Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰ

ਅਣਗੌਲੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦੀ ਹਰ ਸੰਭਵ ਮਦਦ ਕਰੇਗੀ ਪੰਜਾਬ ਸਰਕਾਰ- ਡਾ. ਬਲਜੀਤ ਕੌਰ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 16 Apr 2025

Last updated on: Apr 17, 2025, 09:10 IST

“ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਸਮਾਜ ਦੇ ਅਣਗੌਲੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਐਨ.ਜੀ.ਓਜ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ।” ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗਾਂ ਦੇ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। 

ਉਹ ਅੱਜ ਸੁਸਾਇਟੀ ਫਾਰ ਵੈਲਫੇਅਰ ਆਫ ਹੈਂਡੀਕੈਪਡ ਦੇ 58ਵੇਂ ਸਥਾਪਨਾ ਦਿਵਸ ਮੌਕੇ ਡੈਫ ਐਂਡ ਬਲਾਇੰਡ ਸਕੂਲ, ਪਿੰਡ ਸੈਫਦੀਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਸ਼ਿਰਕਤ ਕਰਨ ਪੁੱਜੇ ਹੋਏ ਸਨ। ਉਨ੍ਹਾਂ ਨੇ ਕਿਹਾ ਕਿ ਦਿਵਿਆਂਗ ਬੱਚਿਆਂ ਦੀ ਅਵਾਜ਼ ਤੇ ਸੋਚ ਨੂੰ ਅਜਿਹੀਆਂ ਸੰਸਥਾਵਾਂ ਦੀ ਮਦਦ ਨਾਲ ਬਹੁਤ ਦੂਰ ਤੱਕ ਪਹੁੰਚਾਇਆ ਜਾਵੇਗਾ, ਜਿੱਥੇ ਤੱਕ ਇਹ ਪਹੁੰਚਣ ਦੀ ਹੱਕਦਾਰ ਹੈ।

ਇਸ ਮੌਕੇ ਡਾ. ਬਲਜੀਤ ਕੌਰ ਨੇ ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਵੱਲੋਂ ਬੋਲਣ, ਸੁਨਣ ਅਤੇ ਦੇਖਣ ਤੋਂ ਅਸਮਰੱਥ ਬੱਚਿਆਂ ਦੀ ਭਲਾਈ ਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸੁਸਾਇਟੀ ਨੂੰ ਸਕੂਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਲਈ ਸਮਾਜ ਦੇ ਹਰ ਵਰਗ ਨੂੰ ਨਾਲ ਲੈਕੇ ਚੱਲ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਪਰੰਤੂ ਕਿਤੇ ਨਾ ਕਿਤੇ ਕੋਈ ਫਰਕ ਰਹਿ ਜਾਂਦਾ ਹੈ ਅਤੇ ਇਹ ਫਰਜ ਅਜਿਹੀਆਂ ਸੰਸਥਾਵਾਂ ਹੀ ਦੂਰ ਕਰਦੀਆਂ ਹਨ।

ਡਾ. ਬਲਜੀਤ ਕੌਰ ਨੇ ਮੁਕਤਸਰ ਜ਼ਿਲ੍ਹੇ ਵਿੱਚ ਆਪਣੇ ਵੱਲੋਂ ਲੋਕਾਂ ਦੀਆਂ ਅੱਖਾਂ ਦੀਆਂ ਬਿਮਾਰੀਆਂ ਦਾ ਇਲਾਜ ਕਰਨ ਦਾ ਤਜਰਬਾ ਸਾਂਝਾ ਕਰਦਿਆਂ ਅਪੀਲ ਕੀਤੀ ਕਿ ਸਾਨੂੰ ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ਕਰਨ ਦੀ ਜਿਉਂਦੇ ਜੀਅ ਪ੍ਰਣ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਜਨਮ ਤੋਂ ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਪ੍ਰੰਤੂ ਵਿਸ਼ਵ ਪ੍ਰਸਿੱਧ ਹਸਤੀ, ਹੈਲਨ ਕੇਲਰ ਦੀ ਉਦਾਹਰਣ ਦਿੰਦਿਆਂ ਡੈਫ ਐਂਡ ਬਲਾਇੰਡ ਸਕੂਲ ਦੇ ਅਧਿਆਪਕਾਂ ਦੀ ਪ੍ਰਸ਼ੰਸਾ ਕਰਦਿਆਂ ਆਖਿਆ ਕਿ ਇਹਨਾਂ ਵੱਲੋਂ ਦਿਖਾਏ ਰਸਤੇ ਸਦਕਾ ਇਹ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰ ਰਹੇ ਹਨ।

ਸੁਸਾਇਟੀ ਦੇ ਸਕੱਤਰ ਕਰਨਲ ਕਰਮਿੰਦਰ ਸਿੰਘ ਦੀ ਅਗਵਾਈ ਹੇਠਲੇ ਇਸ ਸਮਾਗਮ ਵਿੱਚ ਪਟਿਆਲਾ ਸਕੂਲ ਫਾਰ ਦੀ ਡੈੱਫ਼, ਸਕੂਲ ਫਾਰ ਦੀ ਬਲਾਇੰਡ ਅਤੇ ਪਟਿਆਲਾ ਸਕੂਲ ਫਾਰ ਦੀ ਡੈੱਫ਼ ਬਲਾਇੰਡ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬੱਚੇ ਕਿਸੇ ਵੀ ਪਾਸੋਂ ਵਿਹੂਣੇ ਨਹੀਂ ਸਗੋਂ ਵਿਲੱਖਣ ਕਲਾ ਦੇ ਮਾਲਕ ਹਨ ਅਤੇ ਸਰੀਰਕ ਪੱਖੋਂ ਚੁਣੌਤੀ ਭਰਪੂਰ ਬੱਚਿਆਂ ਨੂੰ ਅੱਗੇ ਵਧਣ ਤੋਂ ਕੋਈ ਨਹੀਂ ਰੋਕ ਸਕਦਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਰੀਰਕ ਪੱਖੋਂ ਕਿਸੇ ਅੰਗ ਤੋਂ ਵਾਂਝੇ ਹੋਣ ਨਾਲ ਕੋਈ ਵਿਅਕਤੀ ਅਧੂਰਾ ਨਹੀਂ ਹੁੰਦਾ ਸਗੋਂ ਮਾਨਸਿਕ ਤੌਰ 'ਤੇ ਅਧੂਰੇ ਹੋਣਾ ਵੱਡੀ ਘਾਟ ਹੈ, ਇਸ ਲਈ ਅਜਿਹੇ ਬੱਚਿਆਂ ਲਈ ਕੰਮ ਕਰ ਰਹੀ ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਦੀ ਮਦਦ ਲਈ ਪੰਜਾਬ ਸਰਕਾਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਆਪਣੇ ਆਪ ਨੂੰ ਪੱਛੜ ਗਿਆ ਸਮਝਣ ਵਾਲੇ ਲੋਕਾਂ ਲਈ ਕੰਮ ਕਰਨ ਵਾਲੀਆਂ ਐਨ.ਜੀ.ਓਜ਼ ਦੀ ਜਿੰਨੀ ਵੀ ਪ੍ਰਸ਼ੰਸਾ ਕੀਤੀ ਜਾਵੇ, ਉਨੀ ਥੋੜੀ ਹੈ ਇਸ ਲਈ ਭਗਵੰਤ ਸਿੰਘ ਮਾਨ ਸਰਕਾਰ ਵੀ ਅਜਿਹੀਆਂ ਸੰਸਥਾਵਾਂ ਨੂੰ ਨਾਲ ਲੈਕੇ ਚੱਲ ਰਹੀ ਹੈ।

ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਦੇ ਸਕੱਤਰ ਕਰਨਲ ਕਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੂਲ ਵਿੱਚ ਪੰਜਾਬ ਸਮੇਤ 13 ਰਾਜਾਂ ਦੇ 450 ਤੋਂ ਵੱਧ ਦਿਵਿਆਂਗ ਵਿਦਿਆਰਥੀ ਪੜ੍ਹਦੇ ਹਨ ਤੇ ਉਨ੍ਹਾਂ ਨੂੰ ਸਮਰੱਥ ਬਣਾਉਣਾ ਸਾਡੇ ਲਈ ਚੁਣੌਤੀ ਭਰਿਆ ਹੁੰਦਾ ਹੈ।ਉਨ੍ਹਾਂ ਕਿਹਾ ਕਿ ਇਹ ਸੁਸਾਇਟੀ 58 ਸਾਲਾਂ ਤੋਂ ਅਜਿਹੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰ ਰਹੀ ਹੈ।

ਇਸ ਮੌਕੇ ਏ.ਡੀ.ਸੀ. (ਜ) ਇਸ਼ਾ ਸਿੰਗਲ, ਸੁਸਾਇਟੀ ਦੇ ਖ਼ਜ਼ਾਨਚੀ ਪਵਨ ਗੋਇਲ, ਬ੍ਰਿਗੇਡੀਅਰ ਆਰ ਐਸ ਮਾਨ, ਜਗਜੀਤ ਸਰੀਨ, ਰੂਪ ਕੰਬੋਜ, ਐਸ ਕੇ ਕੋਛੜ, ਬਾਬਾ ਗੁਰਨਾਮ ਸਿੰਘ, ਸ਼ਿਵ ਦੱਤ ਯੂਕੇ, ਡੈਫ ਸਕੂਲ ਦੇ ਪ੍ਰਿੰਸੀਪਲ ਰੇਨੂੰ ਸਿੰਗਲਾ, ਬਲਾਇੰਡ ਸਕੂਲ ਦੇ ਪ੍ਰਿੰਸੀਪਲ ਕਵਿਤਾ ਤੋਂ ਇਲਾਵਾ ਵੱਡੀ ਗਿਣਤੀ ਦਿਵਿਆਂਗ ਬੱਚੇ ਅਤੇ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੇ ਵੀ ਸ਼ਿਰਕਤ ਕੀਤੀ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD