Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਈਡੀ ਦਫ਼ਤਰ ਦੇ ਬਾਹਰ ਵਿਸ਼ਾਲ ਪ੍ਰਦਰਸ਼ਨ

ਜਾਅਲੀ ਬਿਰਤਾਂਤ ਸਿਰਜ ਕੇ ਡਰਪੋਕ ਮੋਦੀ ਗਾਂਧੀ ਪਰਿਵਾਰ ਦੇ ਅਕਸ ਨੂੰ ਖ਼ਰਾਬ ਕਰਨਾ ਚਾਹੁੰਦਾ ਹੈ: ਵੜਿੰਗ

Amrinder Singh Raja Warring, Congress, Punjab Congress, Amarinder Singh Raja Warring, Balbir Singh Sidhu, Protest, Agitation, Demonstration

Web Admin

Web Admin

5 Dariya News

ਚੰਡੀਗੜ੍ਹ , 16 Apr 2025

Last updated on: Apr 17, 2025, 10:36 IST

ਪੰਜਾਬ ਕਾਂਗਰਸ ਨੇ ਅੱਜ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਚਾਰਜਸ਼ੀਟ ਖ਼ਿਲਾਫ਼ ਵਿਸ਼ਾਲ ਪ੍ਰਦਰਸ਼ਨ ਕੀਤਾ।ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ 'ਚ ਸੈਂਕੜੇ ਕਾਂਗਰਸੀ ਕਾਰਕੁਨ ਪੰਜਾਬ ਕਾਂਗਰਸ ਭਵਨ ਵਿਖੇ ਇਕੱਠੇ ਹੋਏ ਅਤੇ ਬਾਅਦ 'ਚ ਸੈਕਟਰ 9 ਸਥਿਤ ਈ.ਡੀ ਦਫਤਰ ਵੱਲ ਮਾਰਚ ਕੀਤਾ।

ਇਸ ਮੌਕੇ ਵੜਿੰਗ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਗਾਂਧੀ ਪਰਿਵਾਰ ਵਿਰੁੱਧ ਝੂਠਾ ਬਿਆਨ ਅਤੇ ਧਾਰਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਵੀ ਜਾਣਦੇ ਹਨ ਕਿ ਇਸ ਕੇਸ ਵਿੱਚ ਕੁਝ ਵੀ ਨਹੀਂ ਹੈ ਅਤੇ ਕਿਸੇ ਵੀ ਜਾਂਚ ਲੲੳਿ ਬੇਬੁਨਿਆਦ ਹੈ।ਪਰ, ਪੀਸੀਸੀ ਪ੍ਰਧਾਨ ਨੇ ਅੱਗੇ ਕਿਹਾ, ਮੋਦੀ ਈਡੀ ਦੀ ਦੁਰਵਰਤੋਂ ਕਰਨਾ ਚਾਹੁੰਦੇ ਹਨ, ਉਹ ਸ੍ਰੀਮਤੀ ਸੋਨੀਆ ਗਾਂਧੀ ਅਤੇ ਸ੍ਰੀ ਰਾਹੁਲ ਗਾਂਧੀ ਵਿਰੁੱਧ ਭ੍ਰਿਸ਼ਟਾਚਾਰ ਦੀ ਧਾਰਨਾ ਬਣਾਉਣਾ ਚਾਹੁੰਦੇ ਹਨ।

ਵੜਿੰਗ ਨੇ ਕਿਹਾ, ਯੂਪੀਏ ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਮੋਦੀ ਨੂੰ ਗਾਂਧੀ ਦੀ ਭੂਮਿਕਾ ਦੇ ਵਿਰੁੱਧ ਇੱਕ ਵੀ ਚੀਜ਼ ਨਹੀਂ ਲੱਭੀ ਅਤੇ ਫਿਰ ਉਸਨੇ ਨੈਸ਼ਨਲ ਹੈਰਾਲਡ ਦਾ ਮੁੱਦਾ ਚੁੱਕਿਆ। ਮੋਦੀ ਦੇ ਇਲਜ਼ਾਮ ਅਨੁਸਾਰ ਲਾਂਡਰਿੰਗ ਕੀਤੀ ਗਈ ਰਕਮ ਕਿੱਥੇ ਹੈ? ਉਨ੍ਹਾਂ ਸਵਾਲ ਕੀਤਾ ਕਿ ਜੇਕਰ ਮੋਦੀ ਇਹ ਮੰਨਦੇ ਹਨ ਕਿ ਉਹ ਆਪਣੇ ਫਰਜ਼ੀ ਬਿਆਨਾਂ ਨਾਲ ਗਾਂਧੀਆਂ ਨੂੰ ਬਦਨਾਮ ਕਰ ਸਕਦੇ ਹਨ ਤਾਂ ਉਹ ਬੁਰੀ ਤਰ੍ਹਾਂ ਗਲਤ ਹੈ।

ਲੁਧਿਆਣਾ ਦੇ ਸੰਸਦ ਮੈਂਬਰ ਨੇ ਮੋਦੀ 'ਤੇ ਵਿਅੰਗ ਕੀਤਾ ਕਿ ਉਹ ਦੇਸ਼ ਲਈ ਗਾਂਧੀ ਪਰਿਵਾਰ ਦੀਆਂ ਮਹਾਨ ਕੁਰਬਾਨੀਆਂ ਦੇ ਇਤਿਹਾਸ ਲਈ ਈਰਖਾ ਮਹਿਸੂਸ ਕਰ ਰਹੇ ਹਨ। “ਮੋਦੀ ਨੂੰ ਇਨ੍ਹਾਂ ਕੁਰਬਾਨੀਆਂ ਨਾਲ ਮੇਲ ਖਾਣ ਲਈ ਸੱਤ ਜਨਮ ਲੈਣੇ ਪੈਣਗੇ”, ਉਸਨੇ ਟਿੱਪਣੀ ਕਰਦਿਆਂ ਕਿਹਾ, ਹੁਣ ਉਹ (ਮੋਦੀ) ਸਿਰਫ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਕੇ ਅਨੰਦ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਇਸ ਮੌਕੇ ‘ਤੇ ਪ੍ਰਤਾਪ ਸਿੰਘ ਬਾਜਵਾ ਸੀ.ਐਲ.ਪੀ ਲੀਡਰ, ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਉਪ ਮੁੱਖ ਮੰਤਰੀ, ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਸ਼ੇਰ ਸਿੰਘ ਘੁਬਾਇਆ ਐਮ.ਪੀ., ਜਸਬੀਰ ਸਿੰਘ ਡਿੰਪਾ ਸਾਬਕਾ ਐਮ.ਪੀ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਕੀਰਤ ਸਿੰਘ ਕੋਟਲੀ, ਰਜ਼ੀਆ ਸੁਲਤਾਨਾ, ਜਨਰਲ ਕੈਪਟਨ ਸੰਦੀਪ ਸਿੰਘ ਸੰਧੂ ਸੁਖਬਿੰਦਰ ਸਿੰਘ ਸਰਕਾਰੀਆ, ਹੰਸ ਰਾਜ ਜੋਸਨ, ਮਹਿੰਦਰ ਕੁਮਾਰ, ਹਰਜੀਤ ਸਿੰਘ ਸਾਬਕਾ ਮੰਤਰੀ, ਹਰਜੀਤ ਸਿੰਘ ਲਾਲੀ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਸਮਾਣਾ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ, ਪਰਮਿੰਦਰ ਸਿੰਘ ਪਿੰਕੀ, ਲਖਵੀਰ ਸਿੰਘ ਲੱਖਾ ਸਾਬਕਾ ਵਿਧਾਇਕ, ਹਰਿੰਦਰ ਸਿੰਘ ਹੈਰੀ ਮਾਨ, ਦੀਪਇੰਦਰ ਸਿੰਘ ਢਿੱਲੋਂ, ਵਿਕਰਮ ਸਿੰਘ ਬਾਜਵਾ, ਗਗਨਦੀਪ ਸਿੰਘ ਬੌਬੀ ਚੇਅਰਮੈਨ ਆਰ.ਜੀ.ਪੀ.ਆਰ.ਐਸ.,ਗੁਰਦਵਿੰਦਰ ਸਿੰਘ ਵੈਦ, ਅਜੈ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਐਸ.ਬੀ.ਐਸ.ਨਗਰ, ਅਸ਼ਵਨੀ ਸ਼ਰਮਾ, ਗੁਰਤੇਜ ਸਿੰਘ ਪੰਨੂ ਚੇਅਰਮੈਨ ਸੋਸ਼ਲ ਮੀਡੀਆ, ਭਗਵੰਤ ਪਾਲ ਸਿੰਘ ਸੱਚਰ, ਕਾਮਲ ਅਮਰ ਸਿੰਘ ਰਾਏਕੋਟ ਸਮੇਤ ਕਈ ਹੋਰ ਆਗੂ ਹਾਜ਼ਰ ਸਨ।

 

Tags: Amrinder Singh Raja Warring , Congress , Punjab Congress , Amarinder Singh Raja Warring , Balbir Singh Sidhu , Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD