Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਮੁੱਖ ਮੰਤਰੀ ਮਾਨ ਦੀ ਸਿੱਖਿਆ ਕ੍ਰਾਂਤੀ ਤਹਿਤ ਗਿੱਦੜਬਾਹਾ ਵਿੱਚ 1.28 ਕਰੋੜ ਰੁਪਏ ਦੇ ਸਕੂਲ ਅਪਗ੍ਰੇਡ ਦਾ ਉਦਘਾਟਨ ਕੀਤਾ

Hardeep Singh Dimpy Dhillon, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਗਿੱਦੜਬਾਹਾ , 15 Apr 2025

Last updated on: Apr 15, 2025, 18:14 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਏ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਨੇ ਸੂਬੇ ਭਰ ਵਿੱਚ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ ਹੈ । ਜਿੱਥੇ ਵਿਦਿਆਰਥੀਆਂ ਲਈ ਨਵੀਆਂ ਇਮਾਰਤਾਂ ਬਣਾਈ ਜਾ ਰਹੀਆਂ ਹਨ ਉੱਥੇ ਨਾਲ ਹੀ ਪੁਰਾਣੀ ਖ਼ਰਾਬ ਹੋਈਆਂ ਇਮਾਰਤਾਂ ਦੀ ਵੀ ਮੁਰੰਮਤ ਕੀਤੀ ਜਾ ਰਹੀ ਹੈ। 

ਨਾਲ ਹੀ ਸਾਇੰਸ ਪ੍ਰਯੋਗਸ਼ਾਲਾਵਾਂ ਅਤੇ ਕੰਪਿਊਟਰ ਲੈਬ ਬਣਾ ਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ। ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਆਪਣੇ ਹਲਕੇ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਵੱਖ ਵੱਖ ਪ੍ਰੋਜੈਕਟਾਂ ਦੇ ਉਦਘਟਾਨਾਂ ਦੌਰਾਨ ਕੀਤਾ। 

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾਉਂਦੇ ਨੇ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰ ਰਹੇ ਹਨ । ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵੱਖ ਵੱਖ ਸਰਕਾਰੀ ਸਕੂਲਾਂ ‘ਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਸਰਕਾਰੀ ਪ੍ਰਾਇਮਰੀ ਸਕੂਲ ਹੁਸਨਰ ਵਿਖੇ ਕੁੱਲ 28.53 ਲੱਖ ਦੇ ਕੰਮ ਕਰਵਾਏ ਗਏ। 

ਇਸ ਤਹਿਤ ਸਕੂਲ ਦੀ ਚਾਰਦੀਵਾਰੀ ਦਾ ਕੰਮ ਅਤੇ ਤਿੰਨ ਸਕੂਲੀ ਕਮਰੇ ਦੀ ਉਸਾਰੀ ਦਾ ਕੰਮ ਕਰਵਾਇਆ ਗਿਆ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਹੁਸਨਰ ਵਿਖੇ 21.71 ਲੱਖ ਰੁਪਏ ਦੇ ਕੰਮ ਕਰਵਾਏ ਗਏ ਜਿਸ ਤਹਿਤ ਕੰਪਿਊਟਰ ਲੈਬ ਦੀ ਉਸਾਰੀ ਅਤੇ ਚਾਰਦੀਵਾਰੀ ਦੇ ਕੰਮ ਕਵਰਾਏ ਗਏ।

ਸਰਕਾਰੀ ਪ੍ਰਾਇਮਰੀ ਸਕੂਲ ਗਿੱਦੜਬਾਹਾ 1 ਵਿਖੇ 24.57 ਲੱਖ ਦੇ ਤਿੰਨ ਸਕੂਲੀ ਕਮਰੇ ਦੀ ਉਸਾਰੀ ਕੀਤੀ ਗਈ। ਸਰਕਾਰੀ ਪ੍ਰਾਇਮਰੀ ਸਕੂਲ ਗਿੱਦੜਬਾਹਾ 2 ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਇਕ ਨਵੇਂ ਸਕੂਲੀ ਕਮਰੇ ਦੀ ਉਸਾਰੀ ਦਾ ਕੰਮ ਕਰਵਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਪਿਊਰੀ ਵਿਖੇ 25.53 ਲੱਖ ਦੀ ਲਾਗਤ ਨਾਲ ਨਵੇਂ ਤਿੰਨ ਕਲਾਸ ਰੂਮਾਂ ਦਾ ਕੰਮ ਕਰਵਾਇਆ ਗਿਆ। 

ਨਾਲ ਹੀ ਇੱਥੇ ਤਿੰਨ ਸਮਾਰਟ ਕਲਾਸਰੂਮ ਦਾ ਕੰਮ ਕਰਵਾਇਆ ਗਿਆ ਹੈ। ਸਰਕਾਰੀ ਹਾਈ ਸਕੂਲ ਦੌਲਾ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਪ੍ਰਯੋਗਸ਼ਾਲਾ (ਸਾਇੰਸ ਲੈਬ) ਦੀ ਉਸਾਰੀ ਕੀਤੀ ਗਈ ਹੈ। ਇਸ ਤਹਿਤ ਲੈਬ ਹਾਲ ਦੀ ਉਸਾਰੀ ਕੀਤੀ ਗਈ ਹੈ ਜਿਸ ਵਿੱਚ ਪ੍ਰੋਜੈਕਟਰ ਅਤੇ ਸਾਇੰਸ ਸਬੰਧੀ ਸਾਰਾ ਸਮਾਨ ਰਖਿੱਆ ਗਿਆ ਹੈ। 

ਵਿਦਿਆਰਥੀਆਂ ਨੂੰ ਬਾਇਓਲੋਜੀ, ਫਿਜ਼ਿਕਸ ਅਤੇ ਕੈਮਿਸਟ੍ਰੀ ਸਬੰਧੀ ਪ੍ਰਯੋਗ ਲਈ ਸਾਰੀਆਂ ਚੀਜ਼ਾਂ ਮੁਹਈਆ ਕਰਵਾਇਆ ਗਈਆਂ ਹਨ। ਸਰਕਾਰੀ ਪ੍ਰਾਇਮਰੀ ਸਕੂਲ ਦੌਲਾ ਵਿਖੇ 9.76 ਲੱਖ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਇੱਕ ਕਲਾਸ ਰੂਮ ਦਾ ਕੰਮ ਕਰਵਾਇਆ ਗਿਆ ਹੈ।

ਇਸ ਮੌਕੇ ਅਵਤਾਰ ਸਿੰਘ ਰਾਜਪਾਲ ਡੀਐਸਪੀ ਗਿੱਦੜਬਾਹਾ, ਬਲਵਿੰਦਰ ਸਿੰਘ ਦੌਲਾ ਬਲਾਕ ਸਿੱਖਿਆ ਅਫਸਰ ਪ੍ਰਾਇਮਰੀ, ਪ੍ਰਿੰਸੀਪਲ ਯਾਦਵਿੰਦਰ ਸਿੰਘ ਮਾਨ, ਪ੍ਰਿੰਸੀਪਲ ਸਤਿੰਦਰ ਸਿੰਘ, ਦੀਪਕਾ ਰਾਣੀ ਐਸਐਚਓ ਗਿੱਦੜਬਾਹਾ, ਪੈਵੀ ਢਿੱਲੋਂ ਸ਼ਹਿਰੀ ਇੰਚਾਰਜ, ਰਾਖੀ ਗੁਪਤਾ,ਗੁਰਮੀਤ ਸਿੰਘ ,ਬਲਵੀਰ ਬੇਦੀ, ਬਲਵਿੰਦਰ ਕੌਰ ਐਸ ਟੀ, ਅੰਮ੍ਰਿਤਪਾਲ ਕੌਰ , ਮੈਡਮ ਮੋਨਕਾ,ਅਵਤਾਰ ਸਿੰਘ ਮੁੱਖ ਅਧਿਆਪਕ ,ਬਲਜੀਤ ਮਾਨ, ਸੁਖਦੀਪ ਸਿੰਘ, ਚੇਅਰਮੈਨ ਮੁਕੇਸ਼ ਸ਼ਰਮਾ, ਚਰਨਜੀਤ ਸਿੰਘ ਲੁਹਾਰਾ, ਗੁਰਪ੍ਰੀਤ ਸਿੰਘ ਅਸੈਂਬਲੀ ਕੁਆਰਡੀਨੇਟਰ  ਸਿੰਪੀ ਬਾਂਸਲ, ਸੁਨੀਲ ਬਾਂਸਲ, ਜਸਵਿੰਦਰ ਢਿੱਲੋ, ਲਾਭ ਸਿੰਘ ਬਲਾਕ ਪ੍ਰਧਾਨ, ਵਿੱਕੀ ਥੋਰੀਆ ਪ੍ਰਧਾਨ, ਬਦਰੂ ਪ੍ਰਧਾਨ , ਰੈਸਟੀ ਰੰਧਾਵਾ ,ਗੁਰਚੇਤ ਸਿੰਘ, ਅੰਗਰੇਜ਼ ਸਿੰਘ ਸਰਪੰਚ, ਜਸਵੀਰ ਸਿੰਘ, ਦਰਸ਼ਨ ਸਿੰਘ ਸਰਪੰਚ, ਕਿਰਨਪਾਲ ਸਿੰਘ ਪ੍ਰਧਾਨ ਟਰੱਕ ਯੂਨੀਅਨ ਗਿੱਦੜਬਾਹਾ, ਊਧਮ ਸਿੰਘ, ਕੁਲਦੀਪ ਸਿੰਘ, ਬਲਕਾਰ ਸਿੰਘ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਹਾਜ਼ਰ ਸਨ।

 

Tags: Hardeep Singh Dimpy Dhillon , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD