Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਨੇ 32.33 ਲੱਖ ਰੁਪਏ ਦੇ ਸਕੂਲੀ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਪੰਜਾਬ ਸਰਕਾਰ ਦ੍ਰਿੜ੍ਹ ਵਚਨਬੱਧ-ਦਵਿੰਦਰਜੀਤ ਸਿੰਘ

Devinderjeet Singh Laddi Dhose, Dharamkot, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਧਰਮਕੋਟ , 16 Apr 2025

Last updated on: Apr 17, 2025, 15:39 IST

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਨਿੱਤ ਦਿਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ। ਹਲਕਾ ਧਰਮਕੋਟ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਲੋਹਗੜ੍ਹ ਵਿੱਚ 7.51 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਕਿਸ਼ਨਪੁਰਾ ਕਲਾਂ ਵਿੱਚ 8.69 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਫਤਹਿਪੁਰ ਕੰਨੀਆਂ ਵਿੱਚ 16.13 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ ਧਰਮਕੋਟ ਦੇ ਹਲਕਾ ਵਿਧਾਇਕ ਸ੍ਰ. ਦਵਿੰਦਰਜੀਤ ਸਿੰਘ ਵੱਲੋਂ ਕੀਤਾ ਗਿਆ। ਅੱਜ ਦੇ ਵਿਕਾਸ ਕਾਰਜਾਂ ਦੀ ਕੁੱਲ ਰਾਸ਼ੀ 32.33 ਲੱਖ ਰੁਪਏ ਬਣਦੀ ਹੈ।

ਇਹਨਾਂ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਉਹ ਹਰੇਕ ਅਜਿਹੇ ਖੇਤਰ ਵਿੱਚ ਮਿਸਾਲੀ ਕੰਮ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਹੋ ਸਕੇ। ਉਹਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਪੰਜਾਬ ਸਰਕਾਰ ਦ੍ਰਿੜ ਵਚਨਬੱਧ ਹੈ।ਉਹਨਾਂ ਦੱਸਿਆ ਕਿ ਪਹਿਲੀਆਂ ਸਰਕਾਰਾਂ ਵੱਲੋਂ ਸਕੂਲਾਂ ਨੂੰ ਆਧੁਨਿਕ ਦਿਸ਼ਾ ਵੱਲ ਤਾਂ ਕੀ ਲਿਜਾਣਾ ਸੀ ਸਗੋਂ ਸਕੂਲ ਦੀਆਂ ਚਾਰਦਿਵਾਰੀਆਂ ਵੱਲ ਵੀ ਧਿਆਨ ਨਹੀਂ ਦਿੱਤਾ ਗਿਆ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਸਕੂਲਾਂ ਦੀਆਂ ਚਾਰਦਿਵਾਰੀਆਂ  ਤੋਂ ਲੈ ਕੇ ਸਕੂਲ ਦੇ ਹਰ ਉਹ ਵਿਕਾਸ ਕਾਰਜ ਕਰ ਰਹੀ ਹੈ ਜਿਸ ਨਾਲ ਸਕੂਲ ਅਤਿ ਆਧੁਨਿਕ ਸ਼੍ਰੇਣੀ ਵਿੱਚ ਆ ਸਕਣ।  

ਸਰਕਾਰੀ ਸਕੂਲਾਂ ਦੀ ਰੂਪ ਰੇਖਾ ਤੇ ਸਿੱਖਿਆ ਦੇ ਮਿਆਰ ਦਾ ਗ੍ਰਾਫ ਬਹੁਤ ਉੱਚਾ ਚੁੱਕਿਆ ਗਿਆ ਹੈ ਅਤੇ ਇਸ ਸਬੰਧੀ ਯਤਨ ਆਉਣ ਵਾਲੇ ਦਿਨਾਂ ਵਿੱਚ ਜਾਰੀ ਰਹਿਣਗੇ।ਉਹਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਮਿਸਾਲੀ ਕ੍ਰਾਂਤੀਆਂ  ਲਿਆ ਰਹੀ ਹੈ ਉਹ ਵੀ ਆਪਣੀ ਨਿੱਜੀ ਜਿੰਮੇਵਾਰੀ ਸਮਝ ਕੇ ਸਿੱਖਿਆ ਦੇ ਖੇਤਰ ਨੂੰ ਹੋਰ ਬੁਲੰਦੀਆਂ ਵੱਲ ਲਿਜਾਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ। ਵਿਧਾਇਕ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਦਾਖਲੇ ਦਾ ਗ੍ਰਾਫ ਵੀ ਦਿਨ ਪ੍ਰਤੀ ਦਿਨ ਵਧ ਰਿਹਾ ਹੈ, ਕਿਉਂਕਿ ਉੱਚ ਦਰਜੇ ਦੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ।

 

Tags: Devinderjeet Singh Laddi Dhose , Dharamkot , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD