Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕ ਅਮੋਲਕ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਰਗਾੜੀ, ਬੁਰਜ ਜਵਾਹਰ ਸਿੰਘ ਤੇ ਬੁਰਜ ਹਰੀਕਾ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ

ਸਿੱਖਿਆ ਕ੍ਰਾਂਤੀ ਤਹਿਤ ਬਦਲੀ ਜਾ ਰਹੀ ਸਕੂਲਾਂ ਦੀ ਨੁਹਾਰ- ਵਿਧਾਇਕ ਅਮੋਲਕ ਸਿੰਘ

Amolak Singh, Jaitu, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜੈਤੋ , 16 Apr 2025

Last updated on: Apr 17, 2025, 15:39 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਤਹਿਤ ਲਗਾਤਾਰ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਦੇ ਕੇ ਸਕੂਲਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਅੱਜ ਜੈਤੋ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ ਉਪਰੰਤ ਉਦਘਾਟਨ ਕਰਨ ਮੌਕੇ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਅਮੋਲਕ ਨੇ ਕਿਹਾ ਕਿ ਅੱਜ ਪੰਜਾਬ ਦਾ ਕੋਈ ਵੀ ਅਜਿਹਾ ਸਰਕਾਰੀ ਸਕੂਲ ਨਹੀਂ ਹੈ, ਜਿੱਥੇ ਬੱਚਿਆਂ ਦੇ ਬੈਠਣ ਲਈ ਬੈਂਚ, ਸਕੂਲੀ ਵੈਨਾਂ, ਆਧੁਨਿਕ ਬਲੈਕ ਬੋਰਡ, ਕੰਪਿਊਟਰ ਲੈਬ, ਆਧੁਨਿਕ ਸਾਇੰਸ ਲੈਬ, ਪਾਰਕ, ਚਾਰਦੀਵਾਰੀ, ਪੀਣ ਵਾਲਾ ਸਾਫ ਪਾਣੀ, ਖੇਡ ਮੈਦਾਨ ਆਦਿ ਨਹੀਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਨੂੰ ਹਰ ਪੱਖੋਂ ਬਿਹਤਰ ਬਣਾ ਕੇ ਨੰਬਰ ਇੱਕ ਸੂਬਾ ਬਣਾਇਆ ਜਾਵੇ। 

ਉਨ੍ਹਾਂ ਕਿਹਾ ਕਿ ਇਸੇ ਮੰਤਵ ਨੂੰ ਮੁੱਖ ਰੱਖਦੇ ਹੋਏ ਸਭ ਤੋਂ ਪਹਿਲਾਂ ਸੂਬੇ ਦੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਵੱਲ ਬੜਾ ਵੱਡਾ ਕਦਮ ਚੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਨਾਲ ਨਾਲ ਸਿਹਤ ਅਤੇ ਹੋਰ ਵਿਕਾਸ ਕਾਰਜ ਵੀ ਵੱਡੀ ਪੱਧਰ ਤੇ ਕਰਵਾਏ ਜਾ ਰਹੇ ਹਨ।ਵਿਧਾਇਕ ਸ. ਅਮੋਲਕ ਨੇ ਅੱਗੇ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ ਵਿਖੇ 3.10 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਲੋਕ ਅਰਪਣ ਕੀਤੇ ਗਏ ਹਨ। 

ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ-1 ਵਿਖੇ 3.84 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ-2 ਵਿਖੇ 7.50 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ 14.90 ਲੱਖ, ਸਰਕਾਰੀ ਮਿਡਲ ਸਕੂਲ ਬੁਰਜ ਜਵਾਹਰ ਸਿੰਘ ਵਾਲਾ ਵਿਖੇ 11.25 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਹਰੀਕਾ ਵਿਖੇ 4.80 ਲੱਖ ਅਤੇ ਸਰਕਾਰੀ ਮਿਡਲ ਸਕੂਲ ਬੁਰਜ ਹਰੀਕਾਂ ਵਿਖੇ 10.80 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।

ਇਸ ਮੌਕੇ ਲਛਮਣ ਸਿੰਘ ਭਗਤੂਆਣਾ ਚੇਅਰਮੈਨ ਮਾਰਕਿਟ ਕਮੇਟੀ, ਐਡਵੋਕੇਟ ਹਰਸਿਮਰਨ ਮਲਹੋਤਰਾ, ਜਿਲ੍ਹਾ ਸਿੱਖਿਆ ਅਫਸਰ ਮੈਡਮ ਨੀਲਮ ਰਾਣੀ, ਉੱਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਪ੍ਰਦੀਪ ਦਿਉੜਾ, ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ ਪਵਨ ਕੁਮਾਰ, ਗੋਬਿੰਦ ਬਰਾੜ, ਜਸਮੇਲ ਬਰਾੜ, ਕੇਵਲ ਸ਼ਰਮਾ, ਮਨਪ੍ਰੀਤ ਸ਼ਰਮਾ, ਰਣਧੀਰ ਸਿੰਘ, ਪਿਰਤਪਾਲ ਸਿੰਘ ਬਰਾੜ, ਰੇਸ਼ਮ ਢਿੱਲੋਂ, ਲੱਖਾ ਸਿੰਘ, ਡਾ. ਗੁਰਮੇਲ ਸਿੰਘ, ਡਾ. ਗੁਰਪ੍ਰੀਤ ਸਿੰਘ, ਜਰਮਨ ਬਰਾੜ, ਗੁਰਵਿੰਦਰ ਬਰਾੜ, ਨਿਰਭੈਅ ਸਿੰਘ, ਪ੍ਰਿੰਸੀਪਲ ਪੰਨਾ ਲਾਲ, ਬੀ.ਪੀ.ਈ.ਓ ਸ੍ਰੀ ਸੁਸ਼ੀਲ ਕੁਮਾਰ, ਸਤਿਗੁਰ ਸਿੰਘ, ਅਜੀਤਪ੍ਰੀਤ ਕੌਰ, ਪ੍ਰਿ ਪ੍ਰਭਜੋਤ ਸਿੰਘ, ਪ੍ਰਦੀਪ ਕੁਮਾਰ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਸ਼ਰਨਜੀਤ ਸਿੰਘ, ਮਨਿੰਦਰ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

 

Tags: Amolak Singh , Jaitu , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD