Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

ਪਸ਼ੂ ਪਾਲਣ ਮੰਤਰੀ ਨੇ ਪਿੰਡ ਬਾਦਲ ਵਿਖੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਵਿੱਚ ਇਨ-ਪੇਸ਼ੈਂਟ ਡਿਪਾਰਟਮੈਂਟ (ਆਈ.ਪੀ.ਡੀ.) ਵਾਰਡ ਦਾ ਕੀਤਾ ਉਦਘਾਟਨ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੰਬੀ , 17 Apr 2025

Last updated on: Apr 17, 2025, 17:23 IST

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਵਿਖੇ ਅਤਿ-ਆਧੁਨਿਕ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਵਾਰਡ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ਭਰ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਪਸ਼ੂਆਂ ਲਈ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਸੇਵਾਵਾਂ ਸ਼ੁਰੂ ਹੋ ਗਈਆਂ ਹਨ।

ਇਸ ਉਦਘਾਟਨੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਟਿਆਲਾ, ਅੰਮ੍ਰਿਤਸਰ, ਸੰਗਰੂਰ, ਗੁਰਦਾਸਪੁਰ ਅਤੇ ਲੁਧਿਆਣਾ ਦੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਵੀ ਇਨਡੋਰ ਸੇਵਾਵਾਂ ਸ਼ੁਰੂ ਕਰਨ ਲਈ ਸਾਰੇ ਲੋੜੀਂਦੇ ਉਪਕਰਣ ਪ੍ਰਦਾਨ ਕੀਤੇ ਜਾ ਚੁੱਕੇ ਹਨ। ਇਨ੍ਹਾਂ ਪੌਲੀਕਲੀਨਿਕਾਂ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਗੰਭੀਰ ਬਿਮਾਰੀ ਪ੍ਰਬੰਧਨ, ਸਰਜਰੀਆਂ, ਪੋਸਟ-ਆਪਰੇਟਿਵ ਦੇਖਭਾਲ, ਰੁਟੀਨ ਚੈੱਕ-ਅੱਪ, ਡਾਇਗਨੌਸਿਸ (ਲੈਬ ਟੈਸਟ, ਐਕਸ-ਰੇ ਅਤੇ ਅਲਟਰਾਸਾਊਂਡ) ਅਤੇ ਹੋਰ ਸੇਵਾਵਾਂ ਸ਼ਾਮਲ ਹਨ।

ਅੱਜ ਛੇ ਪੌਲੀਕਲੀਨਿਕਾਂ ਵਿੱਚ ਸ਼ੁਰੂ ਕੀਤੀਆਂ ਗਈਆਂ ਆਈਪੀਡੀ ਸੇਵਾਵਾਂ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਪੌਲੀਕਲੀਨਿਕ ਪਸ਼ੂ ਪਾਲਕਾਂ ਨੂੰ ਉਨ੍ਹਾਂ ਦੇ ਪਸ਼ੂਆਂ ਲਈ ਲੋੜੀਂਦੀ ਦੇਖਭਾਲ ਅਤੇ ਇਲਾਜ ਪ੍ਰਦਾਨ ਕਰਨਗੇ।

ਪਹਿਲਾਂ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਇਨਡੋਰ ਸਹੂਲਤਾਂ ਦੀ ਘਾਟ ਕਾਰਨ ਪਸ਼ੂ ਪਾਲਕਾਂ ਨੂੰ ਜਾਨਵਰਾਂ ਦੀਆਂ ਸਰਜਰੀਆਂ ਤੋਂ ਬਾਅਦ ਕਈ ਚੁਣੌਤੀਆਂ ਦਰਪੇਸ਼ ਆਉਂਦੀਆਂ ਸਨ। 

ਕਈ ਵਾਰ ਟਾਂਕੇ ਖਰਾਬ ਹੋਣ, ਟਾਂਕੇ ਖੁੱਲ੍ਹ ਜਾਣ, ਇਨਫੈਕਸ਼ਨ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਕਈ ਵਾਰੀ ਤਾਂ ਜਾਨਵਰਾਂ ਦੀ ਮੌਤ ਵੀ ਹੋ ਜਾਂਦੀ ਸੀ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਸੀ। ਕਿਸਾਨਾਂ ਕੋਲ ਅਕਸਰ ਆਪਣੇ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਢੁਕਵੇਂ ਸਾਧਨਾਂ ਦੀ ਵੀ ਘਾਟ ਸੀ।

ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੇ ਛੇ ਜ਼ਿਲ੍ਹਿਆਂ ਦੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈਪੀਡੀ ਵਾਰਡ ਸਥਾਪਤ ਕੀਤੇ ਹਨ, ਜਿਹਨਾਂ ਵਿੱਚ ਜਾਨਵਰਾਂ ਨੂੰ ਪੂਰੀ ਤਰ੍ਹਾਂ ਠੀਕ ਹੋਣ ਤੱਕ ਦਾਖਲ ਰੱਖਿਆ ਜਾ ਸਕੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਪੌਲੀਕਲੀਨਿਕਾਂ ਵਿੱਚ ਵਿਸ਼ੇਸ਼ ਦੇਖਭਾਲ ਵੀ ਮੁਹੱਈਆ ਕਰਵਾਈ ਜਾਂਦੀ ਹੈ, ਜਿਸ ਵਿੱਚ ਆਬਜ਼ਰਵੇਸ਼ਨ ਵਾਰਡ ਅਤੇ ਪੁਨਰਵਾਸ ਪ੍ਰੋਗਰਾਮ ਸ਼ਾਮਲ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਮਾਲਕਾਂ ਨੂੰ ਪਸ਼ੂਆਂ ਨੂੰ ਮੂੰਹ-ਖੁਰ ਬਿਮਾਰੀ (ਐਫਐਮਡੀ) ਤੋਂ ਬਚਾਉਣ ਲਈ ਟੀਕਾਕਰਨ ਕਰਵਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ 65 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਰਾਜ ਵਿਆਪੀ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਹੈ। 

ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਨੇ ਮਈ 2025 ਦੇ ਅੰਤ ਤੱਕ ਇਸ ਕਾਰਜ ਨੂੰ ਮੁਕੰਮਲ ਕਰਨ ਲਈ 1600 ਤੋਂ ਵੱਧ ਟੀਮਾਂ ਬਣਾਈਆਂ ਹਨ। ਉਨ੍ਹਾਂ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਸ਼ੂਆਂ ਨੂੰ ਸੈਕਸ ਸੌਰਟਡ ਸੀਮਨ ਨਾਲ ਇਨਸੈਮੀਨੇਟ ਕਰਵਾਉਣ ਤਾਂ ਜੋ ਸੂਬੇ ਵਿੱਚ ਉੱਚ ਨਸਲ ਦੇ ਪਸ਼ੂ ਪੈਦਾ ਕਰਕੇ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।

ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਜੀ.ਐਸ. ਬੇਦੀ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਦੀ ਅਗਵਾਈ ਹੇਠ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ 'ਤੇ ਚਾਨਣਾ ਪਾਇਆ, ਜਿਸ ਵਿੱਚ 97 ਤਹਿਸੀਲਾਂ ਅਤੇ 22 ਪੌਲੀਕਲੀਨਿਕਾਂ ਵਿੱਚ ਸੱਪ ਦੇ ਜ਼ਹਿਰ ਵਿਰੋਧੀ ਇਲਾਜ ਦੀ ਸਹੂਲਤ, ਰਾਜ ਵਿੱਚ ਮੁਫ਼ਤ ਡੀਵੌਰਮਿੰਗ ਮੁਹਿੰਮ, ਘੋੜਿਆਂ ਲਈ ਮੁਫ਼ਤ ਐਂਟੀ ਟੈਟਨਸ ਟੀਕਾਕਰਨ, ਅਤੇ ਪੰਜਾਬ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਅਤੇ ਬਰੀਡਰਾਂ ਦੀ ਰਜਿਸਟ੍ਰੇਸ਼ਨ ਕਰਨਾ ਸ਼ਾਮਲ ਹੈ। 

ਉਨ੍ਹਾਂ ਨੇ ਨਾਗਰਿਕਾਂ ਨੂੰ ਪਸ਼ੂਆਂ ਦੀ ਭਲਾਈ ਲਈ ਵਿਭਾਗ ਵੱਲੋਂ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD