Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ : ਸਿੱਖਿਆ ਖੇਤਰ ਦੇ ਵਿਕਾਸ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ : ਅਮੋਲਕ ਸਿੰਘ

ਹਲਕਾ ਜੈਤੋ ਵਿਖੇ ਮੜ੍ਹਾਕ, ਸੂਰਘੂਰੀ ਅਤੇ ਖੱਚੜਾ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ

Amolak Singh, Jaitu, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਜੈਤੋ , 15 Apr 2025

Last updated on: Apr 16, 2025, 14:13 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਪ੍ਰਾਈਵੇਟ ਸਕੂਲਾਂ ਤੋਂ ਬਿਹਤਰ ਬਣਾਉਣ ਲਈ ਚਲਾਈ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਹਲਕਾ ਜੈਤੋ ਵਿਖੇ ਵਿਧਾਇਕ ਸ. ਅਮੋਲਕ ਸਿੰਘ ਨੇ ਵੱਖ ਵੱਖ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਅਮੋਲਕ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਸਿਲਸਿਲਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜਟ ਦਾ ਵੱਡਾ ਹਿੱਸਾ ਸਿੱਖਿਆ ਤੇ ਖਰਚ ਕਰਕੇ ਆਉਣ ਵਾਲੀ ਪੀੜ੍ਹੀ ਦਾ ਭਵਿੱਖ ਸੰਵਾਰਿਆ ਜਾ ਰਿਹਾ ਹੈ।

ਵਿਧਾਇਕ ਸ. ਅਮੋਲਕ ਸਿੰਘ ਨੇ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੜ੍ਹਾਕ ਵਿਖੇ ਕੁੱਲ 5 ਲੱਖ 82 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਜਿੰਨਾਂ ਵਿੱਚ ਚਾਰੀਦੀਵਾਰੀ 3 ਲੱਖ 52 ਹਜ਼ਾਰ, ਬਾਥਰੂਮ 2.30 ਲੱਖ ਰੁਪਏ ਦਾ ਉਦਘਾਟਨ ਕੀਤਾ ਗਿਆ ਹੈ। ਸਰਕਾਰੀ ਹਾਈ ਸਕੂਲ ਮੜ੍ਹਾਕ ਵਿਖੇ 5 ਲੱਖ ਦੀ ਲਾਗਤ ਨਾਲ ਚਾਰਦੀਵਾਰੀ, 4 ਲੱਖ ਨਾਲ ਪਲੇਅਗਰਾਊਂਡ ਅਤੇ 2.77 ਲੱਖ ਨਾਲ ਰਿਪੇਅਰ ਕਰਵਾਈ ਗਈ ਹੈ। 

ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਸੂਰਘੂਰੀ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਆਧੁਨਿਕ ਰੂਮਾਂ ਦਾ ਉਦਘਾਟਨ ਕੀਤਾ ਗਿਆ ਹੈ। ਸਰਕਾਈ ਪ੍ਰਾਇਮਰੀ ਸਕੂਲ ਖੱਚੜਾ ਵਿਖੇ ਵੀ 7.51 ਲੱਖ ਦੀ ਲਾਗਤ ਨਾਲ ਆਧੁਨਿਕ ਰੂਮਾਂ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਅਪਗ੍ਰੇਡ ਕਰਨ ਦਾ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।

ਇਸ ਮੌਕੇ ਐਡਵੋਕੇਟ ਹਰਸਿਮਰਨ ਮਲਹੋਤਰਾ, ਹਰੀਸ਼ ਗੋਇਲ, ਗੋਬਿੰਦਰ ਵਾਲੀਆ, ਨਰਿੰਦਰ ਰਾਮੇਆਣਾ, ਤਰਸੇਮ ਗੋਇਲ, ਅਸ਼ੋਕ ਗਰਗ, ਲਛਮਣ ਭਗਤੂਆਣਾ, ਰਾਜੂ ਜੈਤੋ, ਧਰਮਿੰਦਰਪਾਲ, ਕੁਲਦੀਪ ਸਿੰਘ, ਗੁਰਲਾਲ ਸਰਪੰਚ, ਲਵਪ੍ਰੀਤ ਸਰਪੰਚ, ਰਾਣਾ ਨਿਆਮੀਵਾਲਾ, ਅੰਮ੍ਰਿਤਪਾਲ ਸਰਪੰਚ, ਦਵਿੰਦਰ ਸਿੰਘ ਸਰਪੰਚ ਮੜਾਕ, ਸ਼ਮਸ਼ੇਰ ਸਿੰਘ, ਗੁਰਦੀਪ ਸਿੰਘ ਪ੍ਰਧਾਨ ਮੜਾਕ, ਕੁਲਦੀਪ ਸਿੰਘ ਸਰਪੰਚ ਸੂਰਘੂਰੀ, ਧਰਮਿੰਦਰ ਸਿੰਘ ਬਰਾੜ, ਗੋਰਾ ਗਿੱਲ, ਗੁਰਜੰਟ ਸਿੰਘ, ਜਸਕਰਨ ਸਿੰਘ ਬਰਾੜ, ਮਾਸਟਰ ਲਾਭ ਸਿੰਘ, ਗੁਰਵਿੰਦਰ ਸਿੰਘ, ਸੇਵਕ ਸਿੰਘ ਸਰਪੰਚ ਖੱਚੜਾ, ਸਿੰਕਦਰ ਬਰਾੜ, ਰਣਧੀਰ ਸਿੰਘ, ਡਾ. ਬਲਰਾਜ ਸਿੰਘ, ਜਤਿੰਦਰ ਸਿੰਘ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ, ਅਧਿਆਪਕ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags: Amolak Singh , Jaitu , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD