Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਬਾਲ ਮੁਕੰਦ ਸ਼ਰਮਾ ਨੇ ਪੋਸ਼ਣ ਸੁਰੱਖਿਆ ’ਤੇ ਦਿੱਤਾ ਜ਼ੋਰ

ਬੱਚਿਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਆਂਗਣਵਾੜੀ ਕੇਂਦਰਾਂ ’ਚ ਪੋਸ਼ਣ ਵਾਟਿਕਾ ਵਿਕਸਿਤ ਕਰਨ ਲਈ ਕਿਹਾ

Bal Mukund Sharma, Aam Aadmi Party, Aam Aadmi Party Punjab, AAP Punjab, Jalandhar

Web Admin

Web Admin

5 Dariya News

ਜਲੰਧਰ , 15 Apr 2025

Last updated on: Apr 16, 2025, 12:45 IST

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਜ ਇਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਪੋਸ਼ਣ ਸੁਰੱਖਿਆ ’ਤੇ ਜ਼ੋਰ ਦਿੱਤਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁੱਧੀ ਰਾਜ ਸਿੰਘ ਅਤੇ ਖੁਰਾਕ ਤੇ ਸਿਵਲ ਸਪਲਾਈਜ਼, ਸਿਹਤ, ਸਮਾਜਿਕ ਸੁਰੱਖਿਆ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਇਥੇ ਮੀਟਿੰਗ ਦੌਰਾਨ ਚੇਅਰਮੈਨ ਨੇ ਕਿਹਾ ਕਿ ਕਮਿਸ਼ਨ ਜਿਥੇ ਸੂਬੇ ਦੇ ਲੋਕਾਂ ਤੱਕ ਗੁਣਵੱਤਾ ਭਰਪੂਰ ਭੋਜਨ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ ਉਥੇ ਬੱਚਿਆਂ ਦੀ ਸਿਹਤ ਨੂੰ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ।  

ਚੇਅਰਮੈਨ ਨੇ ਬੱਚਿਆਂ ਨੂੰ ਪੋਸ਼ਕ ਤੱਤਾਂ ਨਾਲ ਭਰਪੂਰ ਭੋਜਨ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਵਾਟਿਕਾ ਵਿਕਸਿਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਵੀ ਖਾਲੀ ਪਈਆਂ ਥਾਵਾਂ ਉੱਤੇ ਫਲ਼ ਤੇ ਸਬਜ਼ੀਆਂ ਦੇ ਨਾਲ-ਨਾਲ ਹਰਬਲ ਅਤੇ ਮੈਡੀਸੀਨਲ ਗੁਣਾਂ ਵਾਲੇ ਪੌਦੇ ਲਾਉਣੇ ਯਕੀਨੀ ਬਣਾਏ ਜਾਣ ਤਾਂ ਜੋ ਬੱਚਿਆਂ ਨੂੰ ਤਾਜ਼ਾ ਅਤੇ ਪੋਸ਼ਣਯੁਕਤ ਭੋਜਨ ਮਿਲ ਸਕੇ।

ਮਿਡ-ਡੇ ਮੀਲ ਦਾ ਜਾਇਜ਼ਾ ਲੈਂਦਿਆਂ ਸ਼੍ਰੀ ਸ਼ਰਮਾ ਨੇ ਬੱਚਿਆਂ ਨੂੰ ਮਿਆਰੀ ਤੇ ਗੁਣਵੱਤਾ ਭਰਪੂਰ ਭੋਜਨ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਰਾਸ਼ਨ ਦੇ ਢੁੱਕਵੇਂ ਰੱਖ-ਰਖਾਅ, ਖਾਣਾ ਤਿਆਰ ਕਰਨ ਸਮੇਂ ਸਾਫ਼-ਸਫਾਈ ਆਦਿ ਦਾ ਪੂਰਾ ਧਿਆਨ ਰੱਖਿਆ ਜਾਵੇ।

ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿੱਚ ਲਾਭਪਾਤਰੀਆਂ ਲਈ ਆਉਂਦੀ ਖੁਰਾਕ ਅਤੇ ਸਕੂਲਾਂ ਵਿੱਚ ਮਿਡ-ਡੇ ਮੀਲ ਦੇ ਰਾਸ਼ਨ ਦੀ ਢੁੱਕਵੀਂ ਸਟੋਰੇਜ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕੁੱਕਾਂ, ਹੈਲਪਰਾਂ ਤੇ ਹੋਰ ਸਟਾਫ਼ ਨੂੰ ਸਾਫ-ਸਫਾਈ ਅਤੇ ਹੋਰ ਮਿਆਰਾਂ ਸਬੰਧੀ ਬਾਕਾਇਦਾ ਸਿਖ਼ਲਾਈ ਪ੍ਰਦਾਨ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। 

ਚੇਅਰਮੈਨ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਿਹਤ ਜਾਂਚ ਦਾ ਜਾਇਜ਼ਾ ਲੈਂਦਿਆਂ ਇਸਦਾ ਢੁੱਕਵਾਂ ਰਿਕਾਰਡ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੋਸ਼ਣ ਸੁਰੱਖਿਆ ਰਾਹੀਂ ਬੱਚਿਆਂ ਦੇ ਭਵਿੱਖ ਨੂੰ ਸੁਨਹਿਰਾ ਬਣਾਇਆ ਜਾ ਸਕਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੌਜੂਦਾ ਸਮੇਂ 130683 ਵਿਦਿਆਰਥੀ ਮਿਡ-ਡੇ ਮੀਲ ਸਕੀਮ ਦਾ ਲਾਭ ਪ੍ਰਾਪਤ ਕਰ ਰਹੇ ਹਨ ਅਤੇ ਸਾਰੇ ਸਰਕਾਰੀ ਸਕੂਲਾਂ ਵਿੱਚ ਕਿਚਨ ਸ਼ੈੱਡ, ਗੈਸ ਕੁਨੈਕਸ਼ਨ, ਗੈਸ ਭੱਠੀਆਂ, ਅੱਗ ਬੁਝਾਉ ਯੰਤਰ ਆਦਿ ਮੌਜੂਦ ਹਨ। 

ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸ਼ਾਹਕੋਟ, ਜੋ ਕਿ ਐਸਪੀਰੇਸ਼ਨਲ ਬਲਾਕ ਵੀ ਹੈ, ਵਿਖੇ 30 ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਵਾਟਿਕਾ ਵਿਕਸਿਤ ਕੀਤੀਆਂ ਗਈਆਂ ਹਨ। ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਫ਼ਸਰ ਨਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੌਜੂਦਾ ਸਮੇਂ 790 ਵਾਜਬ ਕੀਮਤ ਦੀਆਂ ਦੁਕਾਨਾਂ ਹਨ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 278856 ਰਾਸ਼ਨ ਕਾਰਡ ਧਾਰਕ ਅਤੇ ਕਰੀਬ 1254856 ਲਾਭਪਾਤਰੀ ਹਨ, ਜਿਨ੍ਹਾਂ ਨੂੰ ਰਾਸ਼ਨ ਡਿਪੂਆਂ ਰਾਹੀਂ ਕਣਕ ਦੀ ਵੰਡ ਕੀਤੀ ਜਾਂਦੀ ਹੈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਨਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਹਰਜਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Bal Mukund Sharma , Aam Aadmi Party , Aam Aadmi Party Punjab , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD