Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਿੱਖਿਆ ਕ੍ਰਾਂਤੀ : ਜਲੰਧਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ 2.02 ਕਰੋੜ ਰੁਪਏ ਦੇ ਵਿਕਾਸ ਕਾਰਜ ਸਮਰਪਿਤ

ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ ਵਧੀ : ਮੋਹਿੰਦਰ ਭਗਤ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jalandhar, Balkar Singh, Punjab Sikhya Kranti

Web Admin

Web Admin

5 Dariya News

ਜਲੰਧਰ , 17 Apr 2025

Last updated on: Apr 18, 2025, 10:48 IST

ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 2.02 ਕਰੋੜ ਰੁਪਏ ਦੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ, ਜਿਨ੍ਹਾਂ ਵਿੱਚ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚ ਕ੍ਰਮਵਾਰ 63.36 ਲੱਖ ਅਤੇ 1.39 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ਾਮਲ ਹਨ।

ਇਸੇ ਮੁਹਿੰਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਸ਼ੇਖ (ਲੜਕੀਆਂ) ਵਿਖੇ 2.65 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ, ਜਿਨ੍ਹਾਂ ਵਿੱਚ ਇਕ ਆਧੁਨਿਕ ਕਲਾਸ ਰੂਮ ਅਤੇ ਫਲੋਰਿੰਗ ਸ਼ਾਮਲ ਹੈ।

ਇਸ ਮੌਕੇ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਵਿਕਸਿਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਤੇ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਨੂੰ ਪਹਿਲੀ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਅੱਜ ਜਿਥੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ ਉਥੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਦੀ ਸਥਾਪਨਾ, ਅਧਿਆਪਕਾਂ ਨੂੰ ਸਿਖ਼ਲਾਈ ਲਈ ਵਿਦੇਸ਼ ਭੇਜਣਾ, ਬੱਸ ਸਰਵਿਸ ਸ਼ੁਰੂ ਕਰਨਾ, ਕੈਂਪਸ ਮੈਨੇਜਰ ਤੇ ਸੁਰੱਖਿਆ ਗਾਰਡ ਦੀ ਨਿਯੁਕਤੀ, ਡਿਜੀਟਲ ਢੰਗ ਨਾਲ ਸਿੱਖਿਆ ਪ੍ਰਦਾਨ ਕਰਨ ਵਰਗੀਆਂ ਕਈ ਪਹਿਲਕਦਮੀਆਂ ਕੀਤੀਆਂ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਅਤੇ ਪੰਜਾਬ ਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਤੇ ਰੌਸ਼ਨ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦਾ ਆਗਾਜ਼ ਕੀਤਾ ਗਿਆ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜ ਸਮਰਪਿਤ ਕੀਤੇ ਜਾਣਗੇ।ਕੈਬਨਿਟ ਮੰਤਰੀ ਨੇ ਇਸ ਮੌਕੇ ਮਾਪਿਆਂ ਨੂੰ ਵੀ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਅਤੇ ਇਥੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਤੋਂ ਲਾਭ ਲੈਣ ਦੀ ਅਪੀਲ ਕੀਤੀ।

ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਦਿੱਤੂ ਨੰਗਲ, ਬਿਸਰਾਮਪੁਰ, ਨਾਹਰਪੁਰ ਤੇ ਪੱਤੜ ਕਲਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤੜ ਕਲਾਂ ਅਤੇ ਸਰਕਾਰੀ ਮਿਡਲ ਸਕੂਲ ਫਾਜ਼ਿਲਪੁਰ ਵਿਖੇ 45.77 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਹੋਰਨਾਂ ਸਕੂਲਾਂ ਵਿੱਚ ਵੀ ਵਿਕਾਸ ਕਾਰਜ ਸਮਰਪਿਤ ਕੀਤੇ ਗਏ, ਜਿਨ੍ਹਾਂ ਵਿੱਚ ਕਲਾਸਰੂਮ, ਲੈਬੋਰੇਟਰੀ, ਚਾਰਦਿਵਾਰੀ, ਸਾਇੰਸ ਲੈਬ, ਲਾਇਬ੍ਰੇਰੀ ਰੂਮ ਅਤੇ ਜ਼ਰੂਰੀ ਮੁਰੰਮਤ ਦੇ ਕੰਮ ਸ਼ਾਮਲ ਹਨ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jalandhar , Balkar Singh , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD