Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਆਪ ਸਰਕਾਰ, ਡਾ. ਅੰਬੇਦਕਰ ਜੀ ਦੇ ਸੁਪਨਿਆਂ ਨੂੰ ਪੂਰਾ ਕਰਨ ਵਾਲੀ ਪਹਿਲੀ ਸਰਕਾਰ : ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਕਿਹਾ-ਲਾਅ ਅਫਸਰਾਂ ਦੀਆਂ ਨਿਯੁਕਤੀਆਂ ਵਿੱਚ ਰਾਖਵਾਂਕਰਨ ਦਾ ਲਾਭ ਦੇਣ ਵਾਲਾ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣਿਆ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਅੱਚਲ ਸਾਹਿਬ/ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 17 Apr 2025

Last updated on: Apr 18, 2025, 12:51 IST

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਸੰਦਲਪੁਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਵਲੋਂ ਲਏ ਗਏ ਸੁਪਨਿਆਂ ਨੂੰ ਪੂਰਾ ਕਰਨ ਵਾਲੀ ਪਹਿਲੀ ਸਰਕਾਰ ਹੈ। 

ਉਨਾਂ ਦੱਸਿਆ ਕਿ ਜਿਥੇ ਇਸ ਸਰਕਾਰ ਵਿੱਚ ਪਹਿਲਾਂ ਅਨੁਸੂਚਿਤ ਜਾਤੀ ਭਾਈਚਾਰੇ ਵਿੱਚੋਂ 6 ਮੰਤਰੀ ਵੱਡੇ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ, ਓਥੇ ਹੀ ਹੁਣ ਪੰਜਾਬ ਸਰਕਾਰ ਨੇ ਰਾਜ ਦੇ ਕਾਨੂੰਨੀ ਮਾਮਲਿਆਂ ਦੀ ਪੈਰਵਾਈ ਕਰਨ ਵਾਲੇ ਐਡਵੋਕੈਟ ਜਨਰਲ ਦੇ ਦਫਤਰ ਵਿੱਚ ਰੱਖ ਜਾਣ ਵਾਲੇ ਵੱਖ-ਵੱਖ ਖੇਤਰਾਂ ਦੇ ਮਾਹਿਰ ਵਕੀਲਾਂ ਵਿੱਚ ਵੀ ਰਾਖਵਾਂਕਰਨ ਦੀ ਸਹੂਲਤ ਦੇ ਦਿੱਤੀ ਹੈ। ਉਨਾਂ ਕਿਹਾ ਕਿ ਅਜਿਹਾ ਪੰਜਾਬ ਵਿੱਚ ਪਹਿਲੀ ਵਾਰ ਕੀਤਾ ਗਿਆ ਹੈ।

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਦੇਸ਼ ਨੂੰ ਆਜ਼ਾਦੀ ਮਿਲੇ 75 ਸਾਲ ਹੋ ਗਏ ਹਨ, ਪਰ ਦੇਸ਼ ਭਰ ਦੀਆਂ ਸਾਰੀਆਂ ਹਾਈ ਕੋਰਟਾਂ ਵਿੱਚ, ਕਿਸੇ ਵੀ ਰਾਜ ਵਿੱਚ ਵਕੀਲਾਂ ਜਾਂ ਸਰਕਾਰੀ ਵਕੀਲਾਂ ਦੀ ਭਰਤੀ ਲਈ ਐਸ.ਸੀ, ਐਸ.ਟੀ ਲਈ ਕੋਈ ਰਾਖਵਾਂਕਰਨ ਨਹੀਂ ਹੈ। ਸਾਡੀ ਪਾਰਟੀ ਨੇ ਸਾਲ 2017 ਦੀਆਂ ਚੋਣਾਂ ਵਿੱਚ ਇਹ ਮੁੱਦਾ ਬੜੇ ਜੋਰ ਨਾਲ ਚੁੱਕਿਆ ਸੀ ਪਰ ਸਰਕਾਰ ਨਹੀਂ ਬਣੀ। 

ਅਸੀਂ ਕਾਂਗਰਸ ਤੋਂ ਵਾਰ-ਵਾਰ ਮੰਗ ਕਰਦੇ ਰਹੇ ਕਿ ਐਸ.ਸੀ ਭਾਈਚਾਰੇ ਦਾ ਰਾਖਵਾਂਕਰਨ ਐਡਵੋਕੈਟ ਜਨਰਲ ਦੇ ਵਕੀਲਾਂ ਵਿੱਚ ਹੋਣਾ ਚਾਹੀਦਾ ਹੈ ਪਰ ਉਨਾਂ ਨਹੀਂ ਕੀਤਾ।ਉਨਾਂ ਕਿਹਾ ਕਿ ਜਦੋਂ 2022 ਵਿੱਚ ਸਾਡੀ ਸਰਕਾਰ ਆਈ, ਤਾਂ ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਤੁਰੰਤ ਹੁਕਮ ਦਿੱਤਾ ਕਿ ਜਿੱਥੇ ਵੀ ਸਰਕਾਰੀ ਵਕੀਲਾਂ ਦੀਆਂ ਅਸਾਮੀਆਂ ਹਨ, ਖਾਸ ਕਰਕੇ ਹਾਈ ਕੋਰਟ ਵਿੱਚ, ਉੱਥੇ ਜਲਦੀ ਹੀ ਪ੍ਰਬੰਧ ਕੀਤਾ ਜਾਵੇ।

ਉਨਾਂ ਦੱਸਿਆ ਕਿ ਅਸੀਂ 2017 ਦੇ ਐਕਟ ਵਿੱਚ ਸੋਧ ਲਿਆਂਦੀ ਹੈ ਅਤੇ ਉਸ ਸਮੇਂ, ਅਸੀਂ ਪਹਿਲੀ ਵਾਰ 58 ਅਸਾਮੀਆਂ ਵਿੱਚ ਰਾਖਵੇਂਕਰਨ ਦੀ ਵਿਵਸਥਾ ਲਿਆਂਦੀ ਹੈ, ਭਾਵੇਂ ਉਹ ਸੀਨੀਅਰ ਐਡਵੋਕੇਟ ਜਨਰਲ ਹੋਣ ਜਾਂ ਵਧੀਕ ਐਡਵੋਕੇਟ ਜਨਰਲ ਜਾਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਜਾਂ ਡਿਪਟੀ ਐਡਵੋਕੇਟ ਜਨਰਲ, ਸਹਾਇਕ ਐਡਵੋਕੇਟ ਜਨਰਲ ਜਾਂ ਐਡਵੋਕੇਟ ਆਨ ਰਿਕਾਰਡ।

ਉਨਾਂ ਕਿਹਾ ਕਿ ਜਦੋਂ ਅਸੀਂ ਭਰਤੀ ਪ੍ਰਕਿਰਿਆ ਦੇਖੀ ਅਤੇ ਸ਼ੁਰੂ ਕੀਤੀ, ਤਾਂ ਉਨ੍ਹਾਂ 58 ਅਸਾਮੀਆਂ ਵਿੱਚੋਂ 15 ਅਸਾਮੀਆਂ ਖਾਲੀ ਸਨ। ਅਸੀਂ ਦੇਖਿਆ ਕਿ ਉਹ ਖਾਲੀ ਕਿਉਂ ਸਨ ? ਅਸੀਂ ਦੇਖਿਆ ਕਿ 2017 ਦੇ ਐਕਟ ਵਿੱਚ ਬਣਾਏ ਗਏ ਆਮਦਨ ਕਰ ਦੇ ਮਾਪਦੰਡਾਂ ਅਨੁਸਾਰ, ਯੋਗ ਉਮੀਦਵਾਰ ਨਹੀਂ ਮਿਲੇ। ਇਹ ਇੱਕ ਇਤਿਹਾਸਕ ਫੈਸਲਾ ਹੈ ਕਿ ਜਿੰਨੀ ਵੀ ਆਮਦਨ ਦੀ ਸ਼ਰਤ ਕੀਤੀ ਹੋਈ ਸੀ ਖਾਸਕਰਕੇ ਜਨਰਲ ਵਰਗ ਦੇ ਲਈ, ਉਸ ਵਿੱਚ ਸੋਧ ਕੀਤੀ ਹੈ।

ਉਨਾਂ ਦੱਸਿਆ ਕਿ ਇਸ ਫੈਸਲੇ ਕਾਰਨ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਸਾਰੇ ਉਮੀਦਵਾਰਾਂ ਦਾ ਆਮਦਨ ਕਰ ਅੱਧਾ ਹੋ ਜਾਵੇਗਾ, ਭਾਵ ਕਿ 20 ਲੱਖ ਦੇ ਪ੍ਰਬੰਧ ਵਿੱਚ ਇਹ 10 ਲੱਖ ਰੁਪਏ, 15 ਲੱਖ ਦੇ ਪ੍ਰਬੰਧ ਵਿੱਚ ਇਹ 7 ਡੇਢ ਲੱਖ ਰੁਪਏ, 10 ਲੱਖ ਦੇ ਪ੍ਰਬੰਧ ਵਿੱਚ ਇਹ 5 ਲੱਖ, 7 ਲੱਖ ਦੇ ਪ੍ਰਬੰਧ ਵਿੱਚ ਇਹ 3 ਡੇਢ ਲੱਖ ਰੁਪਏ ਅਤੇ 3 ਡੇਢ ਲੱਖ ਦੇ ਪ੍ਰਬੰਧ ਵਿੱਚ ਇਹ ਇੱਕ ਲੱਖ 75 ਹਜ਼ਾਰ ਰੁਪਏ ਹੋਵੇਗਾ। 

ਅੱਜ, ਅਸੀਂ ਇਸ ਮਾਪਦੰਡ ਵਿੱਚ ਵੱਡੀ ਢਿੱਲ ਦਿੱਤੀ ਹੈ ਤਾਂ ਜੋ ਖਾਲੀ 15 ਅਸਾਮੀਆਂ ਨੂੰ ਭਰਿਆ ਜਾ ਸਕੇ।ਉਨਾਂ ਕਿਹਾ ਕਿ ਅੱਜ ਪੰਜਾਬ ਦੇ ਸਾਰੇ ਦਲਿਤ ਵਕੀਲਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ ਤੋਂ ਆਉਣ ਵਾਲੇ ਵਕੀਲ ਵੀ ਅੱਜ ਯੋਗ ਬਣ ਗਏ ਹਨ ਕਿਉਂਕਿ ਇਹ ਬਹੁਤ ਘੱਟ ਆਮਦਨ ਹੈ, ਹਰ ਵਕੀਲ ਇੰਨੀ ਕਮਾਈ ਕਰਦਾ ਹੈ, ਅੱਜ ਇਸ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ।

ਇਸ ਮੌਕੇ ਹਲਕਾ ਕੁਆਰਡੀਨੇਟਰ ਕਿਸਾਨ ਵਿੰਗ ਦੇ ਪ੍ਰਧਾਨ ਹਰਜਿੰਦਰ ਸਿੰਘ ਜਾਹਦਪੁਰ, ਬਲਾਕ ਪ੍ਰਧਾਨ ਹਰਜੀਤ ਸਿੰਘ ਖੋਜੇਵਾਲ, ਹਲਕਾ ਯੂਥ ਪ੍ਰਧਾਨ ਦਵਿੰਦਰ ਸਿੰਘ ਮਿਸ਼ਰਪੁਰਾ, ਪ੍ਰਧਾਨ ਤਕਦੀਰ ਸਿੰਘ ਡਡਿਆਲਾ, ਬਲਾਕ ਪ੍ਰਧਾਨ ਰਵਿੰਦਰ ਸਿੰਘ ਜੱਜ, ਸਰਪੰਚ ਕਰਨਜੀਤ ਸਿੰਘ ਸੇਖਵਾਂ, ਸਾਬਕਾ ਸਰਪੰਚ ਬਿੱਕਾ ਚਾਹਲ, ਸੀਨੀਅਰ ਆਪ ਆਗੂ ਦਿਲਬਾਗ ਸਿੰਘ ਛੱਲੋ ਚਾਹਲ ਅਤੇ ਗੁਰਬੀਰ ਸਿੰਘ ਮਿਸ਼ਰਪੁਰਾ ਆਦਿ ਹਾਜ਼ਰ ਸਨ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD