Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੇ ਅਤਿ ਆਧੁਨਿਕ ਹੈਂਡਹੈਲਡ ਐਕਸ-ਰੇ ਤਕਨਾਲੋਜੀ ਨਾਲ ਟੀਬੀ ਵਿਰੁੱਧ ਲੜਾਈ ਵਿੱਚ ਲਿਆਂਦੀ ਤੇਜ਼ੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੈਂਡਹੈਲਡ ਐਕਸ-ਰੇ ਮਸ਼ੀਨਾਂ ਅਤੇ ਫਲੋਰੋਸੈਂਟ ਮਾਈਕ੍ਰੋਸਕੋਪ ਨਾਲ ਲੈਸ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ghanshyam Thori

Web Admin

Web Admin

5 Dariya News

ਚੰਡੀਗੜ੍ਹ , 15 Apr 2025

Last updated on: Apr 16, 2025, 12:17 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਤਪਦਿਕ (ਟੀ.ਬੀ.) ਦੇ ਖਾਤਮੇ ਦੇ ਟੀਚੇ ਵੱਲ ਅਹਿਮ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਤੋਂ ਹੈਂਡਹੈਲਡ ਐਕਸ-ਰੇ ਮਸ਼ੀਨ ਅਤੇ ਫਲੋਰੋਸੈਂਟ ਮਾਈਕ੍ਰੋਸਕੋਪ ਨਾਲ ਲੈਸ ਅਤਿ ਆਧੁਨਿਕ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਜ਼ਿਕਰਯੋਗ ਹੈ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈਓਸੀਐਲ) ਨੇ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਪਹਿਲਕਦਮੀ ਤਹਿਤ, ਪੀਪਲ-ਟੂ-ਪੀਪਲ ਹੈਲਥ ਫਾਊਂਡੇਸ਼ਨ ਦੇ ਸਹਿਯੋਗ ਨਾਲ ਪੰਜਾਬ ਦੇ ਸਿਹਤ ਵਿਭਾਗ ਨੂੰ ਦੋ ਹੈਂਡਹੈਲਡ ਐਕਸ-ਰੇ ਮਸ਼ੀਨਾਂ ਅਤੇ ਦੋ ਫਲੋਰੋਸੈਂਟ ਮਾਈਕ੍ਰੋਸਕੋਪ ਦਾਨ ਕੀਤੇ ਹਨ।ਆਈਓਸੀਐਲ ਦਾ ਧੰਨਵਾਦ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਸ਼ੀਨਾਂ ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਡਾਇਗਨੌਸਟਿਕ ਸਮਰੱਥਾਵਾਂ ਨੂੰ ਹੋਰ ਮਜ਼ਬੂਤ ਕਰਨਗੀਆਂ।

ਬਿਮਾਰੀ ਦਾ ਜਲਦ ਪਤਾ ਲਗਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕੀਤੇ ਗਏ 2020-21 ਦੇ ਸਰਵੇਖਣ ਵਿੱਚ 2.8:1 ਦਾ ਪ੍ਰੀਵਲੈਂਸ-ਨੋਟੀਫੀਕੇਸ਼ਨ ਅਨੁਪਾਤ ਸਾਹਮਣੇ ਆਇਆ, ਜੋ ਕਿ ਸਕ੍ਰੀਨਿੰਗ ਕੋਸ਼ਿਸ਼ਾਂ ਵਿੱਚ ਵਾਧਾ ਕਰਨ ਦੀ ਜ਼ਰੂਰਤ ਨੂੰ ਦਰਸਾਉਂਦਾ ਹੈ। ਜ਼ਿਕਰਯੋਗ ਹੈ ਕਿ ਸਰਵੇਖਣ ਵਿੱਚ ਇਹ ਵੀ ਪਾਇਆ ਗਿਆ ਕਿ 40 ਫੀਸਦ ਤੋਂ ਵੱਧ ਨੋਟੀਫਾਈ ਕੇਸ ਬਿਨਾਂ ਲੱਛਣਾਂ ਵਾਲੇ ਸਨ ਅਤੇ ਇਹਨਾਂ ਦਾ ਪਤਾ ਐਕਸ-ਰੇ ਰਾਹੀਂ ਲਗਾਇਆ ਗਿਆ ਸੀ, ਜੋ ਇਸ ਡਾਇਗਨੌਸਟਿਕ ਸਾਧਨ ਦੀ ਅਹਿਮ ਭੂਮਿਕਾ ਨੂੰ ਉਜਾਗਰ ਕਰਦੇ ਹਨ।

ਸੇਵਾਵਾਂ ਤੋਂ ਵੰਚਿਤ ਆਬਾਦੀ ਤੱਕ ਪੁਰਾਣੀਆਂ ਸਥਿਰ ਐਕਸ-ਰੇ ਮਸ਼ੀਨਾਂ ਦੀ ਸੀਮਤ ਪਹੁੰਚ ਨੂੰ ਵੇਖਦਿਆਂ ਪੰਜਾਬ ਵੱਲੋਂ ਹੈਂਡਹੈਲਡ ਐਕਸ-ਰੇ ਤਕਨਾਲੋਜੀ ਵਰਗੇ ਨਵੀਨਤਾਕਾਰੀ ਹੱਲ ਅਪਣਾਏ ਗਏ ਹਨ।ਇਨ੍ਹਾਂ ਮਸ਼ੀਨਾਂ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਘੱਟ ਭਾਰ ਵਾਲੀਆਂ ਤੇ ਆਕਾਰ ਵਿੱਚ ਛੋਟੀਆਂ ਇਹ ਮਸ਼ੀਨਾਂ ਹਾਲ ਹੀ ਵਿੱਚ 100 ਦਿਨਾਂ ਦੀ ਟੀਬੀ ਮੁਹਿੰਮ ਦੌਰਾਨ ਬਹੁਤ ਪ੍ਰਭਾਵਸ਼ਾਲੀ ਸਾਬਤ ਹੋਈਆਂ। 

ਇਹਨਾਂ ਮਸ਼ੀਨਾਂ ਨਾਲ ਖੇਤਰ ਵਿੱਚ ਲਗਭਗ 1.49 ਲੱਖ ਐਕਸ-ਰੇ ਕੀਤੇ ਗਏ। ਆਈਓਸੀਐਲ ਦੁਆਰਾ ਮੁਹੱਈਆ ਕਰਵਾਏ ਗਏ ਦੋ ਫਲੋਰੋਸੈਂਟ ਮਾਈਕ੍ਰੋਸਕੋਪ ਦੇ ਨਾਲ-ਨਾਲ ਇਨ੍ਹਾਂ ਦੋ ਨਵੀਆਂ ਹੈਂਡਹੈਲਡ ਯੂਨਿਟਾਂ ਨਾਲ ਸੰਗਰੂਰ ਅਤੇ ਮਾਲੇਰਕੋਟਲਾ ਵਿੱਚ ਸਿਹਤ ਸੰਭਾਲ ਕਰਮਚਾਰੀਆਂ ਨੂੰ ਵਿਆਪਕ ਜਾਂਚ ਕਰਨ ਅਤੇ ਸੰਵੇਦਨਸ਼ੀਲ ਭਾਈਚਾਰਿਆਂ ਵਿੱਚ ਟੀ.ਬੀ. ਦੇ ਰੋਗ ਦਾ ਸਮੇਂ ਸਿਰ ਪਤਾ ਲਗਾਉਣ ਤੇ ਉਹਨਾਂ ਦਾ ਇਲਾਜ ਸ਼ੁਰੂ ਕਰਨ ਦੀ ਵੀ ਸਹੂਲਤ ਮਿਲੇਗੀ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ‘ਚੋਂ ਟੀਬੀ ਦੇ ਖਾਤਮੇ ਦੇ ਮਿਸ਼ਨ ਲਈ ਇਹਨਾਂ ਮਸ਼ੀਨਾਂ ਨੂੰ ਹਰੀ ਝੰਡੀ ਦਿਖਾਉਂਦਿਆਂ ਆਈਓਸੀਐਲ ਅਤੇ ਪੀਪਲ-ਟੂ-ਪੀਪਲ ਹੈਲਥ ਫਾਊਂਡੇਸ਼ਨ ਦਾ ਉਨ੍ਹਾਂ ਦੇ ਵੱਡਮੁਲੇ ਸਮਰਥਨ ਲਈ ਧੰਨਵਾਦ ਕੀਤਾ। ਇਹ ਹੈਂਡਹੈਲਡ ਐਕਸ-ਰੇ ਮਸ਼ੀਨਾਂ ਟੀਬੀ ਜਾਂਚ ਸਮਰੱਥਾ ਵਿੱਚ ਮਹੱਤਵਪੂਰਨ ਵਾਧੇ ਨੂੰ ਦਰਸਾਉਂਦੀਆਂ ਹਨ। ਘੱਟ ਭਾਰ ਹੋਣ ਕਰਕੇ ਇਨ੍ਹਾਂ ਮਸ਼ੀਨਾਂ ਨੂੰ ਦੂਰ-ਦੁਰਾਡੇ ਦੇ ਖੇਤਰਾਂ, ਫੈਕਟਰੀਆਂ ਵਰਗੀਆਂ ਕੰਮਕਾਜ ਵਾਲੀਆਂ ਥਾਵਾਂ ਦੇ ਨਾਲ-ਨਾਲ ਬਿਰਧ ਆਸ਼ਰਮਾਂ, ਅਨਾਥ ਆਸ਼ਰਮ ਆਦਿ ਵਰਗੀਆਂ ਸੰਸਥਾਵਾਂ ਤੱਕ ਪਹੁੰਚਾਉਣਾ ਸੌਖਾ ਹੋ ਜਾਂਦਾ ਹੈ। 

ਇਸ ਤਰ੍ਹਾਂ ਇਹਨਾਂ ਮਸ਼ੀਨਾਂ ਦੀ ਸਹਾਇਤਾ ਨਾਲ ਟੀਬੀ ਦੇ ਕੇਸਾਂ ਦਾ ਜਲਦ ਪਤਾ ਲਗਾਇਆ ਜਾ ਸਕਦਾ ਹੈ, ਜਿਸ ਨਾਲ ਬਿਹਤਰ ਇਲਾਜ ਮੁਹੱਈਆ ਕਰਵਾ ਕੇ ਸਮੇਂ ਸਿਰ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।ਸਿਹਤ ਮੰਤਰੀ ਨੇ ਟੀਬੀ ਸੰਕਟ ਨਾਲ ਨਜਿੱਠਣ ਲਈ ਜਨਤਕ-ਨਿੱਜੀ ਭਾਈਵਾਲੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਇਸ ਮਹੱਤਵਪੂਰਨ ਜਨਤਕ ਸਿਹਤ ਮੁੱਦੇ ਪ੍ਰਤੀ ਆਈਓਸੀਐਲ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। 

ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਨ੍ਹਾਂ ਨਵੇਂ ਸਰੋਤਾਂ ਦੀ ਵਰਤੋਂ ਸੰਗਰੂਰ ਅਤੇ ਮਾਲੇਰਕੋਟਲਾ ਵਿੱਚ ਵੱਡੀ ਆਬਾਦੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਜਾਂਚ ਕਰਨ ਲਈ ਕੀਤੀ ਜਾਵੇਗੀ, ਜਿਸ ਨਾਲ ਸੂਬਾ ਆਪਣੇ ਟੀਬੀ ਖਾਤਮੇ ਦੇ ਟੀਚੇ ਨੂੰ ਹੋਰ ਆਸਾਨੀ ਨਾਲ ਮੁਕੰਮਲ ਕਰ ਸਕੇਗਾ। ਸਿਹਤ ਮੰਤਰੀ ਨੇ ਡਬਲਯੂਐਚਓ ਦੁਆਰਾ ਸਿਫ਼ਾਰਸ਼ ਕੀਤੇ ਅਨੁਸਾਰ, ਐਕਸ-ਰੇ ਡਾਇਗਨੌਸਟਿਕਸ ਨੂੰ ਵਧਾਉਣ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਸਮਰੱਥਾ ਨੂੰ ਵੀ ਮਾਨਤਾ ਦਿੱਤੀ ਤਾਂ ਜੋ ਜਲਦ ਅਤੇ ਵਧੇਰੇ ਸਹੀ ਨਤੀਜੇ ਪ੍ਰਾਪਤ ਕੀਤੇ ਜਾ ਸਕਣ।

ਇਸ ਮੌਕੇ ਐਮਡੀ ਐਨਐਚਐਮ ਘਣਸ਼ਿਆਮ ਥੋਰੀ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਜਸਮਿੰਦਰ, ਡਾਇਰੈਕਟਰ (ਈਐਸਆਈ) ਡਾ. ਜਸਪ੍ਰੀਤ ਕੌਰ ਅਤੇ ਸਟੇਟ ਟੀਬੀ ਅਫਸਰ ਡਾ. ਰਾਜੇਸ਼ ਭਾਸਕਰ ਵੀ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ghanshyam Thori

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD