Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਨੇ ਏ.ਜੀ. ਦਫ਼ਤਰ ਵਿੱਚ ਐਸ.ਸੀ. ਭਾਈਚਾਰੇ ਲਈ ਰਾਖਵਾਂਕਰਨ ਦੇ ਕੇ ਇਤਿਹਾਸ ਸਿਰਜਿਆ : ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਆਪਣੇ ਆਪ ਨੂੰ ਐਸ ਸੀ ਵਰਗਾਂ ਦੀਆਂ ਹਿਤੈਸ਼ੀ ਕਹਾਉਣ ਵਾਲੀਆਂ ਪਿਛਲੀਆਂ ਸਰਕਾਰਾਂ ਨੇ ਉਹਨਾਂ ਨੂੰ ਕੇਵਲ ਵੋਟ ਲੈਣ ਲਈ ਵਰਤਿਆ

Kuljit Singh Randhawa, Kuljeet Singh Randhawa, Dera Bassi, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਡੇਰਾਬੱਸੀ , 17 Apr 2025

Last updated on: Apr 17, 2025, 19:09 IST

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਐਸ.ਸੀ. ਭਾਈਚਾਰੇ ਲਈ ਰਾਖਵਾਂਕਰਨ ਰੱਖ ਕੇ ਇਤਿਹਾਸ ਸਿਰਜਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

 ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਹੀ ਸਾਰੇ ਵਰਗਾਂ ਦੇ ਲੋਕਾਂ ਦੇ ਹੱਕਾਂ ਵਿੱਚ ਆਵਾਜ਼ ਬੁਲੰਦ ਕੀਤੀ ਹੈ ਜਿਸ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸੋਚ ਤੇ ਪਹਿਰਾ ਦਿੰਦਿਆਂ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਫਤਵਾ ਦਿੱਤਾ ਸੀ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ  ਤੇ ਬਾਬਾ ਸਾਹਿਬ ਡਾ: ਭੀਮ ਰਾਓ  ਅੰਬੇਦਕਰ ਜੀ ਦੀਆਂ ਫੋਟੋਆਂ ਲਗਾ ਕੇ, ਉਨ੍ਹਾਂ ਮਹਾਨ ਸਖਸ਼ੀਅਤਾਂ ਨੂੰ ਨਮਨ ਕੀਤਾ ਹੈ ਜਿਸ ਤੋਂ ਸਾਡੀਆਂ ਆਉਣ ਵਾਲੀਆਂ  ਪੀੜ੍ਹੀਆਂ ਹਮੇਸ਼ਾਂ ਸੇਧ ਲੈਂਦੀਆਂ ਰਹਿਣਗੀਆਂ।

ਵਿਧਾਇਕ  ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ 75 ਸਾਲ ਦਾ ਸਮਾਂ ਹੋ ਗਿਆ ਪ੍ਰੰਤੂ ਦੇਸ਼ ਦੀਆਂ ਸਾਰੀਆਂ ਹਾਈ ਕੋਰਟਾਂ ਵਿੱਚ ਕਿਸੇ ਵੀ ਰਾਜ ਦੇ ਵਕੀਲ ਜਾਂ ਸਰਕਾਰੀ ਵਕੀਲ ਦੀ ਭਰਤੀ ਲਈ ਐਸ.ਸੀ./ਐਸ.ਟੀ. ਵਾਸਤੇ ਕੋਈ ਰਾਖਵਾਂਕਰਨ ਨਹੀਂ ਸੀ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਪਿਛੜੇ ਵਰਗਾਂ ਦੇ ਹਿਤੈਸ਼ੀ ਕਹਾਉਣ ਵਾਲੀਆਂ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੇ ਹੱਕ ਵਿੱਚ ਕਦੇ ਵੀ ਆਵਾਜ਼ ਨਹੀਂ ਉਠਾਈ, ਉਹ ਸਿਰਫ  ਐਸ ਸੀ ਭਾਇਚਾਰੇ ਨੂੰ ਵੋਟਾਂ ਲੈਣ ਲਈ ਹੀ ਵਰਤਦੇ ਰਹੇ ਹਨ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 2017 ਵਿੱਚ ਸੂਬੇ ਦੇ ਹਾਈ  ਕੋਰਟਾਂ ਵਿੱਚ ਐਸ.ਸੀ./ਐਸ.ਟੀ. ਵਾਸਤੇ ਰਾਖਵਾਂਕਰਨ ਰੱਖਣ ਦੀ ਮੰਗ ਕੀਤੀ ਸੀ ਪ੍ਰੰਤੂ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਸਾਡੀ ਪਾਰਟੀ ਨੇ 2017 ਦੇ ਐਕਟ ਵਿੱਚ ਸੋਧ ਲਿਆਂਦੀ ਸੀ ਅਤੇ ਉਸ ਸਮੇਂ ਪਹਿਲੀ ਵਾਰ ਸੀਨੀਅਰ ਐਡਵੋਕੇਟ ਜਨਰਲ ਜਾਂ ਵਧੀਕ ਐਡਵੋਕੇਟ ਜਨਰਲ ਜਾਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਜਾਂ ਡਿਪਟੀ ਐਡਵੋਕੇਟ ਜਨਰਲ, ਸਹਾਇਕ ਐਡਵੋਕੇਟ ਜਨਰਲ ਜਾਂ ਐਡਵੋਕੇਟ ਆਨ ਰਿਕਾਰਡ ਦੀਆਂ 58 ਅਸਾਮੀਆਂ ਭਰਨ ਲਈ ਰਾਖਵਾਂਕਰਨ ਦਿੱਤਾ ਗਿਆ ਜੋ ਕਿ ਪੰਜਾਬ ਦੇ ਐਸ ਸੀ ਅਤੇ ਪੰਜਾਬ ਦੇ ਅਨੁਸੂਚਿਤ ਜਨਜਾਤੀਆਂ ਦੇ ਹੱਕ ਵਿੱਚ ਲਿਆ ਗਿਆ ਇੱਕ ਇਤਿਹਾਸਕ ਵੱਡਾ ਫੈਸਲਾ ਹੈ।

ਵਿਧਾਇਕ ਨੇ ਦੱਸਿਆ ਕਿ ਭਰਤੀ ਲਈ ਤੈਅ ਕੀਤੇ ਗਏ ਮਾਪਦੰਡਾਂ ਅਨੁਸਾਰ ਇਨ੍ਹਾਂ ਅਸਾਮੀਆਂ ਲਈ ਆਮਦਨ ਹੱਦ ਜ਼ਿਆਦਾ ਹੋਣ ਕਰਕੇ 58 ਅਸਾਮੀਆਂ ਵਿੱਚੋਂ 15 ਅਸਾਮੀਆਂ ਖਾਲੀ ਰਹਿ ਗਈਆਂ ਸਨ, ਕਿਉਂਕਿ ਆਮਦਨ ਕਰ ਦੇ ਮਾਪਦੰਡਾਂ ਅਨੁਸਾਰ ਯੋਗ ਉਮੀਦਵਾਰ ਨਹੀ ਮਿਲੇ ਸਨ।

ਵਿਧਾਇਕ ਨੇ ਦੱਸਿਆ ਕਿ ਇਸ ਨੂੰ ਵੇਖਦੇ ਹੋਏ ਸਰਕਾਰ ਨੇ ਮਾਪਦੰਡਾਂ ਵਿੱਚ ਫੇਰ ਛੋਟ ਦਿੱਤੀ ਜਿਸ ਅਨੁਸਾਰ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਸਾਰੇ ਉਮੀਦਵਾਰਾਂ ਦਾ ਆਮਦਨ ਕਰ ਅੱਧਾ ਹੋ ਜਾਵੇਗਾ, ਯਾਨੀ ਕਿ 20 ਲੱਖ ਦੇ ਪ੍ਰਬੰਧ ਵਿੱਚ 10 ਲੱਖ ਰੁਪਏ, 15 ਲੱਖ ਦੇ ਪ੍ਰਬੰਧ ਵਿੱਚ 7.5 ਲੱਖ ਰੁਪਏ, 10 ਲੱਖ ਦੇ ਪ੍ਰਬੰਧ ਵਿੱਚ 5 ਲੱਖ ਰੁਪਏ, 7 ਲੱਖ ਦੇ ਪ੍ਰਬੰਧ ਵਿੱਚ 3.5 ਲੱਖ ਰੁਪਏ ਅਤੇ 3.5 ਲੱਖ ਦੇ ਪ੍ਰਬੰਧ ਵਿੱਚ 1.75 ਲੱਖ ਰੁਪਏ। 

ਉਨ੍ਹਾਂ ਕਿਹਾ ਕਿ ਅਸੀਂ ਇਸ ਮਾਪਦੰਡ ਵਿੱਚ ਵੱਡੀ ਢਿੱਲ ਦਿੱਤੀ ਹੈ ਤਾਂ ਜੋ 15 ਖਾਲੀ ਅਸਾਮੀਆਂ ਨੂੰ ਭਰਿਆ ਜਾ ਸਕੇ। ਵਿਧਾਇਕ ਰੰਧਾਵਾ ਨੇ ਇਸ ਫੈਸਲੇ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਅਤੇ ਸਥਾਨਕ ਆਗੂ ਨਰੇਸ਼ ਉਪਨੇਜਾ ਵੀ ਮੌਜੂਦ ਸਨ।

 

Tags: Kuljit Singh Randhawa , Kuljeet Singh Randhawa , Dera Bassi , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD