Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਆਪਣੇ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Hardeep Singh Dhillon, Gidderbaha, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਗਿੱਦੜਬਾਹਾ , 16 Apr 2025

Last updated on: Apr 16, 2025, 18:59 IST

ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਏ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਨੇ ਸੂਬੇ ਭਰ ਵਿੱਚ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ ਹੈ। 

ਜਿੱਥੇ ਵਿਦਿਆਰਥੀਆਂ ਲਈ ਨਵੀਆਂ ਇਮਾਰਤਾਂ ਬਣਾਈ ਜਾ ਰਹੀਆਂ ਹਨ ਉੱਥੇ ਨਾਲ ਹੀ ਪੁਰਾਣੀ ਖ਼ਰਾਬ ਹੋਈਆਂ ਇਮਾਰਤਾਂ ਦੀ ਵੀ ਮੁਰੰਮਤ ਕੀਤੀ ਜਾ ਰਹੀ ਹੈ । ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵੱਖ ਵੱਖ ਸਰਕਾਰੀ ਸਕੂਲਾਂ ‘ਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ (ਮੁੰਡੇ) ਵਿਖੇ ਕੁੱਲ 8.13 ਲੱਖ ਦੇ ਕੰਮ ਕਰਵਾਏ ਗਏ। 

ਇਸ ਤਹਿਤ ਸਕੂਲੀ ਕਮਰਿਆਂ ਦੀ ਸੁੰਦਰਤਾ ਵਿੱਚ ਵਾਧਾ ਅਤੇ ਪਖਾਨੇ  ਬਨਾਉਣ ਦਾ ਕੰਮ ਕਰਵਾਇਆ ਗਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਭਾਈ-2 ਵਿਖੇ 3.68 ਲੱਖ ਰੁਪਏ ਦੇ ਕੰਮ ਕਰਵਾਏ ਗਏ ਜਿਸ ਤਹਿਤ ਬਾਥਰੂਮ ਅਤੇ ਚਾਰਦੀਵਾਰੀ ਦੇ ਕੰਮ ਕਵਰਾਏ ਗਏ। ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿਖੇ 8.64 ਲੱਖ ਦੀ ਲਾਗਤ ਨਾਲ ਕਲਾਸ ਰੂਮ ਅਤੇ ਬਾਥਰੂਮ ਬਣਾਏ ਗਏ। 

ਸਰਕਾਰੀ ਪ੍ਰਾਇਮਰੀ ਸਕੂਲ ਸਾਹਿਬ ਚੰਦ  ਵਿਖੇ 1.60 ਲੱਖ ਰੁਪਏ ਦੀ ਲਾਗਤ ਨਾਲ ਇਕ ਸਪੋਰਟਸ ਟਰੈਕ ਬਣਾਇਆ ਗਿਆ। ਇਸੇ ਤਰਾਂ ਸਰਕਾਰੀ ਹਾਈ ਸਕੂਲ ਸਾਹਿਬ ਚੰਦ ਵਿਖੇ 7.51 ਲੱਖ ਦੀ ਲਾਗਤ ਨਾਲ ਇੱਕ ਕਲਾਸ ਰੂਮ ਦਾ ਕੰਮ ਕਰਵਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਭਾਗ ਸਿੰਘ  ਵਿਖੇ 41.80 ਲੱਖ ਰੁਪਏ ਦੀ ਲਾਗਤ ਨਾਲ ਪੰਜ ਕਲਾਸ ਰੂਮ, ਸਕੂਲ ਦੀ ਚਾਰਦੀਵਾਰੀ ਅਤੇ ਬਾਥਰੂਮ ਦਾ ਕੰਮ ਕਰਵਾਇਆ ਗਿਆ। 

ਸਰਕਾਰੀ ਹਾਈ ਸਕੂਲ ਧੂਲਕੋਟ 20 ਲੱਖ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਅਤੇ ਕਮਰਿਆਂ ਦੀ ਮੁਰੰਮਤ ਕਰਵਾਈ ਗਈ।ਡਿੰਪੀ ਢਿੱਲੋਂ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਗੂੜੀ ਸੰਘਰ ਦੇ ਦੋ ਕਲਾਸ ਰੂਮ, ਰਿਪੇਅਰ ਅਤੇ ਚਾਰਦੀਵਾਰੀ ਤੇ 28.84 ਲੱਖ ਰੁਪਏ ਖਰਚ ਕੀਤੇ ਗਏ। 

ਇਸੇ ਤਰਾਂ ਸਰਕਾਰੀ ਹਾਈ ਸਕੂਲ ਗੂੜੀ ਸੰਘਰ ਵਿਖੇ 26.32 ਲੱਖ ਦੀ ਲਾਗਤ ਨਾਲ ਸਾਇੰਸ ਲੈਬ, ਇੱਕ ਕਲਾਸ ਰੂਮ, ਚਾਰਦੀਵਾਰੀ ਅਤੇ ਬਾਥਰੂਮ ਬਣਾਏ ਗਏ। ਇਸ ਮੌਕੇ ਸ਼ਵਿੰਦਰ ਸਿੰਘ ਕੋਟਲੀ ਕੁਆਰਡੀਨੇਟਰ, ਗੁਰਪ੍ਰੀਤ ਸਿੰਘ ਕੁਆਰਡੀਨੇਟਰ, ਡੀ.ਪੀ.ਈ.ਓ ਬਲਵਿੰਦਰ ਸਿੰਘ ਅਤੇ ਮਨੋਜ ਕੁਮਾਰ ਬੇਦੀ ਵੀ ਹਾਜ਼ਰ ਸਨ।

 

Tags: Hardeep Singh Dhillon , Gidderbaha , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD