Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਕਾਰੀ ਕਾਲਜ ਰੂਪਨਗਰ ਵਿਖੇ ਮਹਿਲਾ ਸਸ਼ਕਤੀਕਰਨ ਦੇ ਸੰਬੰਧ ਵਿਚ ਕਰਵਾਇਆ ਪ੍ਰੋਗਰਾਮ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਕੀਤੀ ਗਈ ਸ਼ਿਰਕਤ

Raj Lali Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਰੂਪਨਗਰ , 16 Apr 2025

Last updated on: Apr 17, 2025, 13:05 IST

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵਲੋਂ ਸਰਕਾਰੀ ਕਾਲਜ ਰੂਪਨਗਰ ਵਿਖੇ ਮਹਿਲਾ ਸਸ਼ਕਤੀਕਰਨ ਦੇ ਸੰਬੰਧ ਵਿਚ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ। ਇਸ ਮੌਕੇ ਤੇ ਸ਼੍ਰੀਮਤੀ ਰਾਜ ਲਾਲੀ ਗਿੱਲ, ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਵਿਸ਼ੇਸ਼ ਤੌਰ ਤੇ ਔਰਤਾਂ ਅਤੇ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦੇ ਹੋਏ, ਉਨ੍ਹਾਂ ਦੇ ਸ਼ਕਤੀਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। 

ਉਨ੍ਹਾਂ ਕਿਹਾ ਕਿ ਔਰਤਾਂ ਅਤੇ ਬੱਚੇ ਸਮਾਜ ਵਿੱਚ ਵਿਸ਼ੇਸ਼ ਥਾਂ ਰੱਖਦੇ ਹਨ ਅਤੇ ਸਰਕਾਰਾਂ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਕਨੂੰਨ ਬਣਾਉਣ ਤੋਂ ਇਲਾਵਾ ਰਾਸ਼ਟਰੀ ਅਤੇ ਰਾਜ ਪੱਧਰ ਤੇ ਕਮਿਸ਼ਨ ਵੀ ਕਾਇਮ ਕੀਤੇ ਗਏ ਹਨ। ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੂੰ ਸਖੀ ਵਨ ਸਟੌਪ ਸੈਂਟਰ, ਮਹਿਲਾ ਹੈਲਪਲਾਈਨ 181, ਘਰੇਲੂ ਹਿੰਸਾ ਐਕਟ, ਪੋਕਸੋ ਐਕਟ ਬਾਰੇ ਸੈਂਟਰ ਐਡਮਿਨ ਵਨ ਸਟੌਪ ਸੈਂਟਰ ਰੂਪਨਗਰ ਸ਼੍ਰੀਮਤੀ ਕੰਵਲਜੀਤ ਕੌਰ ਵਲੋਂ ਜਾਣਕਾਰੀ ਦਿੱਤੀ ਗਈ।

ਇਸ ਦੇ ਨਾਲ ਹੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸੋਸ਼ਲ ਵਰਕਰ ਮਨਿੰਦਰ ਕੌਰ ਵਲੋਂ ਚਾਇਲਡ ਹੈਲਪਲਾਈਨ 1098 ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੈਨਲ ਐਡਵੋਕੇਟ ਸ਼੍ਰੀ ਬਰਿੰਦਰ ਸਿੰਘ ਅਤੇ ਸ਼੍ਰੀਮਤੀ ਭਗਵੰਤ ਕੌਰ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਵੱਲੋਂ "ਬੇਟੀ ਬਚਾਓ, ਬੇਟੀ ਪੜ੍ਹਾਓ" ਸਕੀਮ ਤਹਿਤ ਕਾਲਜ ਦੀਆਂ ਲੜਕੀਆਂ ਨੂੰ ਇਨਾਮ ਵੰਡੇ ਗਏ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਰੂਪਨਗਰ ਸ਼੍ਰੀਮਤੀ ਸ਼ਰੂਤੀ ਸ਼ਰਮਾ ਦੇ "ਬੇਟੀ ਬਚਾਓ, ਬੇਟੀ ਪੜ੍ਹਾਓ" ਸਕੀਮ ਦੇ ਅਧੀਨ ਉਪਰਾਲੇ ਸਦਕਾ ਆਈ.ਟੀ.ਆਈ (ਲੜਕੀਆਂ) ਰੂਪਨਗਰ ਵਿਖੇ ਸੈਲਫ ਡਿਫੈਂਸ/ਮਾਰਸ਼ਲ ਆਰਟਸ ਦੀ ਟਰੇਨਿੰਗ ਦਿੱਤੀ ਗਈ। 

ਜਿਸ ਵਿਚ ਟਰੇਨਿੰਗ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਵਲੋਂ ਸਰਟੀਫਿਕੇਟ ਦਿੱਤੇ ਗਏ। ਇਸ ਮੌਕੇ ਮਹਿਲਾਵਾਂ ਵਲੋਂ ਚਲਾਏ ਜਾ ਰਹੇ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰਾਂ ਵਲੋਂ ਸਟਾਲ ਲਗਾਏ ਗਏ ਅਤੇ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਵਲੋਂ ਇਨ੍ਹਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਆਤਮਨਿਰਭਰਤਾ ਵੱਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। 

ਇਸ ਤੋਂ ਇਲਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਸਖੀ ਵਨ ਸਟਾਪ ਸੈਂਟਰ, ਸਿਵਲ ਹਸਪਤਾਲ ਦਾ ਵੀ ਦੌਰਾ ਵੀ ਕੀਤਾ ਗਿਆ ਅਤੇ ਉਨ੍ਹਾਂ ਔਰਤਾਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਉਥੇ ਦਿੱਤੀ ਜਾ ਰਹੀਆਂ ਸੇਵਾਵਾਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਵੀ ਕੀਤੀ।  ਇਸ ਦੇ ਨਾਲ ਹੀ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਵਲੋਂ ਵੁਮੈਨ ਸੈਲ ਰੂਪਨਗਰ ਦਾ ਦੌਰਾ ਵੀ ਕੀਤਾ ਗਿਆ ਜਿੱਥੇ ਕਿ ਉਨ੍ਹਾਂ ਵਲੋਂ ਆਈਆਂ ਹੋਈਆਂ ਮਹਿਲਾਵਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਗਈਆਂ।

ਇਸ ਮੌਕੇ ਐੱਸਪੀ ਸ. ਚੰਦ ਸਿੰਘ, ਉਪ ਮੰਡਲ ਮੈਜਿਸਟਰੇਟ ਰੂਪਨਗਰ ਸ਼੍ਰੀ ਸਚਿਨ ਪਾਠਕ, ਡਿਪਟੀ ਡਾਇਰੈਕਟਰ ਪੰਜਾਬ ਰਾਜ ਮਹਿਲਾ ਕਮਿਸ਼ਨ ਸ਼੍ਰੀ ਨਿਖਿਲ ਅਰੋੜਾ, ਜ਼ਿਲ੍ਹਾ ਪ੍ਰੋਗਰਾਮ ਅਫਸਰ ਰੂਪਨਗਰ ਸ਼੍ਰੀਮਤੀ ਸ਼ਰੂਤੀ ਸ਼ਰਮਾ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਾਜਿੰਦਰ ਕੌਰ, ਪ੍ਰਿੰਸੀਪਲ ਸਰਕਾਰੀ ਕਾਲਜ ਰੋਪੜ ਸ. ਜਤਿੰਦਰ ਸਿੰਘ ਗਿੱਲ, ਪ੍ਰੋ ਨਿਰਮਲ ਬਰਾੜ, ਡਾ. ਜਤਿੰਦਰ ਕੁਮਾਰ, ਪ੍ਰੋ. ਹਰਜੀਤ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD