Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੇ ਕੰਮ ਕਰ ਰਹੀ ਪੰਜਾਬ ਸਰਕਾਰ : ਰਜਨੀਸ਼ ਦਹੀਯਾ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਿਰੋਜ਼ਪੁਰ , 16 Apr 2025

Last updated on: Apr 16, 2025, 19:06 IST

ਹਲਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ ਨੇ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ 2022 ਵਿੱਚ ਚੋਣਾਂ ਤੋਂ ਪਹਿਲਾਂ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤਹਿਤ ਕੰਮ ਕਰਨ ਦੇ ਆਧਾਰ ਤੇ ਲੋਕਾਂ ਦੇ ਘਰ-ਘਰ ਤੱਕ ਪਹੁੰਚੀ ਸੀ ਅਤੇ ਪੰਜਾਬ ਵਾਸੀਆਂ ਨੇ 92 ਸੀਟਾਂ ਦੀ ਵੱਡੀ ਜਿੱਤ ਨਾਲ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਾਈ ਸੀ। 

ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਏਨਾ ਮਹਾਨ ਸ਼ਖਸੀਅਤਾਂ ਦੀ ਵਿਚਾਰਧਾਰਾ ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਸਿੱਖਿਆ, ਸਿਹਤ ਸੇਵਾਵਾਂ ਪ੍ਰਦਾਨ ਕਰਨਾ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਸੀ। 

ਉਨ੍ਹਾਂ ਕਿਹਾ ਕਿ 2017 ਵਿੱਚ ਕਾਂਗਰਸ ਦੀ ਸਰਕਾਰ ਸਮੇਂ ਆਮ ਆਦਮੀ ਪਾਰਟੀ ਨੇ ਇੱਕ ਗੱਲ ਨੋਟ ਕੀਤੀ ਸੀ ਕਿ ਹਾਈਕੋਰਟ ਵਿੱਚ ਸਰਕਾਰੀ ਵਕੀਲਾਂ ਦੀਆਂ ਪੋਸਟਾਂ ਤੇ ਅਨੁਸੂਚਿਤ ਜਾਤੀਆਂ ਲਈ ਕੋਈ ਰਾਖਵਾਂਕਰਨ ਨਹੀਂ ਸੀ। ਉਨ੍ਹਾਂ ਕਿਹਾ ਕਿ ਏ.ਜੀ. ਦਫ਼ਤਰ ਵਿੱਚ ਐਸ.ਸੀ. ਭਾਈਚਾਰੇ ਲਈ ਕੋਈ ਰਾਖਵਾਂਕਰਨ ਨਹੀਂ ਸੀ ਅਤੇ ਸਾਡੀ ਪਾਰਟੀ ਨੇ ਕਿਹਾ ਸੀ ਕਿ ਐਸ.ਸੀ. ਭਾਈਚਾਰੇ ਨੂੰ ਇਸ ਸਬੰਧੀ ਰਾਖਵਾਂਕਰਨ ਦਿੱਤਾ ਜਾਵੇਗਾ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰ ਕੇ ਵਿਖਾਇਆ ਹੈ। 

ਉਨ੍ਹਾਂ ਕਿਹਾ ਕਿ ਏ.ਜੀ. ਦਫ਼ਤਰ ਵਿੱਚ 58 ਪੋਸਟਾਂ ਦਾ ਰਾਖਵਾਂਕਰਨ ਦਿੱਤਾ ਗਿਆ ਹੈ ਵਕੀਲਾਂ ਦੀਆਂ ਪੋਸਟਾਂ ਵਾਸਤੇ ਜੋ ਕਿ ਬਹੁਤ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਹੁਣ ਐਸ.ਸੀ. ਭਾਈਚਾਰੇ ਨਾਲ ਸਬੰਧਤ ਵਕੀਲ ਸਾਹਿਬਾਨ ਨਿਆਂ ਪ੍ਰਣਾਲੀ ਦੇ ਵਿੱਚ ਸੇਵਾਵਾਂ ਕਰਨਗੇ ਅਤੇ ਉਨ੍ਹਾਂ ਦਾ ਹਾਈਕੋਰਟ ਵਿੱਚ ਜਾਣ ਦਾ ਰਾਹ ਵੀ ਪੱਧਰਾ ਹੋਵੇਗਾ। 

ਉਨ੍ਹਾਂ ਨੇ ਬਤੌਰ ਇੱਕ ਵਕੀਲ ਹੋਣ ਤੇ ਨਾਤੇ ਸਮੂਹ ਐਸ.ਸੀ. ਭਾਈਚਾਰੇ ਦੇ ਵਕੀਲਾਂ ਨੂੰ ਸਰਕਾਰ ਵੱਲੋਂ ਕੀਤੇ ਗਏ ਇਸ ਫੈਸਲੇ ਦੀ ਵਧਾਈ ਦਿੱਤੀ ਅਤੇ ਰਾਸ਼ਟਰੀ ਕੰਨਵੀਟਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵੀ ਵਚਨਬੱਧ ਹੈ ਅਤੇ ਹੁਣ ਕਣਕ ਦੀ ਵਾਢੀ ਸਮੇਂ ਮੰਡੀਆਂ ਵਿੱਚ ਸਾਰੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਬੇਅੰਤ ਸਿੰਘ, ਸਰਪੰਚ ਅਮਨਦੀਪ ਸਿੰਘ ਹਾਜ਼ਰ ਸਨ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD