Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

’ਪੰਜਾਬ ਸਿੱਖਿਆ ਕ੍ਰਾਂਤੀ’ ਕੇਵਲ ਇਕ ਮੁਹਿੰਮ ਨਹੀਂ, ਬਲਕਿ ਇਕ ਪਰਿਵਰਤਨ ਦੀ ਲਹਿਰ : ਡਾ. ਰਵਜੋਤ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਦੇ 4 ਸਕੂਲਾਂ ’ਚ 33 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Punjab Sikhya Krant

Web Admin

Web Admin

5 Dariya News

ਹੁਸ਼ਿਆਰਪੁਰ , 17 Apr 2025

Last updated on: Apr 18, 2025, 10:44 IST

ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ 4 ਸਰਕਾਰੀ ਸਕੂਲਾਂ ਵਿਚ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨ ਕਰੀਬ 33 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੁਹਿੰਮ ਦਾ ਉਦੇਸ਼ ਸ਼ਹਿਰੀ ਅਤੇ ਪੇਂਡੂ ਹਲਕੇ ਵਿਚ ਸਮਾਨ ਰੂਪ ਨਾਲ ਗੁਣਵੱਤਾ ਸਿੱਖਿਆ ਪ੍ਰਦਾਨ ਕਰਨਾ ਹੈ।ਡਾ. ਰਵਜੋਤ ਸਿੰਘ ਨੇ ਕਿਹਾ ਕਿ ਉਨ੍ਹਾਂ ’ਪੰਜਾਬ ਸਿੱਖਿਆ ਕ੍ਰਾਂਤੀ’ ਹੁਣ ਕੇਵਲ ਇਕ ਮੁਹਿੰਮ ਨਹੀਂ, ਬਲਕਿ ਇਕ ਪਰਿਵਰਤਨ ਦੀ ਲਹਿਰ ਹੈ ਜੋ ਹਰ ਪਿੰਡ, ਹਰ ਸਕੂਲ ਅਤੇ ਹਰ ਬੱਚੇ ਤੱਕ ਪਹੁੰਚ ਰਹੀ ਹੈ। 

ਇਸ ਦੌਰਾਨ ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਖਜੂਰ ਵਿਚ 7.51 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਲਾਸ ਰੂਮ, ਸਰਕਾਰੀ ਐਲੀਮੈਂਟਰ ਸਕੂਲ ਚੱਕੋਵਾਲ ਬ੍ਰਾਹਮਣਾ ਵਿਚ 7.51 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਲਾਸ ਰੂਮ, ਸਰਕਾਰੀ ਐਲੀਮੈਂਟਰੀ ਸਕੂਲ ਕਾਠੇ ਅਧਿਕਾਰੇ ਵਿਚ 4 ਲੱਖ ਰੁਪਏ ਨਾਲ ਬਣੀ ਚਾਰ ਦੀਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਧਰਾ ਵਿਚ 11 ਲੱਖ ਰੁਪਏ ਨਾਲ ਬਣੀ ਆਧੁਨਿਕ ਵਿਗਿਆਨ ਪ੍ਰਯੋਗਸ਼ਾਲਾ ਅਤੇ ਇਸੇ ਸਕੂਲ ਵਿਚ ਹੀ ਢਾਈ ਲੱਖ ਰੁਪਏ ਦੀ ਲਾਗਤ ਦੇ ਹੋਰ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। 

ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਜ਼ਰੂਰਤਮੰਦ ਅਤੇ ਮਧ ਵਰਗ ਦੇ ਬੱਚਿਆਂ ਨੂੰ ਵੀ ਇਹੀ ਆਧੁਨਿਕ ਸੁਵਿਧਾਵਾਂ ਅਤੇ ਗੁਣਵੱਤਾ ਪ੍ਰਾਪਤ ਹੋਵੇ ਜੋ ਨਿੱਜੀ ਸਕੂਲਾਂ ਵਿਚ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਕਿਸੇ ਰਾਸ਼ਟਰ ਦੀ ਅਸਲੀ ਤਾਕਤ ਹੁੰਦੀ ਹੈ ਅਤੇ ਸਰਕਾਰ ਦਾ ਇਹ ਕਰਤੱਵ ਹੈ ਕਿ ਉਹ ਹਰ ਬੱਚੇ ਨੂੰ ਸਮਾਨ ਮੌਕੇ ਪ੍ਰਦਾਨ ਕਰੇ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਨਵ-ਨਿਰਮਾਣ ਕਮਰੇ ਸਮਾਰਟ ਕਲਾਸ ਸੁਵਿਧਾਵਾਂ ਅਤੇ ਆਧੁਨਿਕ ਵਿਦਿਅਕ ਤਕਨੀਕਾਂ ਨਾਲ ਲੈਸ ਹਨ ਜਿਸ ਨਾਲ ਬੱਚਿਆਂ ਦਾ ਸਿੱਖਿਆ ਪੱਧਰ ਵਿਚ ਮਹੱਤਵਪੂਰਨ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ ਸਿੱਖਿਆ ਵਿਵਸਥਾ ਨੂੰ ਮਜਬੂਤੀ ਦੇਵੇਗਾ ਬਲਕਿ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰ ਨਾਗਰਿਕ ਬਣਾਉਣ ਵਿਚ ਵੀ ਸਹਾਇਕ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ 118 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ। 

ਅਧਿਆਪਕਾਂ ਨੂੰ ਟਰੇਨਿੰਗ ਲਈ ਵਿਦੇਸ਼ਾਂ ਵਿਚ ਭੇਜਿਆ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਅੱਜ ਦੇ ਸਮੇਂ ਦੇ ਹਿਸਾਬ ਨਾਲ ਬਿਹਤਰੀਨ ਸਿੱਖਿਆ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਐਲੀਮੈਂਟਰੀ  ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਦੂਰ ਕੀਤਾ ਜਾ ਰਿਹਾ ਹੈ। ਸਿਰਫ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਹੀ 600 ਨਵੇਂ ਅਧਿਆਪਕ ਭੇਜੇ ਗਏ ਹਨ ਜਿਸ ਵਿਚ 125 ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਲਈ ਭੇਜੇ ਗਏ ਹਨ।ਡਾ. ਰਵਜੋਤ ਸਿੰਘ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਤਾਂ ਜੋ ਉਹ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਆਧੁਨਿਕ ਸੰਸਥਾਵਾਂ ਦਾ ਲਾਭ ਵੀ ਪ੍ਰਾਪਤ ਕਰ ਸਕਣ।

ਇਸ ਮੌਕੇ ਉਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਧੀਰਜ ਵਸ਼ਿਸ਼ਟ, ਰਾਜ ਕੁਮਾਰ, ਓਂਕਾਰ ਸਿੰਘ, ਸੰਜੀਵ ਕੁਮਾਰ, ਡਾ. ਵਿਜੇ, ਸਰਪੰਚ ਗੁਰਮੁਖ ਸਿੰਘ, ਬਖਸ਼ਿੰਦਰ ਸਿੰਘ, ਜਸਵੰਤ ਸਿੰਘ, ਅਜੀਤ ਸਿੰਘ, ਸਰਪੰਚ ਸੰਤੋਸ਼ ਸਿੰਘ, ਬਲਵੀਰ ਸਿੰਘ, ਅਨੀਸ਼ ਕੁਮਾਰ, ਜਸਵੀਰ ਸਿੰਘ, ਕੁਲਵਿੰਦਰ ਰਾਮ, ਸ਼ਿੰਗਾਰਾ ਸਿੰਘ, ਕੁਲਵੰਤ ਸਿੰਘ, ਸੁਖਦੇਵ, ਸਤਨਾਮ ਸਿੰਘ, ਸਰਪੰਚ ਅਨਿਲ ਕੁਮਾਰ, ਸਰਪੰਚ ਬਲਜੀਤ ਕੌਰ, ਚੰਦਰ ਮੋਹਨ ਵਰਮਾ, ਸਰਪੰਚ ਜਸਵਿੰਦਰ ਸਿੰਘ, ਨਿਰਮਲ ਕੌਰ, ਕੇਵਲ ਸਿੰਘ, ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Punjab Sikhya Krant

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD