Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

9 ਹਜ਼ਾਰ ਬੱਚਿਆਂ ਦਾ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣਾ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ : ਕੁਲਤਾਰ ਸਿੰਘ ਸੰਧਵਾਂ

1 ਕਰੋੜ 18 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕ ਅਰਪਣ

 Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Punjab Sikhya Kranti

Web Admin

Web Admin

5 Dariya News

ਕੋਟਕੂਪਰਾ , 15 Apr 2025

Last updated on: Apr 16, 2025, 14:38 IST

ਅੱਜ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਲਕੇ ਕੋਟਕਪੂਰਾ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਸਦਕਾ ਹੀ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਪੱਧਰ ਏਨਾ ਉੱਚਾ ਹੋ ਗਿਆ ਹੈ ਕਿ ਸਰਕਾਰੀ ਸਕੂਲਾਂ ਵਿੱਚ ਵੀ ਪ੍ਰਾਈਵੇਟ ਸਕੂਲਾਂ ਵਾਂਗ ਬੱਚਿਆਂ ਨੂੰ ਲਿਆਉਣ ਲਈ ਬੱਸਾਂ ਲੱਗੀਆਂ ਹੋਈਆਂ ਹਨ। 

ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਬਹੁਤ ਵੱਡੀ ਪ੍ਰਾਪਤੀ ਹੈ ਕਿ ਪਿਛਲੇ ਸਮੇਂ ਵਿੱਚ 9 ਹਜ਼ਾਰ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹੱਟ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਲਈ ਆਏ ਹਨ।  ਉਨ੍ਹਾਂ ਕਿਹਾ ਅੱਜ ਤਿੰਨ ਸਕੂਲਾਂ ਵਿੱਚ 1.18 ਕਰੋੜ ਦੇ ਕੰਮਾਂ ਨੂੰ ਲੋਕ ਅਰਪਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਸਰਕਾਰੀ ਸਹਲੂਤਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਜਿਆਦਾ ਸਹੂਲਤਾਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿਛਲੇ ਸਾਲ ਵਿੱਚ 12316 ਅਧਿਆਪਕ ਰੈਗੂਲਰ ਕੀਤੇ ਹਨ ਅਤੇ 10487 ਨਵੇਂ ਅਧਿਆਪਕ ਭਰਤੀ ਕੀਤੇ ਗਏ ਹਨ।

ਸ. ਸੰਧਵਾਂ ਨੇ ਦੱਸਿਆ ਕਿ ਅੱਜ ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਵਿਖੇ 16 ਲੱਖ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ। ਜਿਸ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵਾਸ਼ਰੂਮ, ਲੜਕਿਆਂ ਦੇ ਬਾਥਰੂਮ ਦੀ ਰਿਪੇਅਰ, ਚਾਰਦੀਵਾਰੀ ਦੀ ਰਿਪੇਅਰ ਮਿਡ ਡੇ ਮੀਲ ਸ਼ੈੱਡ ਅਤੇ ਇੰਟਰੈਕਵਿਟ ਪੈਨਲ, ਮਾਡਲਜ਼ ਅਤੇ ਰੰਗ ਰੋਗਨ ਕਰਵਾਇਆ ਗਿਆ ਹੈ। 

ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ  ਸਕੂਲ ਵਾਂਦਰ ਜਟਾਣਾ ਵਿਖੇ 62 ਲੱਖ ਰੁਪਏ ਦੀ ਲਾਗਤ ਨਾਲ ਜਿਸ ਵਿੱਚ ਬਾਊਂਡਰੀ ਵਾਲ, ਕਲਾਸ ਰੂਮ, ਬਾਸਕਿਟ ਬਾਲ ਗਰਾਊਂਡ, ਪ੍ਰੀ-ਪ੍ਰਾਇਮਰੀ ਕਮਰੇ, ਮੇਜਰ ਰਿਪੇਅਰ ਅਤੇ ਨਵੀਂ ਚਾਰੀ ਦੀਵਾਰੀ ਬਣਾਈ ਗਈ ਹੈ ਦਾ ਉਦਘਾਟਨ ਕੀਤਾ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਵਾੜਾ ਦਰਾਕਾ ਵਿਖੇ 40 ਲੱਖ ਦੀ ਲਾਗਤ ਨਾਲ ਸਕੂਲ ਪਾਰਕ, ਚਾਰ ਦੀਵਾਰੀ ਦੀ ਰਿਪੇਅਰ,ਸਾਇੰਸ ਲੈਬ, ਐਡੀਸ਼ਨਲ ਕਲਾਸਰੂਮ, ਫਰਸ਼ਾਂ ਦੀ ਰਿਪੇਅਰ, ਬਾਊਂਡਰੀ ਵਾਲ, ਕੰਪਿਊਟਰ ਲੈਬ, ਮੁੰਡਿਆਂ ਦੇ ਬਾਥਰੂਮ ਰਿਪੇਅਰ ਬਣਾਇਆ ਗਿਆ ਹੈ, ਦਾ ਉਦਘਾਟਨ ਕੀਤਾ ਗਿਆ ਹੈ।

ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਮੈਡਮ ਨੀਲਮ ਰਾਣੀ, ਸਕੂਲ ਮੁਖੀ ਕਰਮਜੀਤ ਸਿੰਘ , ਮੁੱਖ ਅਧਿਆਪਕਾ ਸ਼੍ਰੀ ਮਤੀ ਸ਼ਿਵਾਨੀ ਗੋਇਲ, ਪਰਵਿੰਦਰ ਸਿੰਘ ਕੋਚ, ਪੰਜਾਬੀ ਮਾਸਟਰ,ਲਵ ਕਰਨ ਸਿੰਘ ਸਰਪੰਚ, ਜਸਵਿੰਦਰ ਸਿੰਘ ਮੌੜ, ਮਨਦੀਪ ਸਿੰਘ, ਗੁਰਮੀਤ ਸਿੰਘ, ਸ਼੍ਰੀ ਮਤੀ ਊਸ਼ਾ ਰਾਣੀ, ਸ਼੍ਰੀ ਮਤੀ ਅਰੁਣਾ ਰਾਣੀ, ਸ ਗੁਰਪ੍ਰੀਤ ਸਿੰਘ, ਸ਼੍ਰੀ ਮਤੀ ਨੀਰੂ ਅਗਰਵਾਲ, ਸ ਨਿਰਮਲ ਸਿੰਘ, ਸ ਵਰਿੰਦਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲ ਅਧਿਆਪਕ, ਪਿੰਡ ਵਾਸੀ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD