Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਕੀਤਾ ਗਿਆ ਵੱਡਾ ਉਪਰਾਲਾ : ਹਰਪਾਲ ਸਿੰਘ ਚੀਮਾ

’ਬਿਨਾ ਵਿਰੋਧ ਵਾਲੇ ਇੰਤਕਾਲਾਂ’ ਦੀ ਤਸਦੀਕ, ਨਕਲ ਮੁਹੱਈਆ ਕਰਨ ਦੀ ਸੇਵਾ, ਆਮਦਨੀ ਸਰਟੀਫਿਕੇਟ ਜਾਰੀ ਕਰਨ, ਅਤੇ ਮਾਲੀਆ ਰਿਕਾਰਡਾਂ ਦੀ ਜਾਂਚ ਦੇ ਸੰਬੰਧ ਵਿੱਚ ਬਕਾਇਆ ਪਏ ਮਾਮਲੇ 30 ਅਪ੍ਰੈਲ ਤੱਕ ਨਿਪਟਾਏ ਜਾਣਗੇ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government,Hardeep Singh Mundian, Anurag Verma

Web Admin

Web Admin

5 Dariya News

ਚੰਡੀਗੜ੍ਹ , 15 Apr 2025

Last updated on: Apr 16, 2025, 12:32 IST

ਮਾਲ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਅਤੇ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਬਿਨਾ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ, ਨਕਲ ਮੁਹੱਈਆ ਕਰਨ ਦੀ ਸੇਵਾ, ਆਮਦਨੀ ਸਰਟੀਫਿਕੇਟ ਜਾਰੀ ਕਰਨ, ਅਤੇ ਮਾਲੀਆ ਰਿਕਾਰਡਾਂ ਦੀ ਜਾਂਚ ਸਬੰਧੀ ਸਾਰੇ ਬਕਾਇਆ ਕੇਸਾਂ ਦਾ ਨਿਪਟਾਰਾ 30 ਅਪ੍ਰੈਲ 2025 ਤੱਕ ਕਰਨ ਸਮੇਤ ਕਈ ਅਹਿਮ ਉਪਾਵਾਂ ਦਾ ਐਲਾਨ ਕੀਤਾ।

ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਹ ਐਲਾਨ ਕਰਨ ਮੌਕੇ ਉਨ੍ਹਾਂ ਨਾਲ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਅਤੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਵੀ ਹਾਜਿਰ ਸਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਲ ਵਿਭਾਗ ਨੂੰ ਪਿਛਲੇ ਇੱਕ ਸਾਲ ਵਿੱਚ ਬਿਨਾ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ ਸਬੰਧੀ 8,42,362, ਨਕਲ ਮੁਹੱਈਆ ਕਰਨ ਦੀ ਸੇਵਾ ਸਬੰਧੀ 31164,  ਆਮਦਨੀ ਸਰਟੀਫਿਕੇਟ ਜਾਰੀ ਕਰਨ ਸਬੰਧੀ 533054, ਅਤੇ ਮਾਲੀਆ ਰਿਕਾਰਡਾਂ ਦੀ ਜਾਂਚ ਸਬੰਧੀ 173140 ਦਰਖਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 26658, 17400, 4362 ਅਤੇ 2123 ਨਿਰਧਾਰਤ ਸਮਾਂ ਸੀਮਾ ਤੋਂ ਬਾਹਰ ਲੰਬਿਤ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਬਕਾਇਆ ਕੇਸਾਂ ਦਾ ਨਿਪਟਾਰਾ 30 ਅਪਰੈਲ ਤੱਕ ਕਰ ਦਿੱਤਾ ਜਾਵੇਗਾ।

ਇਸ ਮੌਕੇ ਬਿਨਾ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ ਲਈ 1 ਮਈ, 2025 ਤੋਂ ਨਿਰਧਾਰਤ ਸਮਾਂ 45 ਦਿਨ ਤੋਂ ਘਟਾ ਕੇ 30 ਦਿਨ ਕਰਨ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਕਾਇਆ ਅਰਜ਼ੀਆਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਹੁਣ ਰੋਜ਼ਾਨਾ ਦੇ ਆਧਾਰ 'ਤੇ ਬਕਾਇਆ ਪਏ ਕੇਸਾਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਨਕਲ ਸੇਵਾ ਲਈ ਨਿਰਧਾਰਤ ਸਮਾਂ ਸੀਮਾ 10 ਦਿਨ, ਆਮਦਨ ਸਰਟੀਫਿਕੇਟ ਲਈ 15 ਦਿਨ ਅਤੇ ਮਾਲ ਰਿਕਾਰਡ ਦੀ ਜਾਂਚ ਲਈ 7 ਦਿਨ ਹੈ। 

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਮਾਲ ਵਿਭਾਗ ਦੇ ਸਬੰਧਤ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਦੀ ਨਿਰਧਾਰਿਤ ਸਮਾਂ ਸੀਮਾਂ ਅਨੁਸਾਰ ਸੇਵਾਵਾਂ ਪ੍ਰਦਾਨ ਕਰਨ ਲਈ ਜਵਾਬਦੇਹੀ ਤੈਅ ਕੀਤੀ ਗਈ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਦੇਰੀ ਦੀ ਸੂਰਤ ਵਿੱਚ ਉਨ੍ਹਾਂ ਖਿਲਾਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੇਵਾਵਾਂ ਵਿੱਚ ਦੇਰੀ ਅਤੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮਾਲ ਵਿਭਾਗ ਦੀ ਵੈੱਬਸਾਈਟ www.jamabandi.punjab.gov.in. ਰਾਹੀਂ ਨਾਗਰਿਕਾਂ ਨੂੰ ਇੰਤਕਾਲਾਂ ਲਈ ਸਿੱਧੇ ਤੌਰ 'ਤੇ ਬੇਨਤੀਆਂ ਜਮ੍ਹਾਂ ਕਰਾਉਣ ਦੀ ਸਹੂਲਤ ਦੇਣ ਵਾਲੇ ਔਨਲਾਈਨ ਮਾਡਿਊਲ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਡਿਜੀਟਲ ਪਹੁੰਚ ਦਾ ਉਦੇਸ਼ ਕਾਰਜ-ਪ੍ਰਣਾਲੀ ਨੂੰ ਸਰਲ ਬਣਾਉਣਾ ਅਤੇ ਕਾਰਜਕੁਸ਼ਲਤਾ ਅਤੇ ਜਵਾਬਦੇਹੀ ਨੂੰ ਵਧਾ ਕੇ ਲੋਕਾਂ ਦੇ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਦੌਰਿਆਂ ਨੂੰ ਘਟਾਉਣਾ ਹੈ। 

ਉਨ੍ਹਾਂ ਕਿਹਾ ਕਿ ਇੰਤਕਾਲ ਪ੍ਰਾਪਤ ਕਰਨ ਸਬੰਧੀ ਪਹਿਲਾਂ ਵਾਲੀ ਗੁੰਝਲਦਾਰ ਪ੍ਰਕਿਰਿਆ ਕਾਰਨ ਅਕਸਰ ਵਿਅਕਤੀਆਂ ਨੂੰ ਪਟਵਾਰੀਆਂ, ਕਾਨੂੰਗੋ ਅਤੇ ਤਹਿਸੀਲਦਾਰਾਂ ਸਮੇਤ ਕਈਆਂ ਤੱਕ ਪਹੁੰਚ ਕਰਨੀ ਪੈਂਦੀ ਸੀ। ਉਨ੍ਹਾਂ ਕਿਹਾ ਕਿ ਇਸ ਪ੍ਰਕ੍ਰਿਆ ਨਾਲ ਨਾ ਸਿਰਫ਼ ਬੇਲੋੜੀ ਪ੍ਰੇਸ਼ਾਨੀ ਹੁੰਦੀ ਹੈ ਸਗੋਂ ਭ੍ਰਿਸ਼ਟਾਚਾਰ ਲਈ ਵੀ ਰਾਹ ਖੁੱਲ੍ਹਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਨਕਲ ਸੇਵਾ, ਆਮਦਨੀ ਸਰਟੀਫਿਕੇਟ ਜਾਰੀ ਕਰਨ ਅਤੇ ਮਾਲ ਰਿਕਾਰਡ ਦੀ ਜਾਂਚ ਵਰਗੀਆਂ ਸੇਵਾਵਾਂ,ਭਾਵੇਂ ਸੇਵਾ ਕੇਂਦਰਾਂ ਰਾਹੀਂ ਉਪਲਬਧ ਹਨ ਪਰ ਨਾਗਰਿਕਾਂ ਨੂੰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਾਉਣ ਲਈ ਵੱਖ-ਵੱਖ ਦਫਤਰਾਂ ਜਿਵੇਂ ਕਿ ਡੀਸੀ ਦਫਤਰਾਂ, ਤਹਿਸੀਲਾਂ ਅਤੇ ਮਿਉਂਸਪਲ ਕਮੇਟੀਆਂ ਦਾ ਦੌਰਾ ਕਰਨ ਲਈ ਮਜ਼ਬੂਰ ਹੋਣਾ ਪੈਂਦਾ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਾਸਨ ਵਿੱਚ ਸੁਧਾਰ ਅਤੇ ਜਨਤਕ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੀ ਅਟੱਲ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾਵੇਗਾ, ਨਿਸ਼ਚਿਤ ਸਮਾਂ ਸੀਮਾ ਵਿੱਚ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਦਫਤਰਾਂ ਵਿੱਚ ਜਾਣ ਸਮੇਂ ਨਾਗਰਿਕਾਂ ਨੂੰ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hardeep Singh Mundian , Anurag Verma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD