Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ 12700 ਅਧਿਆਪਕ ਪੱਕੇ ਕੀਤੇ, 20 ਹਜਾਰ ਨਵੇਂ ਅਧਿਆਪਕ ਭਰਤੀ ਹੋਏ : ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਤਿੰਨ ਪਿੰਡਾਂ ਵਿੱਚ ਚਾਰ ਸਕੂਲਾਂ ਦੇ 87 ਲੱਖ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਫਾਜਿਲਕਾ , 15 Apr 2025

Last updated on: Apr 16, 2025, 14:25 IST

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਹਲਕੇ ਦੇ ਤਿੰਨ ਪਿੰਡਾਂ ਦੇ ਚਾਰ ਸਕੂਲਾਂ ਵਿੱਚ 87 ਲੱਖ 42 ਹਜਾਰ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ।

ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ 12700 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਗਿਆ ਹੈ ਉਥੇ ਹੀ 20 ਹਜਾਰ ਅਧਿਆਪਕਾਂ ਦੀ ਨਵੀਂ ਭਰਤੀ ਕੀਤੀ ਗਈ ਹੈ ਤਾਂ ਜੋ ਸਕੂਲਾਂ ਵਿੱਚ ਬਿਹਤਰ ਪੜ੍ਹਾਈ ਕਰਵਾਈ ਜਾ ਸਕੇ। 

ਉਹਨਾਂ ਨੇ ਕਿਹਾ ਕਿ ਹੁਣ ਟੀਚਰਾਂ ਦੀ ਕੋਈ ਘਾਟ ਨਹੀਂ ਹੈ ਅਤੇ ਸਕੂਲਾਂ ਵਿੱਚ ਸਕਿਉਰਟੀ ਗਾਰਡ, ਕੈਂਪਸ ਮੈਨੇਜਰ, ਸੇਵਾਦਾਰ , ਚੌਂਕੀਦਾਰ ਆਦਿ ਦੀ ਵੀ ਵਿਵਸਥਾ ਕੀਤੀ ਜਾ ਰਹੀ ਹੈ । ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸਿੱਖਿਆ ਖੇਤਰ ਦੇ ਨਾਲ ਨਾਲ ਸਿਹਤ ਖੇਤਰ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ 50 ਕਰੋੜ ਰੁਪਏ ਨਾਲ ਫਾਜ਼ਿਲਕਾ ਦੇ ਕੈਂਸਰ ਹਸਪਤਾਲ ਨੂੰ ਵਿਵਸਥਿਤ ਕੀਤਾ ਜਾ ਰਿਹਾ ਹੈ ਜਦਕਿ 23 ਕਰੋੜ ਰੁਪਏ ਦੀ ਲਾਗਤ ਨਾਲ ਫਾਜ਼ਿਲਕਾ ਵਿਖੇ ਕ੍ਰਿਟੀਕਲ ਕੇਅਰ ਸੈਂਟਰ ਬਣ ਰਿਹਾ ਹੈ। 

ਉਹਨਾਂ ਨੇ ਕਿਹਾ ਕਿ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਪੂਰੀ ਕੀਤੀ ਗਈ ਹੈ ਅਤੇ 39 ਡਾਕਟਰ ਇੱਥੇ ਉਪਲਬਧ ਕਰਵਾਏ ਗਏ ਹਨ। ਇਸ ਮੌਕੇ ਉਨਾਂ ਦੇ ਧਰਮ ਪਤਨੀ ਖੁਸ਼ਬੂ ਸਾਵਨ ਸੁੱਖਾ ਸਵਨਾ ਨੇ ਵੀ ਸੰਬੋਧਨ ਕਰਦਿਆਂ ਪਿੰਡਾਂ ਦੇ ਲੋਕਾਂ ਨੂੰ ਧੀਆਂ ਨੂੰ ਪੜਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੜਾਂਗੇ ਤਾਂ ਅੱਗੇ ਵਧਾਂਗੇ। 

ਉਹਨਾਂ ਕਿਹਾ ਕਿ ਸਰਕਾਰ ਸਕੂਲਾਂ ਵਿੱਚ ਸੁਧਾਰ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਕਿਸੇ ਚੀਜ਼ ਦੀ ਘਾਟ ਨਹੀਂ ਹੈ ।ਉਹਨਾਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਪੌਦੇ ਲਗਾਉਣ ਅਤੇ ਖੇਡਾਂ ਅਤੇ ਪੜ੍ਹਾਈ ਵੱਲ ਧਿਆਨ ਦੇਣ ਦੀ ਅਪੀਲ ਕੀਤੀ । ਇਸ ਦੌਰਾਨ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਚਵਾੜਿਆਂਵਾਲੀ ਵਿੱਚ 18 ਲੱਖ 28 ਹਜਾਰ ਰੁਪਏ ਸਰਕਾਰੀ ਹਾਈ ਸਕੂਲ ਚਵਾੜਿਆਂਵਾਲੀ ਵਿੱਚ 43 ਲੱਖ 27 ਹਜਾਰ ਰੁਪਏ ਸਰਕਾਰੀ ਮਿਡਲ ਸਕੂਲ ਅਭੁਨ ਵਿੱਚ 16  ਲੱਖ  23 ਹਜਾਰ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੋੜਕੀ ਕੰਕਰ ਵਾਲੀ ਵਿੱਚ 9.64 ਲੱਖ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ।

ਇਸ ਤੋਂ ਬਿਨਾਂ ਉਹਨਾਂ ਦੱਸਿਆ ਕਿ ਪਿੰਡ ਚਵਾੜਿਆਂਵਾਲੀ ਵਿੱਚ 27 ਲੱਖ ਰੁਪਏ ਨਾਲ ਖੇਡ ਮੈਦਾਨ ਅਤੇ 5 ਲੱਖ ਰੁਪਏ ਨਾਲ ਵਾਲੀਬਾਲ ਗਰਾਊਂਡ ਵੀ ਬਣਾਇਆ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੱਖਿਆ ਕੋਆਰਡੀਨੇਟਰ ਸੁਰਿੰਦਰ ਕੰਬੋਜ, ਉਪ ਜਿਲ੍ਹਾ ਸਿੱਖਿਆ ਅਫਸਰ ਪਰਵਿੰਦਰ ਸਿੰਘ, ਬਲਾਕ ਪ੍ਰਧਾਨ ਗੁਰਪਾਲ ਸਿੰਘ, ਸਿੱਖਿਆ ਵਿਭਾਗ ਦੇ ਡੀ ਐਨ ਓ ਵਿਜੇ ਪਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD