Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੇ ਵਕੀਲ ਵੀ ਬਣ ਸਕਣਗੇ ਹੁਣ ਪੰਜਾਬ 'ਚ ਏ.ਜੀ, ਡਿਪਟੀ ਏ.ਜੀ. ਤੇ ਸਰਕਾਰੀ ਵਕੀਲ : ਐਮ.ਐਲ.ਏ. ਦੇਵ ਮਾਨ

ਵਿਧਾਇਕ ਦੇਵ ਮਾਨ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦਾ ਕੀਤਾ ਧੰਨਵਾਦ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਾਭਾ , 17 Apr 2025

Last updated on: Apr 18, 2025, 12:53 IST

ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਨੂੰ ਕੋਸਦਿਆਂ ਕਿਹਾ ਕਿ ਆਜ਼ਾਦੀ ਤੋਂ ਹੁਣ ਤੱਕ ਰਵਾਇਤੀ ਪਾਰਟੀਆਂ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਵੋਟਾਂ ਲੈਣ ਲਈ ਤਾਂ ਵਰਤਿਆਂ ਪਰੰਤੂ ਉਨ੍ਹਾਂ ਦੇ ਪੈਰੋਕਾਰਾਂ ਤੇ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਾ ਦਿੱਤੇ।

ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਵਕੀਲਾਂ ਦੀ ਭਰਤੀ 'ਚ ਰਾਖਵੇਂਕਰਨ ਦੇ ਦਿੱਤੇ ਗਏ ਫ਼ੈਸਲੇ ਨਾਲ ਹੁਣ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੇ ਬੱਚੇ, ਜੋ ਵਕੀਲ ਹਨ ਪਰੰਤੂ ਉਨ੍ਹਾਂ ਨੇ ਕਦੇ ਪੰਜਾਬ 'ਚ ਏ.ਜੀ, ਡਿਪਟੀ ਏ.ਜੀ. ਤੇ ਸਰਕਾਰੀ ਵਕੀਲ ਬਣਨ ਦਾ ਸੁਪਨਾ ਵੀ ਨਹੀਂ ਸੀ ਲਿਆ, ਉਹ ਹੁਣ ਐਡਵੋਕੇਟ ਜਨਰਲ ਅਤੇ ਹਾਈ ਕੋਰਟਾਂ ਦੇ ਜੱਜ ਬਣਨਗੇ। ਦੇਵ ਮਾਨ ਨੇ ਅੱਗੇ ਦੱਸਿਆ ਕਿ ਇਹ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਦੇ ਦਲਿਤਾਂ ਅਤੇ ਪੰਜਾਬ ਦੇ ਅਨੁਸੂਚਿਤ ਜਨਜਾਤੀਆਂ ਦੇ ਹੱਕ ਵਿੱਚ ਲਿਆ ਗਿਆ ਇੱਕ ਇਤਿਹਾਸਕ ਵੱਡਾ ਫੈਸਲਾ ਹੈ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪਹਿਲੀ ਵਾਰ ਲਾਅ ਅਫ਼ਸਰਾਂ ਦੀਆਂ 58 ਅਸਾਮੀਆਂ ਰਾਖਵੀਆਂ ਰੱਖੀਆਂ, ਪਰੰਤੂ 2017 ਦੇ ਐਕਟ ਦੇ ਮਾਪਦੰਡਾਂ 'ਚ ਸੀਨੀਅਰ ਐਡਵੋਕੇਟ ਜਨਰਲ ਦੇ ਅਹੁਦੇ ਲਈ ਆਮਦਨ ਦੀ ਸ਼ਰਤ 20 ਲੱਖ ਰੁਪਏ ਸਾਲਾਨਾ, ਐਡੀਸ਼ਨਲ ਐਡਵੋਕੇਟ ਜਨਰਲ ਲਈ 15 ਲੱਖ ਰੁਪਏ, ਸੀਨੀਅਰ ਡਿਪਟੀ ਐਡਵੋਕੇਟ ਜਨਰਲ ਲਈ 10 ਲੱਖ ਰੁਪਏ, ਡਿਪਟੀ ਐਡਵੋਕੇਟ ਜਨਰਲ ਲਈ 7 ਲੱਖ ਰੁਪਏ, ਸਹਾਇਕ ਐਡਵੋਕੇਟ ਜਨਰਲ ਲਈ 3.5 ਲੱਖ ਰੁਪਏ ਸੀ।

ਇਨ੍ਹਾਂ ਸ਼ਰਤਾਂ ਕਰਕੇ 58 ਅਸਾਮੀਆਂ ਵਿੱਚੋਂ 15 ਅਸਾਮੀਆਂ ਖਾਲੀ ਸਨ ਅਤੇ 2017 ਦੇ ਐਕਟ ਵਿੱਚ ਬਣਾਏ ਗਏ ਆਮਦਨ ਕਰ ਦੇ ਮਾਪਦੰਡਾਂ ਅਨੁਸਾਰ, ਯੋਗ ਉਮੀਦਵਾਰ ਨਹੀਂ ਮਿਲੇ, ਜਿਸ ਕਾਰਨ ਪੰਜਾਬ ਸਰਕਾਰ ਨੇ ਇਹ ਇੱਕ ਇਤਿਹਾਸਕ ਫੈਸਲਾ ਹੈ।ਇਸ ਫੈਸਲੇ ਕਾਰਨ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਸਾਰੇ ਉਮੀਦਵਾਰਾਂ ਦਾ ਆਮਦਨ ਕਰ ਅੱਧਾ ਹੋ ਜਾਵੇਗਾ ਤੇ ਇਸ ਮਾਪਦੰਡ ਵਿੱਚ ਵੱਡੀ ਢਿੱਲ ਦੇਣ ਨਾਲ ਖਾਲੀ ਪਈਆਂ 15 ਅਸਾਮੀਆਂ ਨੂੰ ਭਰਿਆ ਜਾ ਸਕੇਗਾ।

ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਦੇਸ਼ ਭਰ ਦੀਆਂ ਸਾਰੀਆਂ ਹਾਈ ਕੋਰਟਾਂ ਵਿੱਚ, ਕਿਸੇ ਵੀ ਰਾਜ ਵਿੱਚ ਵਕੀਲਾਂ ਜਾਂ ਸਰਕਾਰੀ ਵਕੀਲਾਂ ਦੀ ਭਰਤੀ ਲਈ ਐਸਸੀ, ਐਸਟੀ ਲਈ ਕੋਈ ਰਾਖਵਾਂਕਰਨ ਨਹੀਂ ਸੀ, ਪਰ ਹੁਣ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰੀ ਵਕੀਲਾਂ ਦੀਆਂ ਅਸਾਮੀਆਂ ਹਨ, ਖਾਸ ਕਰਕੇ ਹਾਈ ਕੋਰਟ ਵਿੱਚ, ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਵਕੀਲਾਂ ਨੂੰ ਰਾਖਵੇਂ ਕਰਨ ਦਾ ਲਾਭ ਦਿੱਤਾ ਹੈ।

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD