Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ : ਚੇਅਰਮੈਨ ਬਲਬੀਰ ਸਿੰਘ ਪਨੂੰ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ (ਬਟਾਲਾ) , 17 Apr 2025

Last updated on: Apr 18, 2025, 12:35 IST

ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਸਹੂਲਤਾਂ ਮੁਹੱਇਆ ਕਰਵਾਈਆਂ ਗਈਆਂ ਹਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਦਾ ਸ਼ਾਨਦਾਰ ਮਾਹੌਲ ਪ੍ਰਾਦਨ ਕੀਤਾ ਗਿਆ ਹੈ। ਅੱਜ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਚਿਤੋੜਗੜ੍ਹ ਵਿਖੇ 27 ਲੱਖ 37 ਹਜ਼ਾਰ ਰੁਪਏ, ਫਤਿਹਗੜ੍ਹ ਚੂੜੀਆਂ-1 ਵਿਖੇ 9 ਲੱਖ 55 ਹਜ਼ਾਰ ਰੁਪਏ ਅਤੇ 2 ਵਿਖੇ 10 ਲੱਖ 68 ਹਜ਼ਾਰ ਰੁਪਏ ਅਤੇ ਫਤਿਹਗੜ੍ਹ ਚੂੜੀਆਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੇ) ਕੁੱਲ ਲਾਗਤ 18 ਲੱਖ, ਫਤਿਹਗੜ੍ਹ ਚੂੜੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਕੁੱਲ ਲਾਗਤ 27 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। 

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਸਾਡੀ ਸਰਕਾਰ ਬਜਟ ਦਾ ਵੱਡਾ ਹਿੱਸਾ ਸਿੱਖਿਆ ’ਤੇ ਖਰਚ ਕਰਦੀ ਰਹੇਗੀ ਅਤੇ ਹੁਣ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ, ਡਿਜੀਟਲ ਬਲੈਕ ਬੋਰਡ, ਅਤਿ-ਆਧੁਨਿਕ ਸਾਇੰਸ ਲੈਬਾਂ, ਬਿਹਤਰ ਬੁਨਿਆਦੀ ਢਾਂਚਾ ਆਦਿ ਵਰਗੀਆਂ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ੀ ਸੰਸਥਾਵਾਂ ਤੋਂ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਸਕਣ।

ਇਸ ਮੌਕੇ ਚੇਅਰਮੈਨ ਰਾਜੀਵ ਸ਼ਰਮਾ, ਸ੍ਰੀਮਤੀ ਪਰਮਜੀਤ ਕੌਰ ਜ਼ਿਲ੍ਹਾ ਸਿੱਖਿਆ ਅਫਸਰ (ਅ), ਜਸਵਿੰਦਰ ਸਿੰਘ ਬੀ.ਪੀ.ਈ.ਓ, ਪ੍ਰਿੰਸੀਪਲ ਸ਼੍ਰੀਮਤੀ ਨੀਨਾ (ਲੜਕੇ), ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਅਰੋੜਾ (ਲੜਕੀਆਂ), ਤੇਜਵਿੰਦਰ ਸਿੰਘ ਸ਼ਹਿਰੀ ਯੂਥ ਪ੍ਰਧਾਨ, ਮਾਧਵ ਬੇਦੀ, ਨਵੀਸ਼ ਨੰਦਾ, ਡਾਕਟਰ ਸੋਨੀ, ਡਾਕਟਰ ਮੰਗਲ ਸਿੰਘ, ਰਾਮ ਸਿੰਘ, ਮੁਖਵਿੰਦਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ ਦੇ ਹਲਕਾ ਕੋਡੀਨੇਟਰ ਐਜੂਕੇਸ਼ਨ ਰਘਬੀਰ ਸਿੰਘ ਅਠਵਾਲ, ਬਲਾਕ ਪ੍ਰਧਾਨ ਜਗਜੀਤ ਸਿੰਘ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਗਗਨਦੀਪ ਸਿੰਘ ਕੋਟਲਾ ਬਾਮਾ ,ਕਰਨ ਬਾਠ, ਗੁਰ ਪ੍ਰਤਾਪ ਸਿੰਘ ਅਤੇ ਗੁਰਦੇਵ ਸਿੰਘ ਔਜਲਾ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD