Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਦਾ ਕੀਤਾ ਗਿਆ ਆਯੋਜਨ

Health, Civil Surgeon Rupnagar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਰੂਪਨਗਰ , 17 Apr 2025

Last updated on: Apr 17, 2025, 18:00 IST

ਸਿਹਤ ਵਿਭਾਗ ਰੂਪਨਗਰ ਵੱਲੋਂ ਨਸ਼ੀਲੇ ਪਦਾਰਥਾਂ ਦੇ ਦੁਰਪ੍ਰਯੋਗ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਨਰਸਿੰਗ ਸਕੂਲ ਵਿਦਿਆਰਥਣਾ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਨੂੰ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। 

ਇਹ ਜਾਗਰੂਕਤਾ ਰੈਲੀ ਦਫਤਰ ਸਿਵਲ ਸਰਜਨ ਤੋਂ ਸ਼ੁਰੂ ਹੋਈ ਅਤੇ ਰੂਪਨਗਰ ਸ਼ਹਿਰ ਦੇ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਵਾਪਸ ਸਿਵਲ ਹਸਪਤਾਲ ਰੂਪਨਗਰ ਵਿਖੇ ਆ ਕੇ ਸਮਾਪਤ ਹੋਈ। ਇਸ ਦੌਰਾਨ ਨਸ਼ਿਆਂ ਦੇ ਖਿਲਾਫ਼ ਨਾਅਰੇ ਲਗਾਏ ਗਏ ਅਤੇ ਪੋਸਟਰਾਂ, ਬੈਨਰਾਂ, ਅਤੇ ਪਰਚਿਆਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।  

ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਨੁਕਸਾਨਦੇਹ ਅਸਰਾਂ ਬਾਰੇ ਜਾਗਰੂਕ ਕਰਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਸਮਾਜ ਦੀ ਜੜ੍ਹਾਂ ਨੂੰ ਖੋਖਲਾ ਕਰ ਰਹੇ ਹਨ ਅਤੇ ਇਹਨਾਂ ਦੇ ਵਿਰੁੱਧ ਸਮੂਹਿਕ ਯਤਨਾਂ ਦੀ ਲੋੜ ਹੈ। 

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨਸ਼ਾ ਮੁਕਤ ਸਮਾਜ ਬਣਾਉਣ ਲਈ ਪ੍ਰਤੀਬੱਧ ਹੈ ਅਤੇ ਇਸ ਲਈ ਸਿੱਖਿਆ, ਸਿਹਤ, ਅਤੇ ਕਾਨੂੰਨੀ ਪੱਖਾਂ ਤੋਂ ਕਠੋਰ ਕਦਮ ਚੁੱਕੇ ਜਾ ਰਹੇ ਹਨ। ਡਾ. ਤਰਸੇਮ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਲਤ ਵਿਅਕਤੀ ਦੀ ਸਿਹਤ, ਪਰਿਵਾਰ, ਅਤੇ ਸਮਾਜ ਲਈ ਵਿਨਾਸ਼ਕਾਰੀ ਹੈ। 

ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੰਦਿਆਂ ਕਿਹਾ ਕਿ ਸਰਕਾਰ ਨਸ਼ਾ ਛੁਡਾਉ ਕੇਂਦਰਾਂ ਅਤੇ ਹੈਲਪਲਾਈਨ ਨੰਬਰਾਂ ਰਾਹੀਂ ਮਦਦ ਪ੍ਰਦਾਨ ਕਰ ਰਹੀ ਹੈ। ਰੈਲੀ ਵਿੱਚ ਮੌਜੂਦ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨਕਾਰਾਤਮਕ ਅਸਰਾਂ ਬਾਰੇ ਦੱਸਿਆ ਗਿਆ ਜਿਸ ਵਿੱਚ ਸਰੀਰਕ ਨੁਕਸਾਨ (ਲੀਵਰ, ਦਿਲ, ਅਤੇ ਦਿਮਾਗ਼ ਨੂੰ ਨੁਕਸਾਨ), ਮਾਨਸਿਕ ਸਿਹਤ (ਡਿਪਰੈਸ਼ਨ, ਚਿੰਤਾ ਅਤੇ ਹੋਰ ਮਨੋਰੋਗ), ਸਮਾਜਿਕ ਬੁਰਾਈਆਂ (ਅਪਰਾਧ, ਹਿੰਸਾ ਅਤੇ ਪਰਿਵਾਰਕ ਤਨਾਅ) ਆਦਿ।

ਸਿਹਤ ਵਿਭਾਗ ਦੇ ਪ੍ਰਤਿਨਿਧੀਆਂ ਨੇ ਜਾਣਕਾਰੀ ਦਿੱਤੀ ਕਿ ਸਰਕਾਰ ਨੇ ਨਸ਼ਾ ਮੁਕਤੀ ਕੇਂਦਰ, ਕਾਉਂਸਲਿੰਗ ਸੇਵਾਵਾਂ, ਅਤੇ ਜਾਗਰੂਕਤਾ ਪ੍ਰੋਗਰਾਮ ਚਲਾਏ ਹੋਏ ਹਨ। ਇਸ ਮੁਹਿੰਮ ਦਾ ਮੁੱਖ ਸੰਦੇਸ਼ ਸੀ ਕਿ ਨਸ਼ਿਆਂ ਦੀ ਰੋਕਥਾਮ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਜਿੰਮੇਵਾਰੀ ਹੈ। ਪਰਿਵਾਰ, ਸਕੂਲ ਅਤੇ ਸਮਾਜ ਨੂੰ ਮਿਲ ਕੇ ਨੌਜਵਾਨਾਂ ਨੂੰ ਗਲਤ ਰਾਹ ਤੋਂ ਰੋਕਣਾ ਚਾਹੀਦਾ ਹੈ।  

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸਵਪਨਜੀਤ ਕੌਰ, ਐਸਐਮਓ ਸਿਵਲ ਹਸਪਤਾਲ ਰੂਪਨਗਰ ਡਾ. ਉਪਿੰਦਰ ਸਿੰਘ, ਮਾਨਸਿਕ ਰੋਗਾਂ ਦੇ ਮਾਹਿਰ ਡਾ.ਕੰਵਰਬੀਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਮੈਡਮ ਰਾਜ ਰਾਣੀ ਤੇ ਮੈਡਮ ਗੁਰਮੀਤ ਕੌਰ, ਡਿਪਟੀ ਮਾਸ ਮੀਡੀਆ ਅਫਸਰ ਮੈਡਮ ਰੀਤੂ, ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਸੁਖਜੀਤ ਕੰਬੋਜ, ਕਾਉਂਸਲਰ ਜਸਜੀਤ ਕੌਰ ਨਰਸਿੰਗ ਸਕੂਲ ਦਾ ਸਟਾਫ ਅਤੇ ਵੱਡੀ ਗਿਣਤੀ ਵਿੱਚ ਨਰਸਿੰਗ ਦੀਆਂ ਵਿਦਿਆਰਥਨਾਂ ਹਾਜ਼ਰ ਸਨ।

 

Tags: Health , Civil Surgeon Rupnagar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD