨ੍ਹਾਂ ਨੇ ਗਰੀਬ ਪਰਿਵਾਰ ਵਿੱਚੋਂ ਉੱਠ ਕੇ ਸੰਘਰਸ਼ ਕੀਤਾ। 

ਕਲਾਸਰੂਮ ਦੇ ਬਾਹਰ ਟਾਟ ਉੱਪਰ ਬੈਠ ਕੇ ਪੜ੍ਹੇ। ਬਹੁਤ ਹੀ ਸਖ਼ਤ ਮਿਹਨਤ ਕਰਕੇ ਪੜ੍ਹਾਈ ਕੀਤੀ। ਵਿਦੇਸ਼ਾਂ ਵਿੱਚ ਪੜ੍ਹੇ ਤੇ ਵਕੀਲ ਬਣ ਕੇ ਭਾਰਤ ਪਹੁੰਚੇ। ਸਰਕਾਰੀ ਨੌਕਰੀ ਕੀਤੀ, ਕਾਨੂੰਨ ਮੰਤਰੀ ਬਣੇ।‌ ਦਲਿਤਾਂ ਲਈ ਢਾਲ ਬਣ ਕੇ ਖੜ੍ਹੇ ਹੋਏ। ਇਸ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਬਣੇ। ਸੋਚੋ ਸਿੱਖਿਆ ਵਿੱਚ ਕਿੰਨੀ ਤਾਕਤ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਸਿਰਫ ਨਿੱਜੀ ਸਕੂਲਾਂ ਵਿੱਚ ਹੀ ਟਰਾਂਸਪੋਰਟ ਦੀ ਸੁਵਿਧਾ ਸੀ ਪਰ ਹੁਣ ਸਰਕਾਰੀ ਸਕੂਲ ਦੇ ਬੱਚੇ ਵੀ ਇਹ ਲਾਭ ਉਠਾ ਰਹੇ ਹਨ। ਵਿਦਿਆਰਥੀਆਂ ਦੇ ਮਾਤਾ ਪਿਤਾ ਖ਼ੁਸ਼ੀ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਸੁਰੱਖਿਅਤ ਮਾਹੌਲ ਬਣਾਕੇ ਦਿੱਤਾ ਹੈ।  

ਉਨ੍ਹਾਂ ਕਿਹਾ ਕਿ ਪਹਿਲਾਂ ਦੀ ਕਿਸੇ ਸਰਕਾਰ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਦੇ ਕੋਈ ਪਹਿਲਕਦਮੀ ਨਹੀਂ ਕੀਤੀ ਪਰ ਅਸੀਂ ਲੋਕਾਂ ਦੇ ਸਹਿਯੋਗ ਨਾਲ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਕਰ ਰਹੇ ਹਾਂ।  ਉਨ੍ਹਾਂ ਕਿਹਾ ਕਿ ਜੇਕਰ ਨੀਅਤ ਚੰਗੀ ਹੋਵੇ ਤਾਂ ਸਭ ਕੁਝ ਸੰਭਵ ਹੈ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD