Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ 'ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ-ਪਠਾਣਮਾਜਰਾ

ਕਿਹਾ, ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੇ ਹੱਕ 'ਚ ਲਿਆ ਫੈਸਲਾ ਦਲਿਤਾਂ ਦੇ ਨੌਜਵਾਨਾਂ ਲਈ ਤਰੱਕੀ ਦੇ ਰਸਤੇ ਖੋਲ੍ਹੇਗਾ

Harmeet Singh Pathanmajra, Sanour, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ, ਸਨੌਰ , 17 Apr 2025

Last updated on: Apr 17, 2025, 19:14 IST

'ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਜਨ ਜਾਤੀਆਂ ਦੇ ਹੱਕ 'ਚ ਲਿਆ ਗਿਆ ਫੈਸਲਾ ਦਲਿਤਾਂ ਦੇ ਨੌਜਵਾਨਾਂ ਲਈ ਤਰੱਕੀ ਦੇ ਰਸਤੇ ਖੋਲ੍ਹੇਗਾ।' ਇਹ ਪ੍ਰਗਟਾਵਾ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕੀਤਾ।ਅੱਜ ਇੱਥੇ ਆਪਣੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਠਾਣਮਾਜਰਾ ਨੇ ਕਿਹਾ ਕਿ ਜੋ ਕੰਮ ਪਿਛਲੇ 75 ਸਾਲਾਂ ਤੋਂ ਦੇਸ਼ ਉਪਰ ਰਾਜ ਕਰਦੀਆਂ ਰਵਾਇਤੀ ਪਾਰਟੀਆਂ ਨਹੀਂ ਕਰ ਸਕੀਆਂ, ਉਹ ਕੁਝ ਸਾਲ ਪਹਿਲਾਂ ਹੋਂਦ 'ਚ ਆਈ ਆਮ ਆਦਮੀ ਪਾਰਟੀ ਨੇ ਕਰ ਵਿਖਾਇਆ ਹੈ।

ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੇ ਹਿਤਾਂ ਦੀ ਰੱਖਿਆ ਕਰਨ ਲਈ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਈ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਪੰਜਾਬ ਦੀ ਵਾਹਦ ਇੱਕੋ ਇੱਕ ਸਰਕਾਰ ਸਾਬਤ ਹੋਈ ਹੈ, ਜਿਸ ਨੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਦੀ ਜ਼ੁਰਅਤ ਵਿਖਾਈ ਹੈ।

ਹਰਮੀਤ ਸਿੰਘ ਪਠਾਣਮਾਜਰਾ ਨੇ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਸਮੇਤ ਐਡਵੋਕੇਟ ਜਨਰਲ ਦਫ਼ਤਰ ਤੇ ਲਾਅ ਅਫ਼ਸਰਾਂ ਤੇ ਸਰਕਾਰੀ ਵਕੀਲਾਂ ਦੀ ਭਰਤੀ ਲਈ ਐਸਸੀ, ਐਸਟੀ ਲਈ ਰਾਖਵਾਂਕਰਨ ਦੇਣ ਦੇ ਕੀਤੇ ਫੈਸਲੇ ਦੀ ਪੁਰਜ਼ੋਰ ਸ਼ਬਦਾਂ 'ਚ ਸ਼ਲਾਘਾ ਕਰਦਿਆਂ ਕਿਹਾ ਕਿ, ਇਸ ਫੈਸਲੇ ਨਾਲ ਲੰਬੇ ਸਮੇਂ ਆਪਣੇ ਹੱਕਾਂ ਤੋਂ ਵਾਂਝੇ ਦਲਿਤਾਂ ਨੂੰ ਆਪਣਾ ਹੱਕ ਹੁਣ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 2017 ਦੇ ਐਕਟ ਵਿੱਚ ਸੋਧ ਕਰਕੇ ਪਹਿਲੀ ਵਾਰ 58 ਅਸਾਮੀਆਂ ਵਿੱਚ ਰਾਖਵੇਂਕਰਨ ਦੀ ਵਿਵਸਥਾ ਲਿਆਂਦੀ, ਜਿਸ ਨੂੰ ਰਵਾਇਤੀ ਪਾਰਟੀਆਂ ਕਰਨ 'ਚ ਅਸਫ਼ਲ ਰਹੀਆਂ ਸਨ।ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਇਮਾਨਦਾਰ ਸੋਚ ਹੈ, ਜਿਸ ਲਈ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਹੈ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ, ਦੋ ਚੀਜ਼ਾਂ 'ਤੇ ਕੰਮ ਕਰ ਰਹੀ ਹੈ ਪਹਿਲਾ ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਖਾਤਮਾ ਅਤੇ ਦੂਜਾ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅਸਲ ਅਰਥਾਂ ਵਿੱਚ ਲਾਗੂ ਕਰਨਾ।

 

Tags: Harmeet Singh Pathanmajra , Sanour , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD