Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਪੰਜ ਸਕੂਲਾਂ ਵਿੱਚ 43.30 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ

ਸਿੱਖਿਆ ਕ੍ਰਾਂਤੀ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਮੀਲ ਦਾ ਪੱਥਰ ਬਣ ਕੇ ਉਭਰੇਗੀ

Kuljit Singh Randhawa, Kuljeet Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਜ਼ੀਰਕਪੁਰ , 17 Apr 2025

Last updated on: Apr 17, 2025, 19:13 IST

ਐਮ ਐਲ ਏ ਡੇਰਾਬੱਸੀ ਸਰਦਾਰ ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਜ਼ੀਰਕਪੁਰ ਦੇ ਪੰਜ ਸਕੂਲਾਂ ਵਿੱਚ 43.30 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ। ਉਹਨਾਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਜੋ ਸਿੱਖਿਆ ਅਤੇ ਸਿਹਤ ਸਹੂਲਤਾਂ, ਦੇਸ਼ ਭਰ ਵਿੱਚ ਸਭ ਤੋਂ ਬੇਹਤਰੀਨ ਦੇਣ ਦੇ ਵਾਅਦੇ ਕੀਤੇ ਗਏ ਸਨ, ਉਹ ਲਗਭਗ ਪੂਰੇ ਕਰ ਲਏ ਗਏ ਹਨ। 

ਉਹਨਾਂ ਕਿਹਾ ਕਿ 2000 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ 20 ਹਜਾਰ ਸਰਕਾਰੀ ਸਕੂਲਾਂ ਵਿੱਚ ਮੁਰੰਮਤ, ਨਵੀਨੀਕਰਨ, ਲੈਬਾਰਟਰੀਆਂ ਦਾ ਨਿਰਮਾਣ, ਖੇਡ ਮੈਦਾਨਾਂ ਦੀ ਤਾਮੀਰ ਅਤੇ ਹੋਰ ਬਹੁਤ ਸਾਰੇ ਕੰਮ ਕਰਵਾਏ ਜਾ ਰਹੇ ਹਨ। ਇਸੇ ਤਰ੍ਹਾਂ ਸਿਹਤ ਖੇਤਰ ਵਿੱਚ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਲੋਕਾਂ ਨੂੰ ਉਹਨਾਂ ਦੇ ਘਰਾਂ ਨੇੜੇ ਮੁਫਤ ਇਲਾਜ, ਮੁਫਤ ਟੈਸਟ ਅਤੇ ਮੁਫਤ ਦਵਾਈਆਂ ਮੁਹਈਆ ਕਰਵਾ ਰਹੇ ਹਨ।

ਉਹਨਾਂ ਆਖਿਆ ਕਿ ਆਮ ਤੌਰ ਤੇ ਇਹ ਹੁੰਦਾ ਹੈ ਕਿ ਸਰਕਾਰਾਂ ਆਪਣੇ ਸ਼ੁਰੂਆਤੀ ਸਾਲਾਂ ਵਿੱਚ ਕੰਮ ਕਰਨ ਦੀ ਬਜਾਏ ਅਖੀਰਲੇ ਸਾਲਾਂ ਵਿੱਚ ਲੋਕਾਂ ਨੂੰ ਭਰਮਾਉਣ ਲਈ ਕੰਮ ਕਰਦੀਆਂ ਹਨ ਪ੍ਰੰਤੂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਪਣੇ ਪਹਿਲੇ ਤਿੰਨ ਸਾਲਾਂ ਦੇ ਕਾਰਜਕਾਲ ਵਿੱਚ ਹੀ ਸੂਬੇ ਵਿੱਚ ਅਜਿਹੇ ਮਿਸਾਲੀ ਕੰਮ ਕੀਤੇ ਗਏ ਹਨ ਜੋ ਕਿ ਸਰਕਾਰ ਦੀ ਲੋਕਾਂ ਪ੍ਰਤੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਸਾਬਤ ਹੋ ਰਹੇ ਹਨ। 

ਉਹਨਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਸਰਕਾਰਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਕਾਰਜਕਾਲ ਦੇ ਅੰਤਲੇ ਸਾਲਾਂ ਵਿੱਚ ਨੌਕਰੀਆਂ ਦੇਣ ਦੇ ਐਲਾਨ ਕਰਦੀਆਂ ਹਨ ਪਰੰਤੂ ਪੰਜਾਬ ਦੀ ਮੌਜੂਦਾ ਸਰਕਾਰ ਨੇ ਹੁਣ ਤੱਕ 54 ਹਜਾਰ ਤੋਂ ਵੱਧ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਦੇ ਕੇ ਆਪਣੀ ਨੌਜਵਾਨਾਂ ਪ੍ਰਤੀ ਪ੍ਰਤੀਬੱਧਤਾ ਨੂੰ ਸੱਚ ਕਰ ਦਿਖਾਇਆ ਹੈ।

ਐਮ ਐਲ ਏ ਡੇਰਾਬੱਸੀ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਹਲਕੇ ਦੇ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਅੱਡਾ ਝੁੰਗੀਆ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਨਰਾਇਣਗੜ੍ਹ ਝੁੰਗੀਆ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ।

ਉਨ੍ਹਾਂ ਵੱਲੋਂ ਅੱਜ ਹਲਕੇ ਦੇ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਦੌਲਤ ਸਿੰਘ ਵਾਲਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤ ਸਿੰਘ ਵਾਲਾ ਵਿਖੇ ਕਲਾਸ ਰੂਮ/ਲੈਬਜ਼ ਮੁਰੰਮਤ ਅਤੇ ਖੇਡ ਮੈਦਾਨ ਦੇ 12,73,500 ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ। ਸਰਕਾਰੀ ਪ੍ਰਾਇਮਰੀ ਸਕੂਲ ਦਿਆਲਪੁਰਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ ਵਿਖੇ ਕਲਾਸ ਰੂਮ ਅਤੇ ਚਾਰਦੀਵਾਰੀ ਦੇ 15.55 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਸਕੂਲਾਂ ਦੇ ਅਧਿਆਪਕਾਂ ਦੀ ਇਸ ਗੱਲ ਲਈ ਭਰਪੂਰ ਪ੍ਰਸ਼ੰਸਾ ਕੀਤੀ ਕਿ ਉਹਨਾਂ ਵੱਲੋਂ ਕੇਵਲ ਸਰਕਾਰੀ ਗਰਾਂਟ ਨਾਲ ਰੂਟੀਨ ਦੇ ਕੰਮ ਹੀ ਨਹੀਂ ਕਰਵਾਏ ਗਏ ਸਗੋਂ ਸਕੂਲਾਂ ਦੀ ਦਿੱਖ ਇੰਨੀ ਖੂਬਸੂਰਤ ਬਣਾ ਦਿੱਤੀ ਗਈ ਹੈ ਕਿ ਹਲਕੇ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾਉਂਦੇ ਹਨ। 

ਉਹਨਾਂ ਕਿਹਾ ਕਿ ਪੰਜਾਬ ਵਿੱਚ ਜਲਦ ਹੀ ਅਜਿਹਾ ਸਮਾਂ ਆ ਜਾਏਗਾ ਕਿ ਪੰਜਾਬ ਦੇ ਲੋਕ ਪ੍ਰਾਈਵੇਟ ਸਕੂਲਾਂ ਦੀ ਬਜਾਏ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਪੜ੍ਹਾਉਣ ਨੂੰ ਤਰਜੀਹ ਦੇਣਗੇ। ਇਸ ਮੌਕੇ ਇਹਨਾਂ ਸਕੂਲਾਂ ਦੇ ਮੁਖੀ, ਅਧਿਆਪਕ, ਵਿਦਿਆਰਥੀ, ਉਹਨਾਂ ਦੇ ਮਾਪੇ ਅਤੇ ਲੋਕਲ ਪੰਚ-ਸਰਪੰਚ ਤੇ ਮੋਹਤਬਰ ਮੌਜੂਦ ਸਨ।

 

Tags: Kuljit Singh Randhawa , Kuljeet Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD