Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਯੋਗ ਉਪਰਾਲਾ ਸਲਾਘਾਯੋਗ : ਡਾ ਬਲਜੀਤ ਕੌਰ

ਮੰਤਰੀ ਡਾ ਬਲਜੀਤ ਕੌਰ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ- ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sri Muktsar Sahib, Malout, Punjab Sikhya Kranti

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ / ਮਲੋਟ , 17 Apr 2025

Last updated on: Apr 18, 2025, 10:42 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਅੱਜ ਵੱਖ -ਵੱਖ ਸਕੂਲਾਂ ‘ਚ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਸਕੂਲਾਂ ਦੇ ਨਵੀਨੀਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਇਹ ਸਾਰੇ ਕੰਮ ਕਰਵਾਏ ਜਾ ਰਹੇ ਹਨ।

ਉਹਨਾਂ ਆਪਣੇ ਦੌਰੇ ਦੌਰਾਨ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਪ੍ਰੇਰਿਆ ਕਿ ਉਹ ਚੰਗੀ ਸਿੱਖਿਆ ਹਾਸਲ ਕਰਕੇ ਨਵਾਂ ਮੁਕਾਮ ਪੈਦਾ ਕਰਨ । ੳਹਨਾਂ ਕਿਹਾ ਕਿ ਲੜਕੀਆਂ ਕਿਸੇ ਤੋਂ ਵੀ ਘੱਟ ਨਹੀਂ ਅਤੇ ਮਿਆਰੀ ਸਿੱਖਿਆ ਦੀ ਸਹਾਇਤਾ ਨਾਲ ਉਹ ਡਾਕਟਰ, ਟੀਚਰ, ਇੰਜੀਨਿਅਰ, ਪਾਇਲਟ ਆਦਿ ਬਣ ਸਕਦੀਆਂ ਹਨ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਧੀਆ ਸਿੱਖਿਆ ਮੁਹਇਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਬੱਚੇ ਆਪਣੇ ਅਧਿਆਪਕ ਅਤੇ ਮਾਤਾ ਪਿਤਾ ਦੀ ਸੇਧ ਦੀ ਇੰਨ ਬਿੰਨ ਪਾਲਣਾ ਕਰਨ ਤਾਂ ਉਹ ਚੰਗੇ ਇਨਸਾਨ ਬਣ ਸਕਦੇ ਹਨ ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੋਥਾ ਵਿਖੇ 3 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਥਾ ਵਿਖੇ 20 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਰੁਪਾਣਾ ਵਿਖੇ 7.51 ਲੱਖ ਰੁਪਏ, ਸਰਕਾਰੀ  ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੁਪਾਣਾ ਵਿਖੇ 21 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰੁਪਾਣਾ ਵਿਖੇ 22 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਰੁਪਾਣਾ ਵਿਖੇ 20.75 ਲੱਖ ਰੁਪਏ ਵਿਖੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।

ਇਸ ਮੌਕੇ ਸ੍ਰੀ ਜਸ਼ਨ ਬਰਾੜ ਚੇਅਰਮੈਨ ਮਾਰਕਿਟ ਕਮੇਟੀ ਮਲੋਟ,ਸ੍ਰੀ ਅਰਸ਼ਦੀਪ ਸਿੰਘ ਨਿੱਜੀ ਸਹਾਇਕ,  ਅਸ਼ਵਨੀ ਬਾਂਸਲ ਡੀ. ਐਸ.ਐਮ, ਸ੍ਰੀ ਰਮੇਸ਼ ਅਰਨੀਵਾਲਾ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ ਮੁਕਤਸਰ ਸਾਹਿਬ, ਹਰਵਿੰਦਰ ਸਿੰਘ ਖਲਾਰਾ ਸਮਾਰਟ ਸਕੂਲ ਕੋਆਰਡੀਨੇਟਰ, ਜਸਵਿੰਦਰ ਪਾਲ ਸ਼ਰਮਾ ਜਿ਼ਲ੍ਹਾ ਮੀਡੀਆ ਕੋਆਰਡੀਨੇਟਰ, ਗਗਨਦੀਪ ਸਿੰਘ ਬਲਾਕ ਪ੍ਰਧਾਨ ਅਤੇ ਸਕੂਲੀ ਬੱਚੇ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sri Muktsar Sahib , Malout , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD