Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ 4 ਸਰਕਾਰੀ ਸਕੂਲਾਂ ’ਚ ਹੋਏ 34 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

ਵਿੱਦਿਅਕ ਮਾਹੌਲ ਨੂੰ ਮਜ਼ਬੂਤ ਬਣਾਉਣ ਲਈ ਢਾਂਚਾ ਗਤ ਸੁਧਾਰ ਅਹਿਮ ਭੂਮਿਕਾ ਨਿਭਾਉਂਦੇ

Kulwant Singh Bazigar, Shutrana, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਪਾਤੜਾਂ/ਪਟਿਆਲਾ , 15 Apr 2025

Last updated on: Apr 16, 2025, 14:28 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਵਿਦਿਆਰਥੀਆਂ ਲਈ ਬਿਹਤਰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਦੇ ਹਲਕਾ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਅੱਜ ਸਰਕਾਰੀ ਮਿਡਲ ਸਕੂਲ ਸਧਾਰਨਪੁਰ ਸਮੇਤ ਸਰਕਾਰੀ ਪ੍ਰਾਇਮਰੀ ਸਕੂਲ ਹੀਰਾਨਗਰ, ਸਰਕਾਰੀ ਪ੍ਰਾਇਮਰੀ ਸਕੂਲ ਬਕਰਾਹਾ,  ਸਰਕਾਰੀ ਪ੍ਰਾਇਮਰੀ ਸਕੂਲ ਡਰੋਲੀ ਵਿੱਚ ਕੁੱਲ 34 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਢਾਂਚਾ ਗਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਹਨਾਂ ਵਿਕਾਸ ਕਾਰਜਾਂ ਵਿੱਚ ਨਵੇਂ ਕਮਰੇ ਬਣਾਉਣਾ ,ਕਲਾਸ ਰੂਮ ਦੀ ਮੁਰੰਮਤ, ਚਾਰ ਦੀਵਾਰੀ, ਬਰਾਂਡਿਆਂ ਦੀ ਉਸਾਰੀ, ਪਾਣੀ ਦੀ ਸਹੂਲਤਾਂ ਦੀ ਸੁਧਾਰ, ਸਕੂਲ ਕੈਂਪਸ ਦੀ ਸੁੰਦਰਤਾ ਅਤੇ ਹੋਰ ਆਧੁਨਿਕੀਕਰਨ ਦੇ ਕੰਮ ਸ਼ਾਮਲ ਹਨ। ਇਸ ਮੌਕੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਸਿੱਖਿਆ ਇੱਕ ਮਹੱਤਵਪੂਰਨ ਅਤੇ ਅਸਰਦਾਰ ਸਾਧਨ ਹੈ। 

ਬੱਚਿਆਂ ਲਈ ਚੰਗਾ ਵਿੱਦਿਅਕ ਮਾਹੌਲ ਤਿਆਰ ਕਰਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲ ਹੈ। ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਉਣ ਨਾਲ ਹੀ ਸਿੱਖਿਆ ਵਿੱਚ ਗੁਣਵੱਤਾ ਲਿਆਈ ਜਾ ਸਕਦੀ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਹਰ ਇੱਕ ਕੋਨੇ ਵਿੱਚ ਸਕੂਲਾਂ ਦੀ ਸੁਧਾਰਿਆ ਹੋਇਆ ਢਾਂਚਾ ਬਣਾਇਆ ਜਾ ਰਿਹਾ ਹੈ ,ਤਾਂ ਜੋ ਹਰ ਵਿਦਿਆਰਥੀ ਨੂੰ ਬਰਾਬਰ ਮੌਕੇ ਮਿਲ ਸਕਣ।

ਸਕੂਲ ਪ੍ਰਬੰਧਨ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਪ੍ਰਸ਼ੰਸਾ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਿੱਖਿਆ ਕੋਆਰਡੀਨੇਟਰ ਕੁਲਵੀਰ ਸਿੰਘ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਜਤਿੰਦਰ ਕੁਮਾਰ ਬਾਂਸਲ, ਬਲਾਕ ਨੋਡਲ ਅਫ਼ਸਰ/ ਪ੍ਰਿੰਸੀਪਲ ਵਰਿੰਦਰ ਪਾਲ ਸਿੰਘ, ਸਧਾਰਨਪੁਰ ਦੇ ਡੀ ਡੀ ਓ ਗਿੰਨੀ ਬਾਲਾ ਜੀ,ਸਥਾਨਕ ਪੱਧਰ ਦੇ ਅਧਿਕਾਰੀ ਬੀਪੀਓ ਸ਼੍ਰੀ ਪ੍ਰੇਮ ਕੁਮਾਰ, ਈਸ਼ਵਰ ਰਾਣਾ ਸਕੂਲ ਮੁਖੀ, ਸਰਕਾਰੀ ਮਿਡਲ ਸਕੂਲ ਸਧਾਰਨਪੁਰ ਰਾਮ ਆਸਰਾ, ਸਰਕਾਰੀ ਪ੍ਰਾਇਮਰੀ ਸਕੂਲ ਹੀਰਾਨਗਰ ਜਸਪਾਲ ਸਿੰਘ ,ਸਰਕਾਰੀ ਪ੍ਰਾਇਮਰੀ ਸਕੂਲ ਡਰੋਲੀ ਨਰਿੰਦਰ ਕੁਮਾਰ, ਸਰਕਾਰੀ ਪ੍ਰਾਇਮਰੀ ਸਕੂਲ ਬਕਰਾਹਾ ਬਲਵਿੰਦਰ ਸਿੰਘ ਸਮਾਜਿਕ ਸਰਗਰਮੀਆਂ ਨਾਲ ਜੁੜੇ ਹੋਰ ਵਿਅਕਤੀ ਵੀ ਮੌਜੂਦ ਸਨ।

 

Tags: Kulwant Singh Bazigar , Shutrana , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD