Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 16 Apr 2025

Last updated on: Apr 16, 2025, 19:17 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਮੁਲਜ਼ਮ ਨੂੰ ਅਨਾਜ ਮੰਡੀ, ਕਾਹਨੂੰਵਾਨ ਦੇ ਇੱਕ ਆੜਤੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਮਾਰਕੀਟ ਕਮੇਟੀ ਕਾਹਨੂੰਵਾਨ ਨੇ ਦਸੰਬਰ 2024 ਵਿੱਚ ਉਸਦੀ ਫਰਮ 'ਤੇ ਗਲਤ ਤਰੀਕੇ ਨਾਲ 18,610 ਰੁਪਏ ਦਾ ਜੁਰਮਾਨਾ ਲਗਾ ਦਿੱਤਾ ਸੀ। ਇਸ ਮਾਮਲੇ ਨੂੰ ਹੱਲ ਕਰਨ ਦੀਆਂ ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜੂਦ, ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੇ ਜੁਰਮਾਨਾ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ। 

ਕਣਕ ਦੀ ਖਰੀਦ ਦਾ ਸੀਜ਼ਨ ਨੇੜੇ ਆ ਰਿਹਾ ਸੀ ਜਿਸ ਕਾਰਨ ਸ਼ਿਕਾਇਤਕਰਤਾ ਨੂੰ ਆਪਣੀ ਦੂਜੀ ਫਰਮ, ਜੋ ਉਸਦੀ ਮਾਤਾ ਦੇ ਨਾਮ 'ਤੇ ਰਜਿਸਟਰਡ ਹੈ, ਦੇ ਮਿਆਦ ਪੁੱਗ ਚੁੱਕੇ ਲਾਇਸੈਂਸ ਨੂੰ ਰੀਨਿਊ ਕਰਨ ਦੀ ਲੋੜ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਸਨੇ ਦੋਵਾਂ ਮਾਮਲਿਆਂ ਨੂੰ ਸੁਲਝਾਉਣ ਲਈ ਉਕਤ ਮੁਲਜ਼ਮ ਰਸ਼ਪਾਲ ਸਿੰਘ ਕੋਲ ਪਹੁੰਚ ਕੀਤੀ, ਤਾਂ ਇਸ ਮੰਡੀ ਸੁਪਰਵਾਈਜ਼ਰ ਨੇ ਰਿਸ਼ਵਤ ਵਜੋਂ 8,000 ਰੁਪਏ ਦੀ ਮੰਗ ਕੀਤੀ ਪਰ ਉਸਦੇ ਜ਼ੋਰ ਪਾਉਣ ਤੋਂ ਬਾਅਦ ਰਿਸ਼ਵਤ ਦੀ ਰਕਮ ਘਟਾ ਕੇ 7,000 ਰੁਪਏ ਕਰ ਦਿੱਤੀ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਰਸ਼ਪਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਉਕਤ ਮੁਲਜ਼ਮ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD