Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

ਸਰਸ, ਸੰਚਾਰ ਸਾਥੀ, ਸਰਲ ਸੰਚਾਰ ਐਪ ਬਾਰੇ ਕੀਤਾ ਗਿਆ ਜਾਗਰੂਕ

Akshay Gupta, Awareness Program on Sanchar Saathi App, Telecom Outreach Program, Communication Account Punjab, Jalandhar

Web Admin

Web Admin

5 Dariya News

ਜਲੰਧਰ , 16 Apr 2025

Last updated on: Apr 17, 2025, 15:34 IST

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ, ਦੂਰਸੰਚਾਰ ਵਿਭਾਗ ਨਵੀਂ ਦਿੱਲੀ ਦੇ ਨੋਡਲ ਦਫ਼ਤਰ, ਟੈਲੀਕਾਮ ਪੰਜਾਬ ਸਰਕਲ, ਚੰਡੀਗੜ੍ਹ ਦੇ ਸੰਚਾਰ ਲੇਖਾ ਕੰਟਰੋਲਰ ਦਫ਼ਤਰ ਨੇ ਬੁੱਧਵਾਰ ਨੂੰ ਵਾਇਰਲੈੱਸ ਮਾਨੀਟਰਿੰਗ ਸਟੇਸ਼ਨ ਦਫ਼ਤਰ, ਜਲੰਧਰ ਵਿਖੇ ਸੰਚਾਰ ਸਾਥੀ ਐਪ ਦੇ ਵਿਸ਼ੇ 'ਤੇ ਇੱਕ ਜਾਗਰੂਕਤਾ ਅਤੇ ਟੈਲੀਕਾਮ ਆਊਟਰੀਚ ਪ੍ਰੋਗਰਾਮ ਦਾ ਆਯੋਜਨ ਕੀਤਾ।

ਸੈਮੀਨਾਰ ਦੀ ਸ਼ੁਰੂਆਤ ਸ਼੍ਰੀ ਅਕਸ਼ੈ ਗੁਪਤਾ, ਡਿਪਟੀ ਕੰਟਰੋਲਰ, ਕੰਟਰੋਲਰ ਆਫ਼ ਕਮਿਊਨੀਕੇਸ਼ਨ ਅਕਾਊਂਟਸ, ਪੰਜਾਬ ਸਰਕਲ ਦਫ਼ਤਰ ਵੱਲੋਂ ਦੀਪ ਜਗਾਉਣ ਨਾਲ ਹੋਈ। ਸੈਮੀਨਾਰ ਵਿੱਚ ਸੀਸੀਏ ਪੰਜਾਬ ਚੰਡੀਗੜ੍ਹ ਅਤੇ ਵਾਇਰਲੈੱਸ ਮਾਨੀਟਰਿੰਗ ਸਟੇਸ਼ਨ ਜਲੰਧਰ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਉਦਘਾਟਨੀ ਭਾਸ਼ਣ ਵਿੱਚ ਸ੍ਰੀ ਅਕਸ਼ੈ ਗੁਪਤਾ ਨੇ ਦੱਸਿਆ ਕਿ ਸੰਚਾਰ ਕੰਟਰੋਲਰ ਪੰਜਾਬ ਸਰਕਲ ਦਫ਼ਤਰ ਨੇ ਇਸ ਸੈਮੀਨਾਰ ਨੂੰ "ਸੰਚਾਰ ਸਾਥੀ ਐਪ 'ਤੇ ਜਾਗਰੂਕਤਾ ਪ੍ਰੋਗਰਾਮ" ਅਤੇ "ਟੈਲੀਕਾਮ ਆਊਟਰੀਚ ਪ੍ਰੋਗਰਾਮ" ਦੇ ਰੂਪ ਵਿੱਚ ਆਯੋਜਿਤ ਕੀਤਾ ਹੈ। ਡਿਪਟੀ ਕੰਟਰੋਲਰ ਸ੍ਰੀ ਅਕਸ਼ੈ ਗੁਪਤਾ ਨੇ ਕਿਹਾ ਕਿ ਸੈਮੀਨਾਰ ਦਾ ਟੀਚਾ ਮੋਬਾਈਲ ਖਪਤਕਾਰਾਂ ਨੂੰ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਡਿਜੀਟਲ ਸੁਰੱਖਿਆ ਵਧਾਉਣ ਲਈ ਸਸ਼ਕਤ ਬਣਾਉਣਾ ਹੈ। 

ਇਸਦੇ ਨਾਲ ਹੀ ਸਾਈਬਰ ਧੋਖਾਧੜੀ ਤੋਂ ਸੁਰੱਖਿਆ ਅਤੇ ਇਨ੍ਹਾਂ ਖਤਰਿਆਂ ਦਾ ਮੁਕਾਬਲਾ ਕਰਨ ਲਈ ਇਸ ਸਬੰਧ ਵਿੱਚ ਸਰਕਾਰ ਦੇ ਪ੍ਰੋਜੈਕਟਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਵੀ ਮੁੱਖ ਮਕਸਦ ਏ। ਸਾਈਬਰ ਸੁਰੱਖਿਆ 'ਤੇ ਧਿਆਨ ਕੇਂਦਰਤ ਕਰਨ ਲਈ ਇੱਕ ਵਿਸ਼ੇਸ਼ ਸੈਸ਼ਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਦੂਰਸੰਚਾਰ ਖੇਤਰ ਵਿੱਚ ਨਵੀਨਤਮ ਸਾਈਬਰ ਖਤਰਿਆਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ। 

ਸਾਈਬਰ ਖਤਰਿਆਂ ਨਾਲ ਨਜਿੱਠਣ ਲਈ ਦੂਰਸੰਚਾਰ ਵਿਭਾਗ ਦੇ ਵੱਖ-ਵੱਖ ਪੋਰਟਲਾਂ ਜਿਵੇਂ ਕਿ ਸਰਸ, ਸੰਚਾਰ ਸਾਥੀ, ਸਰਲ ਸੰਚਾਰ ਆਦਿ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਪੰਜਾਬ ਰਾਜ ਦੇ ਟੈਲੀਕਾਮ ਸੇਵਾ ਪ੍ਰਦਾਤਾ, ਇੰਟਰਨੈੱਟ ਸੇਵਾ ਪ੍ਰਦਾਤਾ, ਵਰਚੁਅਲ ਨੈੱਟਵਰਕ ਆਪਰੇਟਰ ਅਤੇ ਵਿਭਾਗੀ ਪੈਨਸ਼ਨਰਾਂ ਸਣੇ ਪਰਿਵਾਰਕ ਪੈਨਸ਼ਨਰ ਵੀ ਸ਼ਾਮਲ ਸਨ। 

ਸੈਮੀਨਾਰ ਦੌਰਾਨ ਦੂਰਸੰਚਾਰ ਵਿਭਾਗ ਦੇ ਵੱਖ-ਵੱਖ ਵੈੱਬ ਪੋਰਟਲਾਂ ਜਿਵੇਂ ਕਿ ਸੰਚਾਰ ਸਾਥੀ ਅਤੇ ਸਾਈਬਰ ਸੁਰੱਖਿਆ ਬਾਰੇ ਸਿੱਖਿਅਤ ਅਤੇ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ ਗਿਆ। ਸੈਮੀਨਾਰ ਨੂੰ ਹੋਰ ਵੀ ਪਹੁੰਚਯੋਗ ਅਤੇ ਉਪਯੋਗੀ ਬਣਾਉਣ ਲਈ ਇੱਕ ਚਰਚਾ ਸੈਸ਼ਨ ਦਾ ਵੀ ਆਯੋਜਨ ਕੀਤਾ ਗਿਆ।

ਇਸ ਮੌਕੇ ਪੈਨਸ਼ਨਰਾਂ ਦੀ ਸਹੂਲਤ ਲਈ ਸੰਚਾਰ ਕੰਟਰੋਲਰ ਪੰਜਾਬ ਸਰਕਲ, ਚੰਡੀਗੜ੍ਹ ਦੇ ਦਫ਼ਤਰ ਵੱਲੋਂ ਇੱਕ ਕੈਂਪ ਵੀ ਲਾਇਆ ਗਿਆ। ਕੈਂਪ ਵਿੱਚ ਵਿਭਾਗ ਦੇ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਨੇ ਆਪਣੇ ਜੀਵਨ ਸਰਟੀਫਿਕੇਟ ਜਮ੍ਹਾਂ ਕਰਵਾਏ ਅਤੇ ਸੈਮੀਨਾਰ ਦਾ ਲਾਹਾ ਚੁੱਕਿਆ।

 

Tags: Akshay Gupta , Awareness Program on Sanchar Saathi App , Telecom Outreach Program , Communication Account Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD