Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿੱਖਿਆ ਕ੍ਰਾਂਤੀ ਅਧੀਨ ਬਣੇ ਸੋਹਣੇ ਸਮਾਰਟ ਕਮਰਿਆਂ ਦਾ ਵਿਧਾਇਕ ਦਵਿੰਦਰਜੀਤ ਸਿੰਘ ਵੱਲੋਂ ਉਦਘਾਟਨ

32 ਲੱਖ ਤੋਂ ਵਧੇਰੇ ਦੇ ਵਿਕਾਸ ਕਾਰਜਾਂ ਨਾਲ ਦੋ ਸਕੂਲਾਂ ਦੀ ਬਦਲੀ ਨੁਹਾਰ

Devinder Singh Laddi Dhos, Dharamkot, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਧਰਮਕੋਟ , 15 Apr 2025

Last updated on: Apr 16, 2025, 14:32 IST

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਿਲਕੁਲ ਬਦਲ ਰਹੀ ਹੈ, ਸਮਾਰਟ ਕਲਾਸ ਰੂਮ, ਕੰਪਿਊਟਰ ਲੈਬਜ, ਖੇਡ ਗਰਾਊਂਡ ਤੇ ਹੋਰ ਆਧੁਨਿਕ ਸਹੂਲਤਾਂ ਸਕੂਲ ਦੀ ਪੜਾਈ ਦੇ ਮਿਆਰ ਨੂੰ ਹੋਰ ਉੱਚਾ ਕਰ ਰਹੀਆਂ ਹਨ। ਇਸ ਸਿੱਖਿਆ ਕ੍ਰਾਂਤੀ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਈਸੇ ਖਾਂ ਵਿੱਚ 21.37 ਲੱਖ ਅਤੇ ਕੋਟ ਸਦਰ ਖਾਂ ਦੇ ਸਕੂਲ ਨੂੰ 10.81 ਲੱਖ ਰੁਪਏ ਦੀ ਗ੍ਰਾਂਟ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਨੇ ਕੀਤਾ। 

ਇਹਨਾਂ ਵਿਕਾਸ ਕਾਰਜਾਂ ਵਿੱਚ ਸਮਾਰਟ ਕਮਰੇ, ਚਾਰਦਿਵਾਰੀ ਦੀ ਰਿਪੇਅਰ ਆਦਿ ਮਹੱਤਵਪੂਰਨ ਕਾਰਜ ਸ਼ਾਮਿਲ ਹਨ। ਇਸ ਉਦਘਾਟਨ ਮੌਕੇ ਵਿਧਾਇਕ ਦਵਿੰਦਰਜੀਤ ਸਿੰਘ ਨੇ ਦੱਸਿਆ ਕਿ ਹੁਣ ਸੂਬੇ ਦਾ ਹਰੇਕ ਸਕੂਲ ਆਧੁਨਿਕ ਹੋ ਰਿਹਾ ਹੈ। ਆਮ ਆਦਮੀ ਪਾਰਟੀ ਆਉਣ ਨਾਲ ਸੂਬੇ ਦੇ ਸਿੱਖਿਆ ਦੇ ਮਿਆਰ ਵਿੱਚ ਵੀ ਵਾਧਾ ਹੋਇਆ ਹੈ। 

ਉਹਨਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਪੱਖ ਤੋਂ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪਹਿਲਾਂ ਵੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਹੁਣ ਵੀ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਸਕੂਲਾਂ ਦੀ ਨੁਹਾਰ ਬਦਲਣ ਦੇ ਯਤਨ ਜਾਰੀ ਰਹਿਣਗੇ।  

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਵਿੱਚ ਵਾਧਾ ਹੋ ਰਿਹਾ ਹੈ। ਉਹਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਮਿਸਾਲੀ ਕ੍ਰਾਂਤੀਆਂ  ਲਿਆ ਰਹੀ ਹੈ ਉਹ ਵੀ ਆਪਣੀ ਨਿੱਜੀ ਜਿੰਮੇਵਾਰੀ ਸਮਝ ਕੇ ਸਿੱਖਿਆ ਦੇ ਖੇਤਰ ਨੂੰ ਹੋਰ ਬੁਲੰਦੀਆਂ ਵੱਲ ਲਿਜਾਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ। 

ਵਿਧਾਇਕ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਦਾਖਲੇ ਦਾ ਗ੍ਰਾਫ ਵੀ ਦਿਨ ਪ੍ਰਤੀ ਦਿਨ ਵਧ ਰਿਹਾ ਹੈ, ਕਿਉਂਕਿ ਉੱਚ ਦਰਜੇ ਦੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ।

   

 

Tags: Devinder Singh Laddi Dhos , Dharamkot , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD