Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ ਵੱਖ-ਵੱਖ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ : ਗੁਰਮੀਤ ਸਿੰਘ ਖੁੱਡੀਆਂ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਲੰਬੀ , 15 Apr 2025

Last updated on: Apr 16, 2025, 14:36 IST

ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਇਸ ਤਹਿਤ ਅੱਜ ਖੇਤੀਬਾੜੀ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਸਰਕਾਰੀ ਹਾਈ ਸਕੂਲ ਪੰਜਾਵਾ, ਸਰਕਾਰੀ ਪ੍ਰਾਇਮਰੀ ਸਕੂਲ ਖਿਓਵਾਲੀ, ਸਰਕਾਰੀ ਪ੍ਰਾਇਮਰੀ ਸਕੂਲ਼ ਮਹਿਣਾ, ਸਰਕਾਰੀ ਪ੍ਰਾਇਮਰੀ ਸਕੂਲ ਬਾਦਲ, ਸਰਕਾਰੀ ਪ੍ਰਾਇਮਰੀ ਸਕੂਲ  ਗੱਗੜ, ਸਰਕਾਰੀ ਪ੍ਰਾਇਮਰੀ ਸਕੂਲ ਸਿੰਘੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਸਿੰਘੇਵਾਲਾ (ਈਜੀਐੱਸ), ਸਰਕਾਰੀ ਪ੍ਰਾਇਮਰੀ ਸਕੂਲ ਫਤੂਹੀਵਾਲਾ ਵਿਖੇ ਲੱਖਾਂ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।

ਅੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਵਿਖੇ ਵੱਖ-ਵੱਖ ਸਕੂਲਾਂ ਅੰਦਰ ਉਦਘਾਟਨ ਸਮਾਰੋਹ ਆਯੋਜਿਤ ਕੀਤੇ ਗਏ। ਇਨ੍ਹਾਂ ਵੱਖ-ਵੱਖ ਸਕੂਲਾਂ ਅੰਦਰ ਸ.  ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਕੀਤੇ ਜਾ ਰਹੇ ਵੱਖ ਵੱਖ ਸਮਾਰੋਹਾਂ ਅੰਦਰ ਪਹੁੰਚੇ ਅਤੇ ਲੱਖਾਂ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।ਸ. ਖੁੱਡਿਆਂ ਵੱਲੋਂ ਸਰਕਾਰੀ ਹਾਈ ਸਕੂਲ ਪੰਜਾਵਾ ਵਿਖੇ ਕੁਲ 25.97 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਜਿਸ ਵਿਚ ਚਾਰਦੀਵਾਰੀ ਦੀ ਉਸਾਰੀ, ਲਾਇਬ੍ਰੇਰੀ ਅਤੇ ਕਮਰਿਆਂ ਦੀ ਉਸਾਰੀ ਕੀਤੀ ਗਈ। 

ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਖਿਓਵਾਲੀ ਵਿਖੇ ਕੁਲ 8.51 ਲੱਖ ਰੁਪਏ ਦੇ ਕੰਮ ਕਰਵਾਏ ਗਏ ਜਿਨ੍ਹਾਂ ਚ ਚਾਰਦੀਵਾਰੀ ਕੰਮ ਦੇ ਨਾਲ ਨਾਲ ਵਾਧੂ ਕਮਰੇ ਉਸਾਰ ਗਏ ਹਨ।  ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ਼ ਮਹਿਣਾ ਵਿਖੇ 14.91 ਲੱਖ ਰੁਪਏ ਕਲਾਸਾਂ ਦੀ ਮੁਰੰਮਤ, ਪਖਾਨਿਆਂ ਦੀ ਮੁਰੰਮਤ ਅਤੇ ਨਵੇਂ ਕਮਰਿਆਂ ਦੀ ਉਸਾਰੀ 'ਤੇ ਖਰਚ ਕੀਤੇ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਬਾਦਲ ਵਿਖੇ ਕੁਲ 7.51 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਸਕੂਲੀ ਕਮਰੇ ਬਣਾਏ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ  ਗੱਗੜ ਵਿਖੇ ਕੁਲ 9.11 ਲੱਖ ਰੁਪਏ ਨਾਲ ਖੇਡ ਮੈਦਾਨ ਦਾ ਕੰਮ ਅਤੇ ਨਵੇਂ ਸਕੂਲੀ ਕਮਰੇ ਬਨਾਉਣ ਦਾ ਕੰਮ ਕੀਤਾ ਗਿਆ ਹੈ। 

ਸਰਕਾਰੀ ਪ੍ਰਾਇਮਰੀ ਸਕੂਲ ਸਿੰਘੇਵਾਲਾ ਵਿਖੇ 15.61 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ, ਖੇਡ ਮੈਦਾਨ, ਨਵੇਂ ਕਮਰਿਆਂ ਦੀ ਉਸਾਰੀ ਅਤੇ ਪਖਾਨਿਆਂ ਦੀ ਮੁਰੰਮਤ ਦਾ ਕੰਮ ਕਰਵਾਇਆ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਸਿੰਘੇਵਾਲਾ (ਈਜੀਐੱਸ) ਵਿਖੇ ਕੁਲ 10.02 ਲੱਖ ਰੁਪਏ ਦੀ ਲਾਗਤ ਨਾਲ ਕਲਾਸਾਂ ਦੀ ਮੁਰੰਮਤ, ਨਵੇਂ ਕਮਰਿਆਂ ਦੀ ਉਸਾਰੀ ਅਤੇ ਪਖਾਨਿਆਂ ਦੀ ਮੁਰੰਮਤ ਦਾ ਕੰਮ ਕਰਵਾਇਆ ਗਿਆ ਹੈ।  ਸਰਕਾਰੀ ਪ੍ਰਾਇਮਰੀ ਸਕੂਲ ਫਤੂਹੀਵਾਲਾ ਵਿਖੇ ਕੁੱਲ 26 ਲੱਖ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਅਤੇ ਦੋ ਨਵੇਂ ਕਮਰਿਆਂ ਦੀ ਉਸਾਰੀ ਕੀਤੀ ਗਈ ਹੈ।

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ  ਸ੍ਰੀ ਜਸਪਾਲ ਮੋਂਗਾ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਾਜਿੰਦਰ ਕੁਮਾਰ ਸੋਨੀ ਡਿਪਟੀ ਡੀ.ਈ.ਓ. ਸੈਕੰਡਰੀ, ਸ੍ਰੀ ਅਜੇ ਕੁਮਾਰ ਸ਼ਰਮਾ ਡਿਪਟੀ ਡੀ.ਈ.ਓ. ਐਲੀਮੈਂਟਰੀ, ਬੀਐਨਓ ਲੰਬੀ ਓਨਮਦੀਪ ਸਿੰਘ, ਹਰਮੀਤ ਸਿੰਘ ਹੈਡਮਾਸਟਰ, ਜਸਵਿੰਦਰ ਪਾਲ ਸ਼ਰਮਾ, ਗੁਰਬਾਜ ਸਿੰਘ ਵਣਵਾਲਾ, ਕਾਲੀ ਸਰਪੰਚ ਬਾਦਲ, ਸ਼ਿਵਰਾਜ ਸਿੰਘ ਮਿਠੜੀ, ਚਿਮਨ ਬਾਦਲ, ਜਗਸੀਰ ਸਿੰਘ ਪੰਜਾਵਾ ਹਾਜਰ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD