Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਸੈਦੋਕੇ ਤੇ ਬੁਰਜ ਹਮੀਰਾ ਸਕੂਲ ਨੂੰ ਮਿਲੀ 26 ਲੱਖ ਤੋਂ ਵਧੇਰੇ ਦੀ ਗ੍ਰਾਂਟ

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

Manjit Singh Bilaspur, Nihal Singh Wala, Moga, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਨਿਹਾਲ ਸਿੰਘ ਵਾਲਾ , 15 Apr 2025

Last updated on: Apr 16, 2025, 14:35 IST

ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਹੀ ਸਿੱਖਿਆ ਤੇ ਸਿਹਤ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਜਿਸਦੇ ਨਤੀਜੇ ਅੱਜ ਆਮ ਹੀ ਦੇਖਣ ਨੂੰ ਮਿਲ ਸਕਦੇ ਹਨ। 

ਕਰੋੜਾਂ ਰੁਪਏ ਦੇ ਫੰਡ ਸਿਰਫ ਸਿੱਖਿਆ ਦੇ ਖੇਤਰ ਵਿੱਚ ਜਾਰੀ ਕਰਕੇ ਪੰਜਾਬ ਸਰਕਾਰ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਗੰਭੀਰ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ 3 ਸਕੂਲਾਂ ਵਿੱਚ 26.7 ਲੱਖ ਰੁਪਏ ਨਾਲ ਕਰਵਾਏ ਜਾ ਰਹੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ।  

ਉਹਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਸੈਦੋਕੇ ਵਿੱਚ 16.93 ਲੱਖ ਨਾਲ ਨਵੇਂ ਸਮਾਰਟ ਕਲਾਸ ਰੂਮਜ, ਨਵੀਂ ਚਾਰ ਦਿਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਹਮੀਰਾ ਵਿੱਚ 8.64 ਲੱਖ ਰੁਪਏ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵਿਧਾਇਕ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਸਕੂਲ ਵਿੱਚ ਮੁਢਲੀਆਂ ਸਹੂਲਤਾਂ ਤਾਂ ਸਰਕਾਰ ਨੇ ਪਹਿਲਾਂ ਹੀ ਉਪਲੱਬਧ ਕਰਵਾ ਦਿੱਤੀਆਂ ਸਨ ਪ੍ਰੰਤੂ ਹੁਣ ਇਹਨਾਂ ਨੂੰ ਹਰ ਪੱਖ ਤੋਂ ਆਧੁਨਿਕ ਕਰਨ ਲਈ ਯਤਨ ਆਰੰਭ ਕਰ ਦਿੱਤੇ ਗਏ ਹਨ। 

ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਤੇ ਮਾਨ ਮਹਿਸੂਸ ਕਰਨ ਕਿ ਉਹ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਨ ਕਿਉਂਕਿ ਜਿਹੜੀਆਂ ਸਹੂਲਤਾਂ ਪੰਜਾਬ ਸਰਕਾਰ ਉਹਨਾਂ ਨੂੰ ਮੁਹੱਈਆ ਕਰਵਾ ਰਹੀ ਹੈ ਉਹ ਕਾਨਵੈਂਟ ਸਕੂਲਾਂ ਨਾਲੋਂ ਵੀ ਬਿਹਤਰ ਹਨ। ਸਰਕਾਰੀ ਸਕੂਲਾਂ ਦੀ ਰੂਪ ਰੇਖਾ ਤੇ ਸਿੱਖਿਆ ਦੇ ਮਿਆਰ ਦਾ ਗ੍ਰਾਫ ਬਹੁਤ ਉੱਚਾ ਚੁੱਕਿਆ ਗਿਆ ਹੈ ਅਤੇ ਇਸ ਸਬੰਧੀ ਯਤਨ ਆਉਣ ਵਾਲੇ ਦਿਨਾਂ ਵਿੱਚ ਜਾਰੀ ਰਹਿਣਗੇ।

 

Tags: Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD