Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

 

ਵਿਧਾਇਕ ਗੁਰਲਾਲ ਘਨੌਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਤੇਪਲਾ ਅਤੇ ਥੂਹਾ ਪਿੰਡਾਂ ’ਚ ਲੱਖਾਂ ਰੁਪਏ ਦੀ ਗਰਾਂਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ

ਪੰਜਾਬ ਸਰਕਾਰ ਨੇ ਤਿੰਨ ਸਾਲਾਂ ’ਚ ਸਕੂਲਾਂ ਦੀ ਕਾਇਆ ਕਲਪ ਕੀਤੀ : ਗੁਰਲਾਲ ਘਨੌਰ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਘਨੌਰ/ਪਟਿਆਲਾ , 16 Apr 2025

Last updated on: Apr 16, 2025, 19:01 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਹਾਈ ਸਕੂਲ ਥੂਹਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਪਲਾ ਵਿਖੇ ਲੱਖਾਂ ਰੁਪਏ ਦੀ ਗਰਾਂਟਾਂ ਨਾਲ ਹੋਏ ਵਿਕਾਸ ਕਾਰਜਾਂ ਨੂੰ ਸ. ਗੁਰਲਾਲ ਸਿੰਘ ਐਮਐਲਏ ਹਲਕਾ ਘਨੌਰ ਨੇ ਲੋਕ ਅਰਪਿਤ ਕੀਤਾ। 

ਇਸ ਉਦੇਸ਼ ਹੇਠ ਕਰਵਾਏ ਗਏ ਉਦਘਾਟਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਸ. ਗੁਰਲਾਲ ਸਿੰਘ ਘਨੌਰ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਖੇਤਰ ਵਿੱਚ ਹੋਈਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਤਿੰਨ ਸਾਲਾਂ ’ਚ ਸਕੂਲਾਂ ਦੀ ਕਾਇਆ ਕਲਪ ਕੀਤੀ ਹੈ। 

ਸਮਾਰੋਹ ਦੀ ਸ਼ੁਰੂਆਤ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਰਾਹੀਂ ਹੋਈ। ਸਕੂਲ ਮੁਖੀ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਪਲਾ ਵਿਖੇ 55 ਲੱਖ ਦੀ ਲਾਗਤ ਨਾਲ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਜਿਸ ਵਿੱਚ ਸਕੂਲ ਦੀ ਨਵੀਂ ਉਸਾਰੀ ਚਾਰਦੀਵਾਰੀ, ਦੋ ਸਮਾਰਟ ਕਲਾਸ-ਰੂਮ, ਬੈਡਮਿੰਟਨ ਗਰਾਊਂਡ ਅਤੇ ਲਾਨ ਟੈਨਿਸ ਗਰਾਊਂਡ ਦਾ ਉਦਘਾਟਨ ਕੀਤਾ ਗਿਆ। 

ਵਿਦਿਆਰਥੀਆਂ ਵੱਲੋਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀਆਂ ਵੱਖ-ਵੱਖ ਐਕਟੀਵਿਟੀਆਂ ਪ੍ਰਦਰਸ਼ਨੀ ਰਾਹੀਂ ਦਰਸਾਈਆਂ ਗਈਆਂ। ਸਮਾਰਟ ਕਲਾਸ-ਰੂਮ ਵਿੱਚ ਪ੍ਰੋਜੈਕਟਰ ਰਾਹੀਂ ਵਿਦਿਆਰਥੀਆਂ ਦੀ ਪੜ੍ਹਾਈ ਸਬੰਧੀ ਡੈਮੋ ਦਿੱਤੀ ਗਈ। ਜਿਸ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਤਰੀਕੇ ਨਾਲ ਪੜ੍ਹਾਈ ਦੇ ਮਹੱਤਵ ਬਾਰੇ ਦੱਸਿਆ ਗਿਆ।  

ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਖੇਤਰ ਦੇ ਵਿਦਿਆਰਥੀਆਂ ਲਈ ਬਹੁਤ ਉਪਰਾਲੇ ਕਰ ਰਹੀ ਹੈ ਤਾਂ ਜੋ ਹਰੇਕ ਹਰ ਬੱਚੇ ਨੂੰ ਗੁਣਵੱਤਾ ਪੂਰਨ ਸਿੱਖਿਆ ਅਤੇ ਅਨੁਕੂਲ ਸਿੱਖਣ-ਸਿਖਾਉਣ ਵਾਲਾ ਬਰਾਬਰ ਮਾਹੌਲ ਮਿਲ ਸਕੇ।

ਇਸ ਮੌਕੇ ਤੇ ਪ੍ਰਿੰਸੀਪਲ ਅਮਨਜੋਤ ਕੌਰ, ਬੀ ਐਨ ਓ ਹਰਪ੍ਰੀਤ ਸਿੰਘ ਅਤੇ ਰਚਨਾ ਰਾਣੀ ਸਕੂਲ ਮੁਖੀ ਰਜਿੰਦਰ ਕੁਮਾਰ, ਸੰਜੀਵ ਲਤਾ ਹੈੱਡ ਮਿਸਟਰੈੱਸ ਮਦਨਪੁਰ ਚਲਹੇੜੀ, ਬੇਅੰਤ ਸਿੰਘ ਹੈੱਡ ਮਾਸਟਰ ਉਗਾਣੀ, ਐਸਐਮਸੀ ਕਮੇਟੀ ਚੇਅਰਮੈਨ ਬਲਜੀਤ ਕੌਰ, ਆਪ ਆਗੂ ਗੁਰਪ੍ਰੀਤ ਸਿੰਘ, ਸਰਪੰਚ  ਰੁਪਿੰਦਰ ਸਿੰਘ, ਪਤਵੰਤੇ ਸੱਜਣ, ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਸਰਪੰਚ, ਪੰਚ,  ਪ੍ਰੋਗਰਾਮ ਹਲਕਾ ਕੋਆਰਡੀਨੇਟਰ, ਪ੍ਰੋਗਰਾਮ ਵਿਭਾਗ ਕੋਆਰਡੀਨੇਟਰ ਦੌਲਤ ਰਾਮ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਰਹੇ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD