Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਕੂਲ ਆਧੁਨਿਕ ਸਹੂਲਤਾਂ ਨਾਲ ਹੋਏ ਲੈਸ : ਡਾ. ਬਲਬੀਰ ਸਿੰਘ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਚਾਰ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Sikhya Krant

Web Admin

Web Admin

5 Dariya News

ਪਟਿਆਲਾ , 17 Apr 2025

Last updated on: Apr 18, 2025, 09:16 IST

ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਜੋ ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਨ, ਉਨ੍ਹਾਂ ਸਕੂਲਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਕਰ ਦਿੱਤਾ ਹੈ। ਇਹ ਪ੍ਰਗਟਾਵਾ ਉਨ੍ਹਾਂ ਪਟਿਆਲਾ ਦਿਹਾਤੀ ਹਲਕੇ ਦੇ ਚਾਰ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਹੋਰ ਸਾਰੇ ਖੇਤਰਾਂ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਵਿਆਪਕ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਦਾ ਉਦੇਸ਼ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਕਿਹਾ ਹੈ, ਉਹ ਹਕੀਕਤ ਵਿੱਚ ਕਰਕੇ ਦਿਖਾਇਆ ਹੈ, ਜਿਸ ਦੀ ਮਿਸਾਲ ਸੂਬੇ ਦੇ 12 ਹਜ਼ਾਰ ਸਕੂਲਾਂ ’ਚ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜ ਸਭ ਦੇ ਸਾਹਮਣੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ ਹਨ ਅਤੇ ਸਰਕਾਰੀ ਸਕੂਲਾਂ ਦੇ ਰੱਖ-ਰਖਾਵ ’ਤੇ ਸੂਬਾ ਸਰਕਾਰ ਵੱਲੋਂ ਸਾਲਾਨਾ 200 ਕਰੋੜ ਰੁਪਏ ਤੋਂ ਵੱਧ ਖਰਚਾ ਕੀਤਾ ਜਾਂਦਾ ਹੈ। ਆਪਣੇ ਸੰਬੋਧਨ ਦੌਰਾਨ ਡਾ. ਬਲਬੀਰ ਸਿੰਘ ਨੇ ਪੁਰਾਣੀਆਂ ਰਵਾਇਤੀ ਪਾਰਟੀਆਂ ਉੱਤੇ ਤਨਜ਼ ਕਸਦਿਆਂ ਕਿਹਾ ਕਿ ਏ.ਬੀ.ਸੀ ਅਕਾਲੀ ਦਲ, ਬੀਜੇਪੀ ਅਤੇ ਕਾਂਗਰਸ ਨੇ ਆਪਣੀ ਸੌੜੀ ਰਾਜਨੀਤੀ ਕਰਦਿਆਂ ਸੂਬੇ ਚ ਗੈਂਗਸਟਰ ਪੈਦਾ ਕੀਤੇ ਤੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਧੱਕਿਆ ਹੈ। 

ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲ ਆਫ਼ ਐਮੀਨੈਂਸ ਵਰਗੀਆਂ ਪਹਿਲ ਕਦਮੀਆ ਕਰ ਰਹੀ ਹੈ ਜਿੱਥੋਂ ਪੜੇ ਵਿਦਿਆਰਥੀ ਕੌਮਾਂਤਰੀ ਪੱਧਰ ਦੇ ਉੱਦਮੀਆਂ ਵਿੱਚ ਆਪਣਾ ਨਾਮ ਦਰਜ ਕਰਵਾਉਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਵ ਲਿਆਉਂਦਿਆਂ ਜੋ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ ਇਹ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਦੇ ਉਦੇਸ਼ ਨਾਲ ਬਣਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਸਿੱਖਿਆ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣ ਅਤੇ ਜੀਵਨ ਵਿੱਚ ਬੁਲੰਦੀਆਂ ਛੂਹ ਸਕਣ ਤੇ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ।ਉਨ੍ਹਾਂ ਵਿਦਿਆਰਥੀਆਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਿਵੇਕਲੀ ਬਿਜਨੈਸ ਬਲਾਸਟਰ ਸਕੀਮ ਤਹਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਦਿੰਦਿਆਂ 2000 ਰੁਪਏ ਦੀ ਮਦਦ ਦੇ ਕੇ ਉਨ੍ਹਾਂ ਵੱਲੋਂ ਬਣਾਈਆਂ ਵਸਤਾਂ ਨੂੰ ਪ੍ਰਦਰਸ਼ਤ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਹੁਨਰ ਨਿੱਖਰ ਕੇ ਸਾਹਮਣੇ ਆਇਆ ਹੈ।

ਅੱਜ ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਸਰਕਾਰੀ ਸਕੂਲ ਸਿੱਧੂਵਾਲ, ਸਰਕਾਰੀ ਸਕੂਲ ਜੱਸੋਵਾਲ, ਸਰਕਾਰੀ ਸਕੂਲ ਪਿੰਡ ਲੰਗ, ਸਰਕਾਰੀ ਸਕੂਲ ਲਚਕਾਣੀ ਤੇ ਸਰਕਾਰੀ ਸਕੂਲ ਬਖ਼ਸ਼ੀਵਾਲ ਸਕੂਲ ਵਿਖੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਐਡਵੋਕੇਟ ਰਾਹੁਲ ਸੈਣੀ, ਜਸਬੀਰ ਸਿੰਘ ਗਾਂਧੀ, ਡਿਪਟੀ ਡੀ.ਓ ਰਵਿੰਦਰ ਸਿੰਘ, ਹਰਪਾਲ ਸਿੰਘ ਵਿਰਕ, ‌ਪ੍ਰਿੰਸੀਪਲ ਅਮਨਦੀਪ ਕੌਰ, ਸਰਪੰਚ ਗੁਰਨਾਮ ਸਿੰਘ, ਬੀ.ਪੀ.ਓ ਜਸਵਿੰਦਰ ਸਿੰਘ, ਸਰਪੰਚ ਜਸਵਿੰਦਰ ਕੌਰ, ਦੀਪਕ ਕੁਮਾਰ, ਬਲਜੀਤ ਸਿੰਘ ਸੋਹੀ ਸਮੇਤ ਵੱਡੀ ਗਿਣਤੀ ਸਕੂਲ ਵਿਦਿਆਰਥੀ, ਮਾਪੇ, ਅਧਿਆਪਕ ਦੇ ਪਿੰਡ ਵਾਸੀ ਮੌਜੂਦ ਸਨ।

 

Tags: Dr Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Sikhya Krant

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD