Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਆਪ ਸਰਕਾਰ ਨੇ ਐਡਵੋਕੇਟ ਜਨਰਲ ਦਫਤਰ ਵਿੱਚ ਰਾਖਵਾਂਕਰਨ ਦੇ ਕੇ ਡਾ.ਬੀ.ਆਰ.ਅੰਬੇਦੇਕਰ ਦੇ ਸੁਪਨੇ ਨੂੰ ਪੂਰਾ ਕੀਤਾ- ਅਮੋਲਕ ਸਿੰਘ

ਡਾ. ਅੰਬੇਦਕਰ ਦੀ ਸੋਚ ਨੂੰ ਆਮ ਆਦਮੀ ਪਾਰਟੀ ਤੇ ਪੰਜਾਬ ਸਰਕਾਰ ਨੇ ਅਪਣਾਇਆ

Amolak Singh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜੈਤੋ (ਫ਼ਰੀਦਕੋਟ) , 16 Apr 2025

Last updated on: Apr 17, 2025, 13:54 IST

ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਐਡਵੋਕੇਟ ਜਨਰਲ ਦਫ਼ਤਰ ਵਿੱਚ ਰਾਖਵਾਂਕਰਨ ਸ਼ੁਰੂ ਕਰਕੇ ਡਾ. ਬੀ.ਆਰ. ਅੰਬੇਡਕਰ ਦੇ ਸੁਪਨੇ ਨੂੰ ਸਾਕਾਰ ਕੀਤਾ ਹੈ। ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ.ਅਮੋਲਕ ਸਿੰਘ ਨੇ ਅੱਜ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਤਾਂ ਅਸੀਂ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿਚ ਦੋਨਾਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਵਾਈਆਂ। ਇਹਨਾਂ ਦੋਨਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਵਾਉਣ ਦਾ ਸਾਡਾ ਮਕਸਦ ਇਹ ਸੀ ਕਿ ਸ਼ਹੀਦ-ਏ-ਆਜਮ ਸ. ਭਗਤ ਸਿੰਘ ਦੀ ਅਜ਼ਾਦ ਸੋਚ ਅਤੇ ਬਾਬਾ ਸਾਹਿਬ ਜੀ ਦੀ ਸੋਚ ਅਨੁਸਾਰ ਕਲਿਆਣਕਾਰੀ ਕੰਮ ਕਰਾਂਗੇ।  

ਪਿਛਲੀਆਂ ਸਰਕਾਰਾਂ ਨੇ ਲਗਭਗ 75 ਸਾਲਾਂ ਵਿੱਚ ਇਹਨਾਂ ਦੋਨਾਂ ਮਹਾਨ ਸ਼ਖ਼ਸੀਅਤਾਂ ਨੂੰ ਅਣਗੋਲਿਆ ਕੀਤਾ ਤੇ ਉਹ ਜਗ੍ਹਾ ਨਹੀਂ ਦਿੱਤੀ ਜ਼ੋ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਦਿੱਤੀ। ਵਿਧਾਇਕ ਸ.ਅਮੋਲਕ ਸਿੰਘ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦੀ ਮਿਲੇ 75 ਸਾਲ ਹੋ ਗਏ ਹਨ ਪਰ ਦੇਸ਼ ਭਰ ਦੀਆਂ ਸਾਰੀਆਂ ਹਾਈਕੋਰਟਾਂ ਵਿੱਚ, ਕਿਸੇ ਵੀ ਰਾਜ ਵਿੱਚ ਸਰਕਾਰੀ ਵਕੀਲਾਂ ਦੀ ਭਰਤੀ ਲਈ ਐਸ ਸੀ, ਐਸਟੀ ਲਈ ਕੋਈ ਰਾਖਵਾਂਕਰਨ ਨਹੀਂ ਸੀ। 

ਉਨ੍ਹਾਂ ਕਿਹਾ ਕਿ ਜਦੋਂ 2022 ਵਿੱਚ ਸਾਡੀ ਸਰਕਾਰ ਆਈ, ਤਾਂ ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਤੁਰੰਤ ਹੁਕਮ ਦਿੱਤਾ ਕਿ ਜਿੱਥੇ ਵੀ ਸਰਕਾਰੀ ਵਕੀਲਾਂ ਦੀਆਂ ਅਸਾਮੀਆਂ ਹਨ, ਖਾਸ ਕਰਕੇ ਹਾਈ ਕੋਰਟ ਵਿੱਚ, ਉੱਥੇ ਜਲਦੀ ਹੀ ਪ੍ਰਬੰਧ ਕੀਤਾ ਜਾਵੇ।  ਅਸੀਂ 2017 ਦੇ ਐਕਟ ਵਿੱਚ ਖੋਜ ਲਿਆਂਦੀ ਹੈ ਅਤੇ ਉਸ ਸਮੇਂ, ਅਸੀਂ ਪਹਿਲੀ ਵਾਰ 58 ਅਸਾਮੀਆਂ ਵਿੱਚ ਰਾਖਵੇਂਕਰਨ ਦੀ ਵਿਵਸਥਾ ਲਿਆਂਦੀ ਹੈ, ਭਾਵੇਂ ਉਹ ਸੀਨੀਅਰ ਐਡਵੋਕੇਟ ਜਨਰਲ ਹੋਣ ਜਾਂ ਵਧੀਕ ਐਡਵੋਕੇਟ ਜਨਰਲ ਜਾਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਜਾਂ ਡਿਪਟੀ ਐਡਵੋਕੇਟ ਜਨਰਲ, ਸਹਾਇਕ ਐਡਵੋਕੇਟ ਜਨਰਲ ਜਾਂ ਐਡਵੋਕੇਟ ਆਨ ਰਿਕਾਰਡ। 

ਅਨੁਸੂਚਿਤ ਜਾਤੀ (ਐਸ.ਸੀ) ਭਾਈਚਾਰੇ ਦੇ ਵਕੀਲਾਂ ਨੂੰ ਦਰਪੇਸ਼ ਲੰਬੇ ਸਮੇਂ ਤੋਂ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਸਰਕਾਰ ਦੇ ਧਿਆਨ ਵਿੱਚ ਆਇਆ ਕਿ ਐਡਵੋਕੇਟ ਜਨਰਲ ਦਫ਼ਤਰ ਵਿੱਚ ਬਹੁਤ ਜ਼ਿਆਦਾ ਆਮਦਨ ਯੋਗਤਾ ਸੀਮਾ ਕਾਰਨ ਲਗਭਗ 15 ਅਸਾਮੀਆਂ ਖਾਲੀ ਰਹਿ ਜਾਂਦੀਆਂ ਸਨ, ਜਿਸ ਕਾਰਨ ਬਹੁਤ ਸਾਰੇ ਯੋਗ ਉਮੀਦਵਾਰਾਂ ਰਹਿ ਜਾਂਦੇ ਸਨ"। ਇਸ ਨੂੰ ਠੀਕ ਕਰਨ ਲਈ, ਸਰਕਾਰ ਨੇ ਇੱਕ ਸਮਾਬੱਧ ਹੱਲ ਕੱਢਣ ਲਈ ਪ੍ਰਮੁੱਖ ਦਲਿਤ ਵਕੀਲਾਂ ਅਤੇ ਵਿਧਾਇਕਾਂ ਨਾਲ ਸਲਾਹ-ਮਸ਼ਵਰਾ ਕੀਤਾ। 

'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਕਾਨੂੰਨ ਅਧਿਕਾਰੀਆਂ ਦੀ ਨਿਯੁਕਤੀ ਵਿੱਚ ਆਮਦਨ ਦੀ ਸੀਮਾ ਨੂੰ ਅੱਧਾ ਕਰਨ ਲਈ ਸੋਧਾਂ ਕੀਤੀਆਂ ਗਈਆਂ - 20 ਲੱਖ ਰੁਪਏ ਤੋਂ ਘਟਾ ਕੇ 10 ਲੱਖ ਰੁਪਏ ਅਤੇ 3.5 ਲੱਖ ਰੁਪਏ ਤੋਂ ਘਟਾ ਕੇ 1.5 ਲੱਖ ਰੁਪਏ।  ਉਨ੍ਹਾਂ ਕਿਹਾ ਕਿ ਇਹ ਪਰਿਵਰਤਨਸ਼ੀਲ ਕਦਮ ਇਹ ਯਕੀਨੀ ਬਣਾਉਂਦਾ ਹੈ ਕਿ ਪ੍ਰਤਿਭਾਸ਼ਾਲੀ ਐਸ.ਸੀ ਵਕੀਲ ਹੁਣ ਐਡਵੋਕੇਟ ਜਨਰਲ ਵਰਗੇ ਵੱਕਾਰੀ ਅਹੁਦੇ ਤੇ ਪਹੁੰਚ ਸਕਦੇ ਹਨ। 

ਉਨ੍ਹਾਂ ਸੁਧਾਰ ਨੂੰ ਇੱਕ ਇਤਿਹਾਸਕ ਪ੍ਰਾਪਤੀ ਦੱਸਿਆ, ਜੋ ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ 'ਆਪ' ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਡਾ. ਬੀ.ਆਰ ਅੰਬੇਦਕਰ ਜੀ ਨੇ ਸਾਨੂੰ ਇਹ ਰਾਹ ਦਿਖਾਇਆ ਹੈ। ਉਹਨਾਂ ਦੇ ਰਾਹ ਤੇ ਚੱਲ ਕੇ ਹੀ ਅਸੀਂ ਇਹ ਕੰਮ ਕੀਤਾ ਹੈ। 

ਸਾਡਾ ਸਾਰਾ ਸਮਾਜ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕਰਦਾ ਹੈ।

 

Tags: Amolak Singh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD