Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜਗਦੀਪ ਸਿੰਘ ਕਾਕਾ ਬਰਾੜ ਨੇ ਮੁਕਤਸਰ ਵਿੱਚ 1.2 ਕਰੋੜ ਰੁਪਏ ਦੇ ਸਕੂਲ ਅੱਪਗਰੇਡ ਦਾ ਉਦਘਾਟਨ ਕੀਤਾ

ਮੁੱਖ ਮੰਤਰੀ ਮਾਨ ਦੇ ਵਿਜ਼ਨ ਹੇਠ ਸਿੱਖਿਆ ਨੂੰ ਹੁਲਾਰਾ ਦਿੱਤਾ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 15 Apr 2025

Last updated on: Apr 15, 2025, 17:57 IST

ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ, ਨਾ ਕੇਵਲ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਬਲਕਿ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।

ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ ਜਗਦੀਪ ਸਿੰਘ ਕਾਕਾ ਬਰਾੜ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਸ ਕਾਕਾ ਬਰਾੜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ 11.95 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਅਤੇ ਨਵੀਆਂ ਕਲਾਸਾਂ ਦਾ ਉਦਘਾਟਨ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਸਕੂਲ ਵਿਖੇ 22.50 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਕਲਾਸ ਰੂਮਾਂ ਦਾ ਕੰਮ ਚੱਲ ਰਿਹਾ ਹੈ। ਇਸੇ ਤਰ੍ਹਾਂ ਉਹਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬੇਲਵਾਲੀ ਵਿਖੇ 18.51 ਲੱਖ ਰੁਪਏ ਈ ਲਾਗਤ ਨਾਲ ਬਣਾਏ ਗਏ ਨਵੇਂ ਕਲਾਸ ਰੂਮ ਅਤੇ ਲੈਬ ਦਾ ਉਦਘਾਟਨ ਕੀਤਾ।

ਉਹਨਾਂ ਸਰਕਾਰੀ ਪ੍ਰਾਇਮਰੀ ਸਕੂਲ ਝਬੇਲਵਾਲੀ  ਵਿਖੇ 9.26 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ ਦੀ ਮੁਰੰਮਤ ਅਤੇ ਨਵੇਂ ਉਸਾਰੇ ਗਏ ਕਲਾਸਰੂਮ ਦਾ ਉਦਘਾਟਨ ਕੀਤਾ । ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ 23.38 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਚਾਰਦੀਵਾਰੀ, ਨਵੇਂ ਪਖਾਨਿਆਂ ਅਤੇ ਲੈਬ ਦਾ ਉਦਘਾਟਨ ਕੀਤਾ। 

ਉਹਨਾਂ ਜਾਣਕਰੀ ਦਿੱਤੀ ਕਿ 22.50 ਰੁਪਏ ਦੀ ਲਾਗਤ ਨਾਲ ਦੋ ਕਲਾਸ ਰੂਮ ਅਤੇ ਇਕ ਕੰਪਿਊਟਰ ਲੈਬ ਦੀ ਉਸਾਰੀ ਦਾ ਕੰਮ ਚਾਲ ਰਿਹਾ ਹੈ। ਸਰਕਾਰੀ ਪ੍ਰਾਇਮਰੀ ਸਕੂਲ ਉਦੇਕਰਨ ਵਿਖੇ ਉਹਨਾਂ 28.35 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਕਲਾਸਰੂਮ ਦੀ ਮੁਰੰਮਤ, ਉਸਾਰੇ ਗਏ ਨਵੇਂ ਕਲਾਸ ਰੂਮ ਅਤੇ ਪਖਾਨੇ ਦਾ ਉਦਘਾਟਨ ਕੀਤਾ। ਉਹਨਾਂ ਜਾਣਕਾਰੀ ਦਿੱਤੀ ਕਿ ਸਕੂਲ ‘ਚ 40 ਲੱਖ ਰੁਪਏ ਦੀ ਲਾਗਤ ਨਾਲ ਨਾਬਾਰਡ ਤਹਿਤ ਕੰਮ ਕਰਵਾਏ ਜਾ ਰਹੇ ਹੈ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD