Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੱਖਿਆ ਕ੍ਰਾਂਤੀ ਦੇ ਰਹੀ ਹੈ ਵਿਦਿਆਰਥੀਆਂ ਨੂੰ ਨਵੀਂ ਸੇਧ, ਕੁਲਵੰਤ ਸਿੰਘ ਪੰਡੋਰੀ

ਚੇਅਰਮੈਨ ਵਿਧਾਨ ਸਭਾ ਵਿਸ਼ੇਸ਼ ਅਧਿਕਾਰ ਕਮੇਟੀ ਸ ਕੁਲਵੰਤ ਸਿੰਘ ਪੰਡੋਰੀ ਨੇ ਕੀਤਾ ਸਕੂਲਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਮਹਿਲ ਕਲਾਂ , 15 Apr 2025

Last updated on: Apr 16, 2025, 11:49 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਨਾਲ ਵਿਦਿਆਰਥੀਆਂ ਨੂੰ ਨਵੀਂ ਸੇਧ ਅਤੇ ਦਿਸ਼ਾ ਮਿਲ ਰਹੀ ਹੈ। ਬੱਚਿਆਂ ਲਈ ਚੰਗੇ ਕਲਾਸ ਰੂਮ ਵਿਕਸਿਤ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਦੀ ਪੜ੍ਹਾਈ ਵੱਲ ਰੁਚੀ ਵਧੇ।

ਚੇਅਰਮੈਨ ਵਿਧਾਨ ਸਭਾ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਨੇ ਇਸ ਗੱਲ ਦਾ ਪ੍ਰਗਟਾਵਾ ਪਿੰਡ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਲਾਲਾ ਵਿਖੇ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਏ ਜਾ ਰਹੇ ਕੰਮਾਂ ਦਾ ਉਦਘਾਟਨ ਕਰਨ ਮੌਕੇ ਕੀਤਾ।ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਲਾਲਾ ਵਿਖੇ 5.97 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਅਤੇ ਕਲਾਸ ਰੂਮ ਦੀ ਮੁਰੰਮਤ ਦਾ ਕੰਮ ਕਰਵਾਇਆ ਗਿਆ ਹੈ।

ਇਸੇ ਤਰ੍ਹਾਂ ਸਰਕਾਰੀ ਮਿਡਲ ਸਕੂਲ ਕਲਾਲਾ ਵਿਖੇ ਉਨ੍ਹਾਂ ਨੇ. 1.35 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਕਮਰਿਆਂ ਦੀ ਮੁਰੰਮਤ ਦਾ ਮੁਕੰਮਲ ਹੋਣ 'ਤੇ ਉਸ ਦਾ ਉਦਘਾਟਨ ਕੀਤਾ।ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਛੀਨੀਵਾਲ ਕਲਾਂ ਵਿਖੇ 13.56 ਲੱਖ ਰੁਪਏ ਨਾਲ ਕਰਵਾਏ ਗਏ ਕੰਮਾਂ ਦਾ ਉਦਘਟਾਨ ਕੀਤਾ। 

ਵਿਧਾਇਕ ਨੇ ਦੱਸਿਆ ਕਿ ਇਸ ਸਕੂਲ ਵਿਚ 2.31 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਕਰਵਾਇਆ ਗਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਕੂਲ 'ਚ ਮੌਜੂਦ 9 ਪ੍ਰਯੋਗਸ਼ਾਲਾਵਾਂ ਦੇ ਆਧੁਨੀਕਕਰਨ ਦੇ ਕੰਮ ਕਰਵਾਏ ਗਏ ਹਨ।ਇਸ ਮੌਕੇ ਸਬੰਧਿਤ ਸਕੂਲਾਂ ਦੇ ਸਟਾਫ ਮੈਂਬਰ ਅਤੇ ਹੋਰ ਮੋਹਤਵਾਰ ਵਿਅਕਤੀ ਮੌਜ਼ੂਦ ਸਨ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD