Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਵਿਧਾਇਕ ਇਸ਼ਾਂਕ ਕੁਮਾਰ ਨੇ ਸਕੂਲਾਂ ‘ਚ 34 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕੀਤੀ ਕਾਇਆਕਲਪ

Ishank Kumar, Chabbewal, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਚੱਬੇਵਾਲ/ਹੁਸ਼ਿਆਰਪੁਰ , 15 Apr 2025

Last updated on: Apr 16, 2025, 14:05 IST

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਇਸ਼ਾਂਕ ਕੁਮਾਰ ਨੇ ਅੱਜ ਸਕੂਲਾਂ ਵਿਚ ਕਰੀਬ 34 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਕੀਤੀ ਹੈ ਜਿਸ ਨਾਲ ਸਕੂਲਾਂ ਦਾ ਹਰ ਪੱਖੋਂ ਪੱਧਰ ਬਹੁਤ ਬਿਹਤਰ ਹੋਇਆ ਹੈ।

ਪਿੰਡ ਮਰਨਾਈਆ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 2.44 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦਿਵਾਰੀ, ਪਿੰਡ ਪੰਡੋਰੀ ਬੀਬੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ 6 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਲਾਸ ਰੂਮ ਅਤੇ ਚਾਰਦਿਵਾਰੀ ਦੇ ਉਦਘਾਟਨ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਹਲਕਾ ਚੱਬੇਵਾਲ ਦੇ ਕਿਸੇ ਵੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਨਹੀਂ ਰਹੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਕੀਤੀਆਂ ਲਗਾਤਾਰ ਭਰਤੀਆਂ ਸਦਕਾ ਸਕੂਲਾਂ ਵਿਚ ਲੋੜੀਂਦੇ ਅਧਿਆਪਕ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਹਲਕਾ ਚੱਬੇਵਾਲ ਵਿਚ ਅਧਿਆਪਕਾਂ ਦੀ ਘਾਟ ਦਾ ਮਸਲਾ ਉਨ੍ਹਾਂ ਨੇ ਵਿਧਾਨ ਸਭਾ ਵਿਚ ਉਠਾਇਆ ਸੀ ਅਤੇ ਜ਼ਿਲ੍ਹੇ ਵਿਚ 700 ਦੇ ਕਰੀਬ ਅਧਿਆਪਕ ਭੇਜੇ ਗਏ ਹਨ।

ਸਰਕਾਰੀ ਹਾਈ ਸਕੂਲ ਪਿੰਡ ਪੰਡੋਰੀ ਬੀਬੀ ਵਿਖੇ 13.50 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਸਾਇੰਸ ਲੈਬ ਅਤੇ ਕਮਰਿਆਂ ਦੇ ਉਦਘਾਟਨ ਉਪਰੰਤ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੋਂ ਇਲਾਵਾ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਹਰ ਸਹੂਲਤ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਹੈ।

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪਿੰਡ ਦੇ ਪ੍ਰਾਇਮਰੀ ਸਕੂਲ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਹੋਏ ਕੰਮ ਲੋਕਅਰਪਣ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ ਨਾਲੋਂ ਸਿੱਖਿਆ ਦੇ ਬਜਟ ਵਿਚ 12 ਫੀਸਦੀ ਦਾ ਵਾਧਾ ਕੀਤਾ ਹੈ ਜੋ ਕਿ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਕਰਨ ਵਿਚ ਸਹਾਈ ਹੋਵੇਗਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਪਿੰਡਾਂ ਦੇ ਮੋਹਤਬਰ, ਸਕੂਲਾਂ ਦਾ ਸਟਾਫ ਅਤੇ ਵਿਦਿਆਰਥੀ ਵੀ ਮੌਜੂਦ ਸਨ।

 

Tags: Ishank Kumar , Chabbewal , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD