Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਮ ਆਦਮੀ ਪਾਰਟੀ ਨੇ ਹਮੇਸ਼ਾ ਡਾ. ਬੀ.ਆਰ. ਅੰਬੇਡਕਰ ਜੀ ਦੇ ਸਿਧਾਂਤਾ ’ਤੇ ਪਹਿਰਾ ਦਿੱਤੈ : ਰਮਨ ਅਰੋੜਾ

ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਨੇ ਏ.ਜੀ. ਆਫਿਸ ’ਚ ਵਕੀਲਾਂ ਦੀ ਨਿਯੁਕਤੀ ’ਚ ਰਾਖਵੇਂਕਰਨ ਦੀ ਕੀਤੀ ਸ਼ਲਾਘਾ

Raman Arora, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲੰਧਰ , 16 Apr 2025

Last updated on: Apr 17, 2025, 12:00 IST

ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੇ ਦਿਨ ਤੋਂ ਹੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਸਿਧਾਂਤਾ ’ਤੇ ਲਗਾਤਾਰ ਪਹਿਰਾ ਦੇ ਰਹੀ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਦਲਿਤ ਭਾਈਚਾਰੇ ਨੂੰ ਆਪਣੇ ਫਾਇਦੇ ਲਈ ਇਸਤੇਮਾਲ ਕੀਤਾ ਹੈ। ਇਹ ਵਿਚਾਰ ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਪ੍ਰਗਟ ਕੀਤੇ। 

ਉਨ੍ਹਾਂ ਕਿਹਾ ਕਿ ਸਰਕਾਰ ਦੇ ਗਠਨ ਦੇ ਪਹਿਲੇ ਦਿਨ ਹੀ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ.ਅੰਬੇਡਕਰ ਜੀ ਦੀਆਂ ਤਸਵੀਰਾਂ ਲਗਾਈਆਂ ਜਾਣ ਜਦਕਿ ਪਿਛਲੀਆਂ ਸਰਕਾਰਾਂ ਦੌਰਾਨ ਤਤਕਾਲੀ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਵਿੱਚ ਆਪਣੀਆਂ ਹੀ ਤਸਵੀਰਾਂ ਲਗਵਾਉਂਦੇ ਰਹੇ। 

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਕੌਂਸਲਰ ਅਸ਼ਵਨੀ ਅਗਰਵਾਲ ਸਮੇਤ ਪ੍ਰੈਸ ਕਾਨਫਰੰਸ ਵਿੱਚ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਡਾ. ਅੰਬੇਡਕਰ ਜੀ ਦੀ ਸੋਚ ਸੀ ਕਿ ਸਮਾਜ ਵਿੱਚ ਸਭ ਨੂੰ ਬਰਾਬਰੀ ਦਾ ਅਧਿਕਾਰ ਮਿਲੇ ਅਤੇ ਸਿੱਖਿਆ ਦੀ ਤਾਕਤ ਹਰ ਨਾਗਰਿਕ ਕੋਲ ਹੋਵੇ। ਇਸੇ ਸੋਚ ’ਤੇ ਪਹਿਰਾ ਦਿੰਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ। 

ਸਰਕਾਰੀ ਸਕੂਲਂ ਵਿੱਚ ਅਜਿਹੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਹਨ, ਜਿਸ ਸਦਕਾ ਸਰਕਾਰੀ ਸਕੂਲਾਂ ਦਾ ਸਿੱਖਿਆ ਦਾ ਪੱਧਰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਸੋਚ ਦੀ ਬਦੌਲਤ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਸੁਧਾਰ ਦੇਖਣ ਨੂੰ ਮਿਲਿਆ ਹੈ।

ਰਮਨ ਅਰੋੜਾ ਨੇ ਅੱਗੇ ਕਿਹਾ ਕਿ ਸਰਕਾਰ ਨੇ ਪਹਿਲੀ ਵਾਰ ਐਡਵੋਕੇਟ ਜਨਰਲ ਆਫਿਸ ਵਿੱਚ ਸਰਕਾਰੀ ਵਕੀਲਾਂ ਦੀ ਨਿਯੁਕਤੀ ਵਿੱਚ ਰਾਖਵਾਂਕਰਨ ਲਾਗੂ ਕੀਤਾ ਹੈ। ਲੰਮੇ ਸਮੇਂ ਤੋਂ 58 ਅਸਾਮੀਆਂ ਖਾਲੀ ਪਈਆਂ ਸਨ, ਜਿਨ੍ਹਾਂ ਨੂੰ ਰਾਖਵੇਂਕਰਨ ਦੇ ਮਾਧਿਅਮ ਨਾਲ ਭਰਿਆ ਗਿਆ ਤਾਂ ਜੋ ਦਲਿਤ ਭਾਈਚਾਰੇ ਦੇ ਵਕੀਲਾਂ ਨੂੰ ਉਨ੍ਹਾਂ ਦਾ ਅਧਿਕਾਰ ਮਿਲ ਸਕੇ। 

ਇਸ ਦੇ ਲਈ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਗਿਆ, ਖਾਸ ਕਰ ਆਮਦਨ ਨਾਲ ਸਬੰਧਤ ਸ਼ਰਤ ਵਿੱਚ ਭਾਰੀ ਛੋਟ ਦੇ ਕੇ ਐਸ.ਸੀ. ਭਾਈਚਾਰੇ ਦੇ ਵਕੀਲਾਂ ਲਈ ਏ.ਜੀ. ਆਫਿਸ ਵਿੱਚ ਨਿਯੁਕਤੀ ਦਾ ਰਾਹ ਸਾਫ਼ ਕੀਤਾ। ਉਨ੍ਹਾਂ ਕਿਹਾ ਕਿ 2017 ਵਿੱਚ ਜਦ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੀ ਭੂਮਿਕਾ ਨਿਭਾਅ ਰਹੀ ਸੀ, ਉਦੋਂ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਇਆ ਗਿਆ ਸੀ ਪਰ ਤਤਕਾਲੀ ਕਾਂਗਰਸ ਸਰਕਾਰ ਨੇ ਇਸ ਮੁੱਦੇ ਨੂੰ ਅਣਦੇਖਿਆ ਕਰ ਦਿੱਤਾ ਪਰ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਸ ਮੁੱਦੇ ’ਤੇ ਪਹਿਲੇ ਦਿਨ ਤੋਂ ਕੰਮ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਅੱਜ ਏ.ਜੀ.ਆਫਿਸ ਵਿੱਚ ਸਰਕਾਰੀ ਵਕੀਲਾਂ ਦੀਆਂ ਨਿਯੁਕਤੀਆਂ ਰਾਖਵੇਂਕਰਨ ਦੇ ਮਾਧਿਅਮ ਨਾਲ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਹੋ ਰਹੀਆਂ ਹਨ। 

ਉਨ੍ਹਾਂ ਸਮੂਹ ਵਕੀਲ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਜਿਸ ਦੀ ਬਦੌਲਤ ਅੱਜ ਦਲਿਤ ਭਾਈਚਾਰੇ ਦੇ ਵਕੀਲਾਂ ਨੂੰ ਹਾਈਕੋਰਟ ਤੱਕ ਸਰਕਾਰੀ ਵਕੀਨ ਬਣ ਕੇ ਆਪਣੀ ਆਵਾਜ਼ ਉਠਾਉਣ ਦਾ ਅਧਿਕਾਰ ਮਿਲਿਆ ਹੈ।

 

Tags: Raman Arora , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD