Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਪੰਜਾਬ ਸਿੱਖਿਆ ਕ੍ਰਾਂਤੀ : ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਸਾਢੇ ਤਿੰਨ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਸਕੂਲਾਂ ਵਿੱਚ ਉਦਘਾਟਨ

ਪਿੰਡਾਂ ਦੇ ਵਿਕਾਸ ਲਈ 96 ਲੱਖ ਰੁਪਏ ਦੀ ਹੋਰ ਗਰਾਂਟ ਦੇਣ ਦਾ ਕੀਤਾ ਐਲਾਨ

Amandeep Singh Goldy Musafir, Amandeep Singh Goldy, Balluana,  Fazilka, Abohar, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਸੀਤੋ ਗੁੰਨੋ (ਫਾਜ਼ਿਲਕਾ) , 16 Apr 2025

Last updated on: Apr 17, 2025, 13:15 IST

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਅੱਜ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਸੀਤੋ ਗੁੰਨੋ ਅਤੇ ਹਿੰਮਤਪੁਰਾ ਦਾ ਦੌਰਾ ਕਰਕੇ ਇੱਥੋਂ ਦੇ ਸਰਕਾਰੀ ਸਕੂਲਾਂ ਵਿੱਚ 3 ਕਰੋੜ 52 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕ ਸਮਰਪਿਤ ਕੀਤੇ। ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਕਦੇ ਵੀ ਸਕੂਲਾਂ ਲਈ ਇਨੀ ਗਰਾਂਟ ਨਹੀਂ ਆਈ ਸੀ। 

ਉਨਾਂ ਨੇ ਕਿਹਾ ਕਿ ਹਲਕੇ ਦੇ ਵਿਕਾਸ ਲਈ 100 ਕਰੋੜ ਰੁਪਏ ਤੋਂ ਜਿਆਦਾ ਸਿਰਫ ਸਕੂਲਾਂ ਵਿੱਚ ਭੇਜੇ ਗਏ ਹਨ ਅਤੇ 15 ਕਰੋੜ ਰੁਪਏ ਨਾਲ ਪਿੰਡ ਸੁਖਚੈਨ ਵਿੱਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸਰਕਾਰੀ ਕਾਲਜ ਬਣਾਇਆ ਹੈ। ਉਹਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਬੱਲੂਆਣਾ ਹਲਕੇ ਨਾਲ ਭੇਦਭਾਵ ਕਰਦੀਆਂ ਰਹੀਆਂ ਹਨ ਪਰ ਵਰਤਮਾਨ ਸਰਕਾਰ ਹਲਕੇ ਦੇ ਲੋਕਾਂ ਦੀਆਂ ਆਸਾਂ ਤੇ ਉਮੀਦਾਂ ਤੇ ਖਰੀ ਉਤਰ ਰਹੀ ਹੈ।

ਵਿਧਾਇਕ ਨੇ ਕਿਹਾ ਕਿ ਸਿੱਖਿਆ ਖੇਤਰ ਦੇ ਉਥਾਨ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਉਪਰਾਲੇ ਕੀਤੇ ਗਏ ਹਨ ਜਿਸ ਤਹਿਤ ਅਧਿਆਪਕਾਂ ਨੂੰ ਵਿਸ਼ਵ ਵਿਆਪੀ ਸੰਸਥਾਵਾਂ ਤੋਂ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਸਾਡੇ ਵਿਦਿਆਰਥੀਆਂ ਨੂੰ ਬਿਹਤਰ ਅਧਿਆਪਣ ਦਿੱਤਾ ਜਾ ਸਕੇ। ਇਸ ਮੌਕੇ ਗੁਰਿੰਦਰ ਸਿੰਘ ਨੋਡਲ ਅਫਸਰ, ਡੀਐਨਓ ਵਿਜੇਪਾਲ ਸੀਐਚਟੀ ਅਭਿਜੀਤ ਵਧਵਾ,  ਅਕਸ਼ੇ ਬਿਸ਼ਨੋਈ ਤੋਂ ਇਲਾਵਾ ਹੋਰ ਇਲਾਕੇ ਦੇ ਆਗੂ ਹਾਜ਼ਰ ਸਨ।

ਸਕੂਲਾਂ ਅਤੇ ਪਿੰਡਾਂ ਦੇ ਵਿਕਾਸ ਲਈ ਇਸ ਪ੍ਰਕਾਰ ਕੀਤਾ ਜਾ ਰਿਹਾ ਹੈ ਖਰਚ

ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਸੀਤੋ ਗੁਨੋ ਵਿਖੇ ਇਕ ਕਰੋੜ 58 ਲੱਖ 54 ਹਜਾਰ ਰੁਪਏ ਦੇ ਪ੍ਰੋਜੈਕਟ ਪਾਸ ਕੀਤੇ ਗਏ ਹਨ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸੀਤੋ ਗੁਨੋ ਵਿਖੇ 1 ਕਰੋੜ 53 ਲੱਖ 48 ਹਜਾਰ ਦੇ ਕੰਮ ਕਰਵਾਏ ਜਾ ਰਹੇ ਹਨ। 

ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਹਿੰਮਤਪੁਰਾ ਵਿੱਚ 24.55 ਲੱਖ ਰੁਪਏ ਅਤੇ ਸਰਕਾਰੀ ਹਾਈ ਸਕੂਲ ਹਿੰਮਤਪੁਰਾ ਵਿੱਚ 15.46 ਲੱਖ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਵਿਧਾਇਕ ਵੱਲੋਂ ਕੀਤਾ ਗਿਆ। ਵਿਧਾਇਕ ਵੱਲੋਂ ਪਿੰਡ ਸੀਤੋ ਗੁਨੋ ਦੇ ਵੱਖ-ਵੱਖ ਹੋਰ ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਅਤੇ ਹਿੰਮਤਪੁਰਾ ਪਿੰਡ ਦੇ ਹੋਰ ਵਿਕਾਸ ਕਾਰਜਾਂ ਲਈ 46 ਲੱਖ ਰੁਪਏ ਪੰਚਾਇਤ ਨੂੰ ਦੇਣ ਦਾ ਐਲਾਨ ਵੀ ਇਸ ਮੌਕੇ ਕੀਤਾ ਗਿਆ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD