Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨੌਜਵਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ : ਭਗਵੰਤ ਸਿੰਘ ਮਾਨ

ਡਾਈਟ ਸੰਗਰੂਰ ਵਿਖੇ ਨਵਾਂ ਬਣਿਆ ਆਡੀਟੋਰੀਅਮ ਕੀਤਾ ਲੋਕਾਂ ਨੂੰ ਸਮਰਪਿਤ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sangrur, Narinder Kaur Bharaj

Web Admin

Web Admin

5 Dariya News

ਸੰਗਰੂਰ , 15 Apr 2025

Last updated on: Apr 16, 2025, 12:41 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਪਲੇਟਫਾਰਮ ਮੁਹੱਈਆ ਕਰ ਕੇ ਉਨ੍ਹਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਠੋਸ ਕੋਸ਼ਿਸ਼ਾਂ ਕਰ ਰਹੀ ਹੈ।ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਈਟ) ਦਾ ਨਵਾਂ ਬਣਿਆ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖਿੱਤੇ ਵਿੱਚ ਐਲੀਮੈਂਟਰੀ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਈ ਇਹ ਮਿਆਰੀ ਸੰਸਥਾ ਅਹਿਮ ਭੂਮਿਕਾ ਨਿਭਾ ਰਹੀ ਹੈ। 

ਉਨ੍ਹਾਂ ਕਿਹਾ ਕਿ 1993 ਵਿੱਚ ਸੰਗਰੂਰ ਵਿੱਚ ਸਥਾਪਤ ਡਾਈਟ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਵਿੱਚ ਮੁੱਖ ਭੂਮਿਕਾ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੰਜਨੀਅਰਿੰਗ ਦਾ ਉੱਤਮ ਨਮੂਨਾ ਇਸ 400 ਸੀਟਾਂ ਦੇ ਅਤਿ-ਆਧੁਨਿਕ ਆਡੀਟੋਰੀਅਮ ਦੇ ਨਿਰਮਾਣ ਉਤੇ 4.16 ਕਰੋੜ ਰੁਪਏ ਦੀ ਲਾਗਤ ਆਈ ਹੈ। ਇਹ ਆਡੀਟੋਰੀਅਮ ਪ੍ਰਾਜੈਕਟਰਾਂ, ਏਅਰ ਕੰਡੀਸ਼ਨਰ ਤੇ ਹੋਰ ਤਕਨੀਕਾਂ ਸਮੇਤ ਆਧੁਨਿਕ ਤਕਨੀਕੀ ਉਪਕਰਨਾਂ ਨਾਲ ਲੈਸ ਹੈ।

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਸ਼ਾਨਦਾਰ ਡਿਜ਼ਾਇਨ ਵਾਲੇ ਇਸ ਆਡੀਟੋਰੀਅਮ ਦੀ ਵਰਤੋਂ ਲੋਕ ਵੱਲੋਂ ਤਰਕਸੰਗਤ ਤਰੀਕੇ ਨਾਲ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਅਜਿਹੇ ਅਤਿ-ਆਧੁਨਿਕ ਆਡੀਟੋਰੀਅਮ ਸਿਰਫ਼ ਵਿਦੇਸ਼ਾਂ ਵਿੱਚ ਬਣਦੇ ਸਨ ਪਰ ਹੁਣ ਸੂਬਾ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਨਾਲ ਅਜਿਹੇ ਸ਼ਾਨਦਾਰ ਆਡੀਟੋਰੀਅਮ ਇੱਥੇ ਵੀ ਬਣ ਰਹੇ ਹਨ। 

ਉਨ੍ਹਾਂ ਆਸ ਪ੍ਰਗਟਾਈ ਕਿ ਇਸ ਆਡੀਟੋਰੀਅਮ ਦੀ ਵਰਤੋਂ ਵਰਕਸ਼ਾਪਾਂ, ਸੈਮੀਨਾਰ ਤੇ ਹੋਰ ਪ੍ਰੋਗਰਾਮ ਕਰਵਾਉਣ ਲਈ ਕੀਤੀ ਜਾਵੇਗੀ, ਜਿਸ ਨਾਲ ਨੌਜਵਾਨਾਂ ਨੂੰ ਸਿਖਲਾਈ ਦੇਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਵਧੀਆ ਪਲੇਟਫਾਰਮ ਮੁਹੱਈਆ ਕਰੇਗਾ, ਜਿਸ ਨਾਲ ਨੌਜਵਾਨ ਜੀਵਨ ਦੇ ਹਰੇਕ ਖ਼ੇਤਰ ਵਿੱਚ ਸਫ਼ਲਤਾ ਹਾਸਲ ਕਰਨ ਦੇ ਯੋਗ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਵਿੱਚ ਹਰੇਕ ਖ਼ੇਤਰ ਵਿੱਚ ਸਫ਼ਲਤਾ ਹਾਸਲ ਕਰਨ ਦਾ ਵਿਰਾਸਤੀ ਗੁਣ ਹੈ ਅਤੇ ਇਨ੍ਹਾਂ ਦੀ ਸਮਰੱਥਾ ਦੀ ਢੁਕਵੀਂ ਵਰਤੋਂ ਜ਼ਰੂਰ ਹੋਵੇ। ਉਨ੍ਹਾਂ ਕਿਹਾ ਕਿ ਨੌਜਵਾਨ ਤੇ ਵਿਦਿਆਰਥੀ ਇਕ ਜਹਾਜ਼ ਵਾਂਗ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਲਾਂਚ ਪੈਡ ਮੁਹੱਈਆ ਕਰੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ਉਤੇ ਆਖਿਆ ਕਿ ਜਦੋਂ ਤੱਕ ਪੰਜਾਬ ਦੇ ਵਿਦਿਆਰਥੀ ਆਪਣੇ ਮਨਚਾਹੇ ਟੀਚੇ ਹਾਸਲ ਨਹੀਂ ਕਰ ਲੈਂਦੇ, ਉਦੋਂ ਤੱਕ ਉਹ ਆਰਾਮ ਨਾਲ ਨਹੀਂ ਬੈਠਣਗੇ।

ਮੁੱਖ ਮੰਤਰੀ ਨੇ ਆਖਿਆ ਕਿ ਜੀਵਨ ਵਿੱਚ ਵੱਡੀ ਸਫ਼ਲਤਾ ਹਾਸਲ ਕਰਨ ਤੋਂ ਬਾਅਦ ਵੀ ਨੌਜਵਾਨ ਧਰਾਤਲ ਨਾਲ ਜੁੜੇ ਰਹਿਣ ਅਤੇ ਮਿਹਨਤ ਵਿੱਚ ਵਿਸ਼ਵਾਸ ਰੱਖਣ ਕਿਉਂਕਿ ਸਫ਼ਲਤਾ ਦੀ ਇਕੋ-ਇਕ ਕੁੰਜੀ ਮਿਹਨਤ ਹੈ। ਉਨ੍ਹਾਂ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ ਕਿਉਂਕਿ ਪੰਜਾਬ ਦੀ ਧਰਤੀ ਉਤੇ ਤਰੱਕੀ ਤੇ ਖ਼ੁਸ਼ਹਾਲੀ ਦੀਆਂ ਬੇਹੱਦ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਗਤੀ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sangrur , Narinder Kaur Bharaj

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD