ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਏ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਨੇ ਸੂਬੇ ਭਰ ਵਿੱਚ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ ਹੈ । ਜਿੱਥੇ ਵਿਦਿਆਰਥੀਆਂ ਲਈ ਨਵੀਆਂ ਇਮਾਰਤਾਂ ਬਣਾਈ ਜਾ ਰਹੀਆਂ ਹਨ ਉੱਥੇ ਨਾਲ ਹੀ ਪੁਰਾਣੀ ਖ਼ਰਾਬ ਹੋਈਆਂ ਇਮਾਰਤਾਂ ਦੀ ਵੀ ਮੁਰੰਮਤ ਕੀਤੀ ਜਾ ਰਹੀ ਹੈ।
ਨਾਲ ਹੀ ਸਾਇੰਸ ਪ੍ਰਯੋਗਸ਼ਾਲਾਵਾਂ ਅਤੇ ਕੰਪਿਊਟਰ ਲੈਬ ਬਣਾ ਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ। ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਆਪਣੇ ਹਲਕੇ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਵੱਖ ਵੱਖ ਪ੍ਰੋਜੈਕਟਾਂ ਦੇ ਉਦਘਟਾਨਾਂ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾਉਂਦੇ ਨੇ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰ ਰਹੇ ਹਨ । ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵੱਖ ਵੱਖ ਸਰਕਾਰੀ ਸਕੂਲਾਂ ‘ਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਸਰਕਾਰੀ ਪ੍ਰਾਇਮਰੀ ਸਕੂਲ ਹੁਸਨਰ ਵਿਖੇ ਕੁੱਲ 28.53 ਲੱਖ ਦੇ ਕੰਮ ਕਰਵਾਏ ਗਏ।
ਇਸ ਤਹਿਤ ਸਕੂਲ ਦੀ ਚਾਰਦੀਵਾਰੀ ਦਾ ਕੰਮ ਅਤੇ ਤਿੰਨ ਸਕੂਲੀ ਕਮਰੇ ਦੀ ਉਸਾਰੀ ਦਾ ਕੰਮ ਕਰਵਾਇਆ ਗਿਆ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਹੁਸਨਰ ਵਿਖੇ 21.71 ਲੱਖ ਰੁਪਏ ਦੇ ਕੰਮ ਕਰਵਾਏ ਗਏ ਜਿਸ ਤਹਿਤ ਕੰਪਿਊਟਰ ਲੈਬ ਦੀ ਉਸਾਰੀ ਅਤੇ ਚਾਰਦੀਵਾਰੀ ਦੇ ਕੰਮ ਕਵਰਾਏ ਗਏ।
ਸਰਕਾਰੀ ਪ੍ਰਾਇਮਰੀ ਸਕੂਲ ਗਿੱਦੜਬਾਹਾ 1 ਵਿਖੇ 24.57 ਲੱਖ ਦੇ ਤਿੰਨ ਸਕੂਲੀ ਕਮਰੇ ਦੀ ਉਸਾਰੀ ਕੀਤੀ ਗਈ। ਸਰਕਾਰੀ ਪ੍ਰਾਇਮਰੀ ਸਕੂਲ ਗਿੱਦੜਬਾਹਾ 2 ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਇਕ ਨਵੇਂ ਸਕੂਲੀ ਕਮਰੇ ਦੀ ਉਸਾਰੀ ਦਾ ਕੰਮ ਕਰਵਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਪਿਊਰੀ ਵਿਖੇ 25.53 ਲੱਖ ਦੀ ਲਾਗਤ ਨਾਲ ਨਵੇਂ ਤਿੰਨ ਕਲਾਸ ਰੂਮਾਂ ਦਾ ਕੰਮ ਕਰਵਾਇਆ ਗਿਆ।
ਨਾਲ ਹੀ ਇੱਥੇ ਤਿੰਨ ਸਮਾਰਟ ਕਲਾਸਰੂਮ ਦਾ ਕੰਮ ਕਰਵਾਇਆ ਗਿਆ ਹੈ। ਸਰਕਾਰੀ ਹਾਈ ਸਕੂਲ ਦੌਲਾ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਪ੍ਰਯੋਗਸ਼ਾਲਾ (ਸਾਇੰਸ ਲੈਬ) ਦੀ ਉਸਾਰੀ ਕੀਤੀ ਗਈ ਹੈ। ਇਸ ਤਹਿਤ ਲੈਬ ਹਾਲ ਦੀ ਉਸਾਰੀ ਕੀਤੀ ਗਈ ਹੈ ਜਿਸ ਵਿੱਚ ਪ੍ਰੋਜੈਕਟਰ ਅਤੇ ਸਾਇੰਸ ਸਬੰਧੀ ਸਾਰਾ ਸਮਾਨ ਰਖਿੱਆ ਗਿਆ ਹੈ।
ਵਿਦਿਆਰਥੀਆਂ ਨੂੰ ਬਾਇਓਲੋਜੀ, ਫਿਜ਼ਿਕਸ ਅਤੇ ਕੈਮਿਸਟ੍ਰੀ ਸਬੰਧੀ ਪ੍ਰਯੋਗ ਲਈ ਸਾਰੀਆਂ ਚੀਜ਼ਾਂ ਮੁਹਈਆ ਕਰਵਾਇਆ ਗਈਆਂ ਹਨ। ਸਰਕਾਰੀ ਪ੍ਰਾਇਮਰੀ ਸਕੂਲ ਦੌਲਾ ਵਿਖੇ 9.76 ਲੱਖ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਇੱਕ ਕਲਾਸ ਰੂਮ ਦਾ ਕੰਮ ਕਰਵਾਇਆ ਗਿਆ ਹੈ।
ਇਸ ਮੌਕੇ ਅਵਤਾਰ ਸਿੰਘ ਰਾਜਪਾਲ ਡੀਐਸਪੀ ਗਿੱਦੜਬਾਹਾ, ਬਲਵਿੰਦਰ ਸਿੰਘ ਦੌਲਾ ਬਲਾਕ ਸਿੱਖਿਆ ਅਫਸਰ ਪ੍ਰਾਇਮਰੀ, ਪ੍ਰਿੰਸੀਪਲ ਯਾਦਵਿੰਦਰ ਸਿੰਘ ਮਾਨ, ਪ੍ਰਿੰਸੀਪਲ ਸਤਿੰਦਰ ਸਿੰਘ, ਦੀਪਕਾ ਰਾਣੀ ਐਸਐਚਓ ਗਿੱਦੜਬਾਹਾ, ਪੈਵੀ ਢਿੱਲੋਂ ਸ਼ਹਿਰੀ ਇੰਚਾਰਜ, ਰਾਖੀ ਗੁਪਤਾ,ਗੁਰਮੀਤ ਸਿੰਘ ,ਬਲਵੀਰ ਬੇਦੀ, ਬਲਵਿੰਦਰ ਕੌਰ ਐਸ ਟੀ, ਅੰਮ੍ਰਿਤਪਾਲ ਕੌਰ , ਮੈਡਮ ਮੋਨਕਾ,ਅਵਤਾਰ ਸਿੰਘ ਮੁੱਖ ਅਧਿਆਪਕ ,ਬਲਜੀਤ ਮਾਨ, ਸੁਖਦੀਪ ਸਿੰਘ, ਚੇਅਰਮੈਨ ਮੁਕੇਸ਼ ਸ਼ਰਮਾ, ਚਰਨਜੀਤ ਸਿੰਘ ਲੁਹਾਰਾ, ਗੁਰਪ੍ਰੀਤ ਸਿੰਘ ਅਸੈਂਬਲੀ ਕੁਆਰਡੀਨੇਟਰ ਸਿੰਪੀ ਬਾਂਸਲ, ਸੁਨੀਲ ਬਾਂਸਲ, ਜਸਵਿੰਦਰ ਢਿੱਲੋ, ਲਾਭ ਸਿੰਘ ਬਲਾਕ ਪ੍ਰਧਾਨ, ਵਿੱਕੀ ਥੋਰੀਆ ਪ੍ਰਧਾਨ, ਬਦਰੂ ਪ੍ਰਧਾਨ , ਰੈਸਟੀ ਰੰਧਾਵਾ ,ਗੁਰਚੇਤ ਸਿੰਘ, ਅੰਗਰੇਜ਼ ਸਿੰਘ ਸਰਪੰਚ, ਜਸਵੀਰ ਸਿੰਘ, ਦਰਸ਼ਨ ਸਿੰਘ ਸਰਪੰਚ, ਕਿਰਨਪਾਲ ਸਿੰਘ ਪ੍ਰਧਾਨ ਟਰੱਕ ਯੂਨੀਅਨ ਗਿੱਦੜਬਾਹਾ, ਊਧਮ ਸਿੰਘ, ਕੁਲਦੀਪ ਸਿੰਘ, ਬਲਕਾਰ ਸਿੰਘ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਹਾਜ਼ਰ ਸਨ।